VVIP Treatment to Mafia: ਮੁਖਤਾਰ ਅੰਸਾਰੀ ਦੀ ਖ਼ਾਤਰਦਾਰੀ, ਰਾਡਾਰ ‘ਤੇ ਜੇਲ੍ਹ ਅਧਿਕਾਰੀ, ਹੁਣ ਐਕਸ਼ਨ ਦੀ ਤਿਆਰੀ
Investigation Report 'ਚ ਨਾ ਤਾਂ ਕਿਸੇ ਸਾਬਕਾ ਸੀਐੱਮ ਦਾ ਨਾਂ ਹੈ ਅਤੇ ਨਾ ਹੀ ਇਹ ਪੁਸ਼ਟੀ ਨਹੀਂ ਕੀਤੀ ਗਈ ਕਿ ਕੀ ਮੁਖਤਾਰ ਅੰਸਾਰੀ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਉਸਦੇ ਜੇਲ੍ਹ ਵਿਚ ਰਹਿਣ ਦੌਰਾਨ ਨਾਲ ਦੇ ਕਮਰੇ ਵਿਚ ਰਹੇ ਸਨ।
Mukhtar Ansari VVIP Treatment: ਜਨਵਰੀ 2019 ਤੋਂ ਅਪ੍ਰੈਲ 2021 ਤੱਕ ਰੋਪੜ ਜੇਲ੍ਹ ਵਿੱਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਮਾਫੀਆ ਮੁਖਤਾਰ ਅੰਸਾਰੀ (Mukhtar Ansari) ਵੀਵੀਆਈਪੀ ਟ੍ਰੀਟਮੈਂਟ ਦੇਣ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਜਾਂਚ ਰਿਪੋਰਟ ਭੇਜੀ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਜਾਂਚ ਟੀਮ ਦੀ ਅਗਵਾਈ ਏਡੀਜੀਪੀ ਪੰਜਾਬ ਪੁਲਿਸ ਆਰਐਨ ਢੋਕੇ ਕਰ ਰਹੇ ਸਨ।
ਸੂਤਰਾਂ ਦੀ ਮੰਨੀਏ ਤਾਂ ਜਾਂਚ ਰਿਪੋਰਟ ਵਿੱਚ ਜੇਲ੍ਹ ਅਧਿਕਾਰੀਆਂ ਵੱਲੋਂ ਰਿਸ਼ਵਤ ਲੈ ਕੇ ਮੁਖਤਾਰ ਅੰਸਾਰੀ ਨੂੰ ਵਿਸ਼ੇਸ਼ ਸਹੂਲਤਾਂ ਦੇਣ ਦੇ ਦੋਸ਼ ਸਹੀ ਸਾਬਤ ਹੋਏ ਹਨ। ਰਿਪੋਰਟ ਵਿੱਚ ਦੋਸ਼ੀ ਅਫਸਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਹਾਲਾਂਕਿ, ਇਸ ਵਿੱਚ ਤਤਕਾਲੀ ਕੈਪਟਨ ਸਰਕਾਰ ਦੇ ਕਿਸੇ ਆਗੂ ਜਾਂ ਮੰਤਰੀ ਦੀ ਸ਼ਮੂਲੀਅਤ ਦਾ ਕੋਈ ਜ਼ਿਕਰ ਨਹੀਂ ਹੈ। ਇਸ ਜਾਂਚ ਰਿਪੋਰਟ ਦੇ ਆਧਾਰ ਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਜੇਲ੍ਹ ਅਧਿਕਾਰੀਆਂ ਤੇ ਡਿੱਗ ਸਕਦੀ ਹੈ ਗਾਜ
ਸੂਤਰਾਂ ਮੁਤਾਬਕ, ਜਾਂਚ ਰਿਪੋਰਟ ਪਿਛਲੇ ਇਕ ਮਹੀਨੇ ਤੋਂ ਸੀਐਮਓ ਵਿੱਚ ਪਈ ਹੈ। ਇਸ ਨੂੰ ਲੈ ਕੇ ਕਾਰਵਾਈ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਰਿਪੋਰਟ ਨੂੰ ਲੈ ਕੇ ਲੋਕਲ ਬਾਡੀਜ਼ ਮੰਤਰੀ ਇੰਦਰਬੀਰ ਸਿੰਘ ਨਿੱਝਰ (Inderbir Singh Nijhar) ਦਾ ਕਹਿਣਾ ਹੈ ਕਿ ਸਰਕਾਰ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇਕ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਰਿਪੋਰਟ ਵਿੱਚ ਵੀ ਜਿਨ੍ਹਾਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉੱਧਰ ਕੈਬਨਿਟ ਮੰਤਰੀ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕਰੇਗੀ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ (Braham Shankar Jimpa) ਨੇਕਿਹਾ ਹੈ ਕਿ ਕਿ ਜੇਕਰ ਇਹ ਰਿਪੋਰਟ ਸੱਚੀ ਹੈ ਤਾਂ ਪਿਛਲੀ ਸਰਕਾਰ ਦੌਰਾਨ ਰਹੇ ਸਬੰਧਤ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਬਖਸ਼ਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਏਡੀਜੀਪੀ ਆਰਐਨ ਢੋਕੇ ਇੱਕ ਚੰਗੇ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਰਿਪੋਰਟ ਅਨੁਸਾਰ ਮੁਖਤਾਰ ਅੰਸਾਰੀ ਦੇ ਪਿੱਛੇ ਕੋਈ ਨਾ ਕੋਈ ਜ਼ਰੂਰ ਸੀ, ਜਿਸ ਨੇ ਉਸ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਸ ਰਿਪੋਰਟ ‘ਤੇ ਵਿਚਾਰ ਕਰਕੇ ਫੈਸਲਾ ਲੈਣਗੇ। ਨੇ ਇੰਨਾ ਕਿਹਾ ਕਿ ਜੋ ਵੀ ਦੋਸ਼ੀ ਸਾਹਮਣੇ ਆਵੇਗਾ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।