ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫੁੱਟਬਾਲ ਮੈਚ ਦੌਰਾਨ 14 ਸਾਲਾਂ ਖਿਡਾਰੀ ਦੀ ਮੌਤ, ਕਿੱਕ ਮਾਰਦੇ ਹੀ ਜ਼ਮੀਨ ‘ਤੇ ਡਿੱਗਿਆ

ਟੂਰਨਾਮੈਂਟ ਦੇ ਪਹਿਲੇ ਮੈਚ ਦੌਰਾਨ ਜਦੋਂ ਸਾਰੇ ਖਿਡਾਰੀ ਮੈਦਾਨ 'ਚ ਫੁੱਟਬਾਲ ਖੇਡ ਰਹੇ ਸਨ ਤਾਂ ਮਲੋਟ ਦੇ ਆਲਮਵਾਲਾ ਪਿੰਡ ਦੇ ਰਹਿਣ ਵਾਲੇ ਜਸਮੀਤ ਉਰਫ਼ ਜੱਸੂ ਫੁੱਟਬਾਲ ਨੂੰ ਕਿੱਕ ਮਾਰਨ ਤੋਂ ਬਾਅਦ ਅਚਾਨਕ ਜ਼ਮੀਨ 'ਤੇ ਡਿੱਗ ਪਿਆ। ਮੌਕੇ 'ਤੇ ਮੌਜੂਦ ਹੋਰ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਉ ਸਨੂੰ ਚੁੱਕਿਆ ਤੇ ਤੁਰੰਤ ਇੱਕ ਨਿੱਜੀ ਡਾਕਟਰ ਕੋਲ ਲੈ ਗਏ।

ਫੁੱਟਬਾਲ ਮੈਚ ਦੌਰਾਨ 14 ਸਾਲਾਂ ਖਿਡਾਰੀ ਦੀ ਮੌਤ, ਕਿੱਕ ਮਾਰਦੇ ਹੀ ਜ਼ਮੀਨ 'ਤੇ ਡਿੱਗਿਆ
ਫੁੱਟਬਾਲ ਮੈਚ ਦੌਰਾਨ 14 ਸਾਲਾਂ ਖਿਡਾਰੀ ਦੀ ਮੌਤ, ਕਿੱਕ ਮਾਰਦੇ ਹੀ ਜ਼ਮੀਨ ‘ਤੇ ਡਿੱਗਿਆ
Follow Us
arvinder-taneja-fazilka
| Updated On: 19 Jan 2026 12:36 PM IST

ਅਬੋਹਰ ਦੇ ਧਰੰਗਵਾਲਾ ਪਿੰਡ ‘ਚ ਫੁੱਟਬਾਲ ਮੈਚ ਖੇਡ ਰਹੇ 14 ਸਾਲਾਂ ਖਿਡਾਰੀ ਦੀ ਬੀਤੇ ਦਿਨ ਮੈਦਾਨ ‘ਚ ਫੁੱਟਬਾਲ ਨੂੰ ਕਿੱਕ ਮਾਰਦੇ ਸਮੇਂ ਅਚਾਨਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਿਵੇਂ ਹੀ ਉਸ ਨੇ ਫੁੱਟਬਾਲ ਨੂੰ ਕਿੱਕ ਮਾਰੀ, ਉਸ ਵੇਲੇ ਉਹ ਜ਼ਮੀਨ ‘ਤੇ ਡਿੱਗ ਪਿਆ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰੱਖਿਆ ਗਿਆ ਹੈ। ਸਦਰ ਪੁਲਿਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਪਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਧਰੰਗਵਾਲਾ ਪਿੰਡ ‘ਚ ਮਹਾਰਿਸ਼ੀ ਵਾਲਮੀਕੀ ਸਪੋਰਟਸ ਕਲੱਬ ਵੱਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਸੀ, ਜਿਸ ‘ਚ ਵੱਖ-ਵੱਖ ਪਿੰਡਾਂ ਦੀਆਂ ਫੁੱਟਬਾਲ ਟੀਮਾਂ ਹਿੱਸਾ ਲੈ ਰਹੀਆਂ ਸਨ।

ਉਨ੍ਹਾਂ ਕਿਹਾ ਕਿ ਪਹਿਲੇ ਮੈਚ ਦੌਰਾਨ ਜਦੋਂ ਸਾਰੇ ਖਿਡਾਰੀ ਮੈਦਾਨ ‘ਚ ਫੁੱਟਬਾਲ ਖੇਡ ਰਹੇ ਸਨ ਤਾਂ ਮਲੋਟ ਦੇ ਆਲਮਵਾਲਾ ਪਿੰਡ ਦੇ ਰਹਿਣ ਵਾਲੇ ਜਸਮੀਤ ਉਰਫ਼ ਜੱਸੂ ਫੁੱਟਬਾਲ ਨੂੰ ਕਿੱਕ ਮਾਰਨ ਤੋਂ ਬਾਅਦ ਅਚਾਨਕ ਜ਼ਮੀਨ ‘ਤੇ ਡਿੱਗ ਪਿਆ। ਮੌਕੇ ‘ਤੇ ਮੌਜੂਦ ਹੋਰ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਉ ਸਨੂੰ ਚੁੱਕਿਆ ਤੇ ਤੁਰੰਤ ਇੱਕ ਨਿੱਜੀ ਡਾਕਟਰ ਕੋਲ ਲੈ ਗਏ।

ਇਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਾ ਹੈ ਕਿ ਜੱਸੂ ਤਿੰਨ ਭੈਣਾਂ ਦਾ ਸਭ ਤੋਂ ਛੋਟਾ ਤੇ ਇਕਲੌਤਾ ਭਰਾ ਸੀ, ਜਦੋਂ ਕਿ ਉਸ ਦਾ ਪਿਤਾ ਪਿੰਡ ‘ਚ ਮਜ਼ਦੂਰੀ ਕਰਦਾ ਹੈ। ਸ਼ੁਰੂਆਤੀ ਤੌਰ ‘ਤੇ, ਬੱਚੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੰਨੀ ਜਾ ਰਹੀ ਹੈ, ਪਰ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗੇਗਾ। ਸਦਰ ਥਾਣੇ ਦੇ ਏਐਸਆਈ ਗੁਰਮੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...