AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੈਸਿਆਂ ਲਈ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ

ਮ੍ਰਿਤਕ ਪ੍ਰਹਿਲਾਦ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਵਿਆਹਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਸੀ। ਉਸ ਦੇ ਭਰਾ ਨੇ ਕੁੱਝ ਸਮਾਂ ਪਹਿਲਾਂ ਪਿੰਡ ਦੇ ਕੁੱਝ ਨੌਜਵਾਨਾਂ ਨੂੰ ਪੈਸੇ ਉਧਾਰ ਦਿੱਤੇ ਸਨ ਤੇ ਉਹ ਵਾਰ-ਵਾਰ ਉਨ੍ਹਾਂ ਤੋਂ ਪੈਸੇ ਵਾਪਸ ਮੰਗਦਾ ਰਿਹਾ ਸੀ। ਉਹ ਪੈਸੇ ਦੇਣ ਤੋਂ ਬਚਣ ਲਈ ਉਸਦੇ ਭਰਾ ਨਾਲ ਲਗਾਤਾਰ ਝੂਠੇ ਵਾਅਦੇ ਕਰ ਰਹੇ ਸਨ।

ਪੈਸਿਆਂ ਲਈ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ
ਪੈਸਿਆਂ ਲਈ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ
arvinder-taneja-fazilka
| Published: 04 Feb 2026 15:22 PM IST

ਅਬੋਹਰ ਦੇ ਭਾਗਸਰ ਪਿੰਡ ਦੇ ਇੱਕ ਨੌਜਵਾਨ ਨੂੰ ਉਸ ਦੇ ਹੀ ਕੁੱਝ ਪਿੰਡ ਵਾਸੀਆਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ। ਬਹਾਵਵਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਦੇ ਮੁਰਦਾਘਰ ‘ਚ ਪੋਸਟਮਾਰਟਮ ਦੇ ਲਈ ਜਮ੍ਹਾਂ ਕਰਵਾ ਦਿੱਤਾ ਹੈ। ਮ੍ਰਿਤਕ ਦਾ ਪਰਿਵਾਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ। ਮ੍ਰਿਤਕ ਇੱਕ ਬੱਚੇ ਦਾ ਪਿਤਾ ਸੀ ਤੇ ਮ੍ਰਿਤਕ ਦਾ ਇੱਕ ਦੋਸਤ ਵੀ ਇਸ ਘਟਨਾ ‘ਚ ਗੰਭੀਰ ਜ਼ਖਮੀ ਹੋ ਗਿਆ ਸੀ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਮ੍ਰਿਤਕ ਪ੍ਰਹਿਲਾਦ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਵਿਆਹਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਸੀ। ਉਸ ਦੇ ਭਰਾ ਨੇ ਕੁੱਝ ਸਮਾਂ ਪਹਿਲਾਂ ਪਿੰਡ ਦੇ ਕੁੱਝ ਨੌਜਵਾਨਾਂ ਨੂੰ ਪੈਸੇ ਉਧਾਰ ਦਿੱਤੇ ਸਨ ਤੇ ਉਹ ਵਾਰ-ਵਾਰ ਉਨ੍ਹਾਂ ਤੋਂ ਪੈਸੇ ਵਾਪਸ ਮੰਗਦਾ ਰਿਹਾ ਸੀ। ਉਹ ਪੈਸੇ ਦੇਣ ਤੋਂ ਬਚਣ ਲਈ ਉਸਦੇ ਭਰਾ ਨਾਲ ਲਗਾਤਾਰ ਝੂਠੇ ਵਾਅਦੇ ਕਰ ਰਹੇ ਸਨ।

ਵਿਨੋਦ ਨੇ ਦੱਸਿਆ ਕਿ ਕੱਲ੍ਹ ਜਦੋਂ ਉਸ ਦਾ ਭਰਾ ਆਪਣੇ ਦੋਸਤ ਜੱਗੇ ਨੂੰ ਪਿੰਡ ਛੱਡਣ ਜਾ ਰਿਹਾ ਸੀ, ਤਾਂ ਉਨ੍ਹਾਂ ਨੇ ਸਾਜ਼ਿਸ਼ ਦੇ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜੱਗਾ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਦੋਂ ਕਿ ਹਮਲਾਵਰਾਂ ਨੇ ਉਸ ਦੇ ਭਰਾ ਪ੍ਰਹਿਲਾਦ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਉਨ੍ਹਾਂ ਦੀਆਂ ਚੀਕਾਂ ਸੁਣ ਕੇ, ਉਸ ਨੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਆਪਣੇ ਭਰਾ ਤੇ ਜੱਗਾ ਸਿੰਘ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਪ੍ਰਹਿਲਾਦ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜੱਗਾ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...