ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਡਿੱਗੀ PRTC ਦੀ ਬੱਸ, ਡਰਾਈਵਰ ਜ਼ਖ਼ਮੀ | Abohar malaut road Prtc bus accident on over bridge know full detail in punjabi Punjabi news - TV9 Punjabi

ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਡਿੱਗੀ PRTC ਦੀ ਬੱਸ, ਡਰਾਈਵਰ ਜ਼ਖ਼ਮੀ

Published: 

25 Apr 2024 10:44 AM

PRTC Bus Accident: ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ । ਲਾਈਟਾਂ ਵੀ ਬੰਦ ਹੋਣ ਕਾਰਨ ਉਹ ਟਰੈਕਟਰ ਨੂੰ ਸੜਕ 'ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ। ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਇਸ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ। ਬੱਸ ਓਵਰ ਬ੍ਰੀਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।

ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਡਿੱਗੀ PRTC ਦੀ ਬੱਸ, ਡਰਾਈਵਰ ਜ਼ਖ਼ਮੀ

ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਡਿੱਗੀ PRTC ਦੀ ਬੱਸ

Follow Us On

PRTC Bus Accident: ਵੀਰਵਾਰ ਸਵੇਰੇ ਅਬੋਹਰ ਤੋਂ ਮਲੋਟ ਰੋਡ ਗੋਵਿੰਦਗੜ੍ਹ ਨੇੜੇ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਕਾਰਨ ਓਬਰ ਪੁਲ ਦੀ ਰੇਲਿੰਗ ਟੁੱਟ ਕੇ ਹੇਠਾਂ ਡਿੱਗ ਗਈ ਜਦਕਿ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ। ਇਸ ਘਟਨਾ ‘ਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ । ਲਾਈਟਾਂ ਵੀ ਬੰਦ ਹੋਣ ਕਾਰਨ ਉਹ ਟਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ। ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਇਸ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ। ਬੱਸ ਓਵਰ ਬ੍ਰੀਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ। ਇਸ ਘਟਨਾ ਵਿੱਚ ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ਤੇ ਸਵਾਰ ਰਾਜਸਥਾਨ ਵਾਸੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ।

ਜਾਨੀ ਨੁਕਸਾਨ ਤੋਂ ਬਚਾਅ

ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੀਆਂ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਔਰਤ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਦੇ ਟੁਕੜੇ ਜਦਕਿ ਬੱਸ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version