PM Security Breach:ਪੀਐੱਮ ਦੀ ਸੁਰੱਖਿਆ ‘ਚ ਲਾਪਰਵਾਹੀ ਕਰਨ ਵਾਲਿਆਂ ਖਿਲਾਫ ਹੋ ਸਕਦੀ ਹੈ ਕਾਰਵਾਈ
PM Modi Security Breach: 5 ਜਨਵਰੀ 2022 ਨੂੰ ਸੜਕੀ ਮਾਰਗ ਤੋਂ ਬਠਿੰਡਾ ਤੋਂ ਫਿਰੋਜਪੁਰ ਜਾ ਰਹੇ ਪੀਐੱਮ ਮੋਦੀ ਦੇ ਕਾਫਿਲੇ ਨੂੰ 20 ਮਿੰਟ ਤੱਕ ਇੱਕ ਫਲਾਈਓਵਰ ਤੇ ਰੁਕਣਾ ਪਿਆ,, ਇਸ ਤਰ੍ਹਾਂ ਪੀਐੱਮ ਦੀ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਕੀਤੀ ਗਈ ਸੀ,, ਤੇ ਹੁਣ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ,, ਸੰਭਵ ਹੈ ਕਿ ਜਿੰਮੇਵਾਰ ਅਧਿਕਾਰੀ ਦੇ ਖਿਲਾਫ ਮਾਰਚ ਮਹੀਨੇ ਵਿੱਚ ਹੀ ਚਾਰਜਸ਼ੀਟ ਆ ਸਕਦੀ ਹੈ।
PM Modi Security Breach: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਉਲੰਘਣਾ ਨੂੰ ਲੈ ਕੇ ਕੇਂਦਰ ਸਰਕਾਰ ਸਖਤ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕਰ ਲਈ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਸਾਰੇ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਸ ਮਹੀਨੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਆਉਣ ਤੋਂ ਬਾਅਦ ਕਾਰਵਾਈ ਵੀ ਹੋ ਸਕਦੀ ਹੈ।
15 ਤੋਂ 20 ਮਿੰਟ ਤੱਕ ਰੁਕਿਆ ਰਿਹਾ ਪੀਐੱਮ ਦਾ ਕਾਫਿਲਾ
ਪੰਜਾਬ ਦੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਫਲਾਈਓਵਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ 15-20 ਮਿੰਟ ਤੱਕ ਫਸਿਆ ਰਿਹਾ। ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਇੱਕ ਰੈਲੀ ਵਿੱਚ ਜਾਣ ਵਾਲੇ ਸਨ, ਜਿੱਥੇ ਉਨ੍ਹਾਂ ਨੇ ਚੋਣਾਂ ਦੇ ਮੱਦੇਨਜ਼ਰ 42,000 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣੇ ਸਨ, ਪਰ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ।
ਇਹ ਵੀ ਪੜੋ: G-20-summit ਦੇ ਕਾਰਨ ਪੰਜਾਬ ਚ ਸੁਰੱਖਿਆ ਦੇ ਇੰਤਜ਼ਾਮ ਸਖਤ
5 ਜਨਵਰੀ 2022 ਦੀ ਘਟਨਾ
5 ਜਨਵਰੀ 2022 ਨੂੰ ਪੰਜਾਬ ਵਿੱਚ ਸੜਕੀ ਰਸਤੇ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਇੱਕ ਫਲਾਈਓਵਰ ਤੇ 15 ਤੋਂ 20 ਮਿੰਟ ਰੁਕਣਾ ਪਿਆ ਸੀ। ਇਸ ਦਾ ਕਾਰਨ ਇਹ ਸੀ ਕਿ ਫਲਾਈਓਵਰ ਦੇ ਸਾਹਮਣੇ ਅਚਾਨਕ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਪਹੁੰਚ ਗਏ ਸਨ। ਇਸ ਨੂੰ ਸੁਰੱਖਿਆ ‘ਚ ਗੰਭੀਰ ਖਾਮੀ ਵਜੋਂ ਦੇਖਿਆ ਗਿਆ ਕਿਉਂਕਿ ਸੂਬੇ ਦੇ ਡੀਜੀਪੀ ਦੀ ਸਹਿਮਤੀ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਦਾ ਰਸਤਾ ਤੈਅ ਹੁੰਦਾ ਹੈ।
ਇਹ ਵੀ ਪੜੋ: Persecution of gangsters: ਆਪਰੇਸ਼ਨ ਸੀਲ ਟੂ ਦੇ ਜ਼ਰੀਏ ਪੁਲਿਸ ਦਾ ਸ਼ਿਕੰਜਾ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ