AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਾਜ਼ਿਲਕਾ ‘ਚ 14 ਸਾਲਾ ਵਿਦਿਆਰਥੀ ਨੇ ਘਰ ‘ਚ ਲਗਾਇਆ ਫਾਹਾ, ਪੜ੍ਹਾਈ ‘ਚ ਕਮਜ਼ੋਰ ਹੋਣ ਕਾਰਨ ਸੀ ਪਰੇਸ਼ਾਨ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੋਂ ਦੀ ਨਵੀਂ ਆਬਾਦੀ ਛੋਟੀ ਪੌੜੀ, ਗਲੀ ਨੰਬਰ 17 ਵਿੱਚ ਰਹਿਣ ਵਾਲੇ ਇੱਕ 14 ਸਾਲਾ ਨਾਬਾਲਗ ਵਿਦਿਆਰਥੀ ਨੇ ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਫਾਜ਼ਿਲਕਾ 'ਚ 14 ਸਾਲਾ ਵਿਦਿਆਰਥੀ ਨੇ ਘਰ 'ਚ ਲਗਾਇਆ ਫਾਹਾ, ਪੜ੍ਹਾਈ 'ਚ ਕਮਜ਼ੋਰ ਹੋਣ ਕਾਰਨ ਸੀ ਪਰੇਸ਼ਾਨ
ਪੜ੍ਹਾਈ ‘ਚ ਕਮਜ਼ੋਰ ਹੋਣ ਕਾਰਨ ਪਰੇਸ਼ਾਨ ਸੀ ਵਿਦਿਆਰਥੀ, ਘਰ ‘ਚ ਕੀਤੀ ਖੁਦਕੁਸ਼ੀ
arvinder-taneja-fazilka
| Published: 25 Feb 2026 20:53 PM IST
Share

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੋਂ ਦੀ ਨਵੀਂ ਆਬਾਦੀ ਛੋਟੀ ਪੌੜੀ, ਗਲੀ ਨੰਬਰ 17 ਵਿੱਚ ਰਹਿਣ ਵਾਲੇ ਇੱਕ 14 ਸਾਲਾ ਨਾਬਾਲਗ ਵਿਦਿਆਰਥੀ ਨੇ ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਐਤਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵਿਆਹ ਸਮਾਗਮ ‘ਚ ਰੁੱਝਿਆ ਸੀ ਪਰਿਵਾਰ

ਮ੍ਰਿਤਕ ਦੀ ਪਛਾਣ ਅੰਕਿਤ (14) ਪੁੱਤਰ ਮਨੋਹਰ ਲਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਐਤਵਾਰ ਸ਼ਾਮ ਨੂੰ ਪਰਿਵਾਰ ਦੇ ਸਾਰੇ ਮੈਂਬਰ ਇੱਕ ਵਿਆਹ ਸਮਾਗਮ ਵਿੱਚ ਰੁੱਝੇ ਹੋਏ ਸਨ। ਇਸੇ ਦੌਰਾਨ ਅੰਕਿਤ ਨੇ ਆਪਣੇ ਘਰ ਦੇ ਇੱਕ ਕਮਰੇ ਵਿੱਚ ਜਾ ਕੇ ਆਪਣੇ ਸਕੂਲ ਦੇ ਆਈ-ਕਾਰਡ ਦੀ ਡੋਰੀ ਨਾਲ ਫਾਹਾ ਲਗਾ ਲਿਆ।

ਖੁੱਲ੍ਹੀ ਕਿਤਾਬ ਕੋਲ ਲਟਕਦੀ ਮਿਲੀ ਲਾਸ਼

ਜਦੋਂ ਕਾਫ਼ੀ ਦੇਰ ਤੱਕ ਅੰਕਿਤ ਕਮਰੇ ਵਿੱਚੋਂ ਬਾਹਰ ਨਾ ਆਇਆ, ਤਾਂ ਉਸਦੀ ਮਾਂ ਉਸਨੂੰ ਦੇਖਣ ਲਈ ਅੰਦਰ ਗਈ। ਕਮਰੇ ਦਾ ਦ੍ਰਿਸ਼ ਦੇਖ ਕੇ ਉਸਦੇ ਹੋਸ਼ ਉੱਡ ਗਏ; ਅੰਕਿਤ ਫੰਦੇ ਨਾਲ ਲਟਕ ਰਿਹਾ ਸੀ ਅਤੇ ਉਸਦੇ ਕੋਲ ਹੀ ਉਸਦੀ ਕਿਤਾਬ ਵੀ ਖੁੱਲ੍ਹੀ ਪਈ ਸੀ। ਪਰਿਵਾਰ ਨੇ ਤੁਰੰਤ ਉਸਨੂੰ ਫੰਦੇ ਤੋਂ ਹੇਠਾਂ ਉਤਾਰਿਆ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹਾਈ ਦੇ ਤਣਾਅ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਪਰਿਵਾਰ ਅਨੁਸਾਰ ਅੰਕਿਤ ਨੌਵੀਂ ਜਮਾਤ ਦਾ ਵਿਦਿਆਰਥੀ ਸੀ। ਪ੍ਰੀਖਿਆਵਾਂ ਦੇ ਦਿਨਾਂ ਕਾਰਨ ਉਹ ਪੜ੍ਹਾਈ ਨੂੰ ਲੈ ਕੇ ਕਾਫ਼ੀ ਤਣਾਅ ਵਿੱਚ ਰਹਿੰਦਾ ਸੀ। ਉਹ ਅਕਸਰ ਇਸ ਗੱਲੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ ਕਿ ਉਹ ਪੜ੍ਹਾਈ ਵਿੱਚ ਕਮਜ਼ੋਰ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਮਾਨਸਿਕ ਬੋਝ ਕਾਰਨ ਉਸਨੇ ਇਹ ਖ਼ੌਫ਼ਨਾਕ ਕਦਮ ਉਠਾਇਆ।

ਪੁਲਿਸ ਦੀ ਕਾਰਵਾਈ

ਸਿਟੀ ਟੂ ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਸੀ। ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਇਨਸਾਫ਼ ਸ਼ਰਮਾ ਨੇ ਦੱਸਿਆ ਕਿ ਜਦੋਂ ਕਿਸ਼ੋਰ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਥਾਣਾ ਨੰਬਰ ਦੋ ਦੇ ਏਐਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਬੀਐਨਐਸ (BNS) ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਾਰ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...