ਪੰਜਾਬ ਪੁਲਿਸ ਦਾ ਨਸ਼ੇ ਖਿਲਾਫ ਐਕਸ਼ਨ, ਪੁਲਿਸ ਕਾਂਸਟੇਬਲ ਸਣੇ ਦੋ ਗ੍ਰਿਫਤਾਰ, ਭਾਰੀ ਮਾਤਰਾ ਹੈਰੋਇਨ ਬਰਾਮਦ
ਪੰਜਾਬ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਕਾਂਸਟੇਬਲ ਸਮੇਤ ਦੋ ਮੁਲਜ਼ਮਾਂ ਨੂੰ 410 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਾਂਸਟੇਬਲ ਬਰੀਵਾਲਾ ਥਾਣੇ ਵਿੱਚ ਤਾਇਨਾਤ ਸੀ। ਬੀਤੇ ਦਿਨ ਜਦੋਂ ਉਹ ਆਪਣੀ ਕਾਰ ਵਿੱਚ ਬਰੀਵਾਲਾ ਤੋਂ ਨਿਕਲਿਆ ਤਾਂ ਉਸ ਦੇ ਹੀ ਥਾਣੇ ਦੀ ਪੁਲਿਸ ਨੇ ਉਸ ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਥਾਣਾ ਸਿਟੀ ਵਿਖੇ ਤਾਇਨਾਤ ਐਸ.ਆਈ ਲਖਵਿੰਦਰ ਸਿੰਘ ਪੁਲਿਸ ਟੀਮ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ।
ਪੰਜਾਬ ਨਿਊਜ। ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਕੇਸਾਂ ਵਿੱਚ ਪੁਲਿਸ ਕਾਂਸਟੇਬਲ (Police constable) ਸਮੇਤ ਦੋ ਮੁਲਜ਼ਮਾਂ ਨੂੰ 410 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਾਂਸਟੇਬਲ ਬਰੀਵਾਲਾ ਥਾਣੇ ਵਿੱਚ ਤਾਇਨਾਤ ਸੀ। ਬੀਤੇ ਦਿਨ ਜਦੋਂ ਉਹ ਆਪਣੀ ਕਾਰ ਵਿੱਚ ਬਰੀਵਾਲਾ ਤੋਂ ਨਿਕਲਿਆ ਤਾਂ ਉਸ ਦੇ ਹੀ ਥਾਣੇ ਦੀ ਪੁਲੀਸ ਨੇ ਉਸ ਨੂੰ 70 ਗ੍ਰਾਮ ਹੈਰੋਇਨ (Heroin) ਸਮੇਤ ਕਾਬੂ ਕਰ ਲਿਆ। ਪ੍ਰੈਸ ਕਾਨਫਰੰਸ ਵਿੱਚ ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਮੁਲਾਜ਼ਮ ਤੇ ਕਾਫੀ ਸਮੇਂ ਤੋਂ ਸ਼ੱਕ ਸੀ।
ਐੱਸਐੱਸਪੀ (SSP) ਨੇ ਦੱਸਿਆ ਕਿ ਥਾਣਾ ਸਿਟੀ ਵਿੱਚ ਤਾਇਨਾਤ ਐਸਆਈ ਲਖਵਿੰਦਰ ਸਿੰਘ ਪੁਲੀਸ ਟੀਮ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਟੀਮ ਨੂੰ ਦੇਖ ਕੇ ਘਬਰਾ ਗਿਆ। ਪੁਲਸ ਟੀਮ ਨੂੰ ਸ਼ੱਕ ਹੋਣ ‘ਤੇ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ ‘ਤੇ 340 ਗ੍ਰਾਮ ਹੈਰੋਇਨ ਬਰਾਮਦ ਹੋਈ।
ਰਿਮਾਂਡ ‘ਤੇ ਭੇਜੇ ਗਏ ਮੁਲਜ਼ਮ
ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਗੱਗਾ ਪੁੱਤਰ ਸੰਦੀਪ ਕੁਮਾਰ ਵਾਸੀ ਮਿੱਤ ਸਿੰਘ ਵਾਲੀ ਗਲੀ, ਅਬੋਹਰ ਰੋਡ, ਮੁਕਤਸਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ।
ਇਸੇ ਤਰ੍ਹਾਂ ਥਾਣਾ ਬਰੀਵਾਲਾ ਦੀ ਪੁਲੀਸ ਵੱਲੋਂ ਥਾਣਾ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਨੰਬਰ DL10E 3493 ਆਉਂਦੀ ਦਿਖਾਈ ਦਿੱਤੀ। ਜਦੋਂ ਪੁਲੀਸ ਟੀਮ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਦਾ ਹੌਲਦਾਰ ਨਵਜੋਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਖਿੜਕੀ ਸਵਾਰ ਦਿਖਾਈ ਦਿੱਤਾ।
ਤਲਾਸ਼ੀ ਲਈ ਤਾਂ ਹੈਰੋਇਨ ਹੋਈ ਬਰਾਮਦ
ਪੁਲਿਸ ਟੀਮ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਤੋਂ ਰਿਮਾਂਡ ਲੈ ਕੇ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ। ਮਾਮਲੇ ਦੀ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ‘ਚ ਕਈ ਖੁਲਾਸੇ ਹੋਣ ਦੀ ਉਮੀਦ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਦੋਵੇਂ ਮੁਲਜ਼ਮ ਇੱਕ ਦੂਜੇ ਨਾਲ ਜੁੜੇ ਹੋਏ ਹਨ ਜਾਂ ਨਹੀਂ। ਐਸਐਸਪੀ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਾਵੇਂ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ
ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਵੀ ਗ੍ਰਿਫ਼ਤਾਰ
ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ 17 ਸਾਲਾ ਲੋੜੀਂਦੇ ਨੌਜਵਾਨ ਅੰਗਰੇਜ਼ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਣਵਾਲਾ ਜ਼ਿਲ੍ਹਾ ਗੰਗਾਨਗਰ ਰਾਜਸਥਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।