Abohar Accident: ਅਬੋਹਰ ‘ਚ ਵੱਡਾ ਸੜਕ ਹਾਦਸਾ, 2 ਸਕੂਲੀ ਬੱਚਿਆਂ ਦੀ ਮੌਤ, ਇੱਕ ਜਖਮੀ
Abohar Road Accident: ਅਬੋਹਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਕ ਕਾਰ ਨੇ ਬਾਈਕ ਸਵਾਰ ਤਿੰਨ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜਾ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਪੰਜਾਬ ਦੇ ਅਬੋਹਰ ਵਿੱਚ ਵਾਪਰਿਆ ਹੈ।
ਅਬੋਹਰ 'ਚ ਵੱਡਾ ਸੜਕ ਹਾਦਸਾ, 2 ਸਕੂਲੀ ਵਿਦਿਆਰਥੀਆਂ ਦੀ ਮੌਤ
ਅਬੋਹਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਸਕੂਲੀ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਦੁਪਹਿਰ ਅਬੋਹਰ-ਮਲੋਟ ਰਾਸ਼ਟਰੀ ਰਾਜਮਾਰਗ ‘ਤੇ ਬੱਲੂਆਣਾ ਪਿੰਡ ਵਿੱਚ ਵਾਪਰਿਆ। ਇੱਕ ਜ਼ਖਮੀ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿੱਤਾ। ਮ੍ਰਿਤਕਾਂ ਵਿੱਚ ਰਾਮਗੜ੍ਹ ਪਿੰਡ ਦੇ ਕਰਨ ਅਤੇ ਰਾਕੇਸ਼ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਰਾਮਗੜ੍ਹ ਪਿੰਡ ਦੇ ਰਹਿਣ ਵਾਲੇ ਪ੍ਰੇਮ, ਕਰਨ ਅਤੇ ਰਾਕੇਸ਼ ਬੱਲੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੇ ਸਨ। ਸਕੂਲ ਤੋਂ ਬਾਅਦ ਤਿੰਨੋਂ ਆਪਣੀ ਸਾਈਕਲ ‘ਤੇ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਬੱਲੂਆਣਾ ਪਿੰਡ ਦੀ ਮੁੱਖ ਸੜਕ ‘ਤੇ ਪਹੁੰਚੇ, ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਨ੍ਹਾਂ ਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ।
ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ
ਇਸ ਘਟਨਾ ਤੋਂ ਬਾਅਦ, ਮੁਲਜ਼ਮ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਕਰਨ ਅਤੇ ਰਾਕੇਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ, ਪ੍ਰੇਮ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।
ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਹਸਪਤਾਲ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਦੱਸ ਦਈਏ ਕਿ ਇਹ ਤਿੰਨੋ ਵਿਦਿਆਰਥੀ 17 ਤੋਂ 18 ਸਾਲ ਦੀ ਉਮਰ ਦੇ ਸਨ। ਇਨ੍ਹਾਂ ਦੇ ਘਰ ਸੱਥਰ ਵਿਛੇ ਹੋਏ ਹਨ।
