ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਗ੍ਰਿਫ਼ਤਾਰ, ਨਾਇਬ ਤਹਿਸੀਲਦਾਰ ਨਾਲ ਕੀਤੀ ਬਦਸਲੂਕੀ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

Updated On: 

25 Nov 2024 15:20 PM

ਇਸ ਸਮੁੱਚੀ ਘਟਨਾ ਸਬੰਧੀ ਥਾਣਾ ਗੁਰਾਇਆ ਦੇ ਏ.ਐਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਸਿੰਘ ਖੁਰਾਣਾ ਦਾ ਗੁਰਾਇਆ ਦੇ ਨਾਇਬ ਤਹਿਸੀਲਦਾਰ ਨਾਲ ਝਗੜਾ ਹੋਇਆ ਸੀ ਅਤੇ ਇਸੇ ਮਾਮਲੇ ਨੂੰ ਲੈ ਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਦੀ ਸਜ਼ਾ ਸੁਣਾਈ।

ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਗ੍ਰਿਫ਼ਤਾਰ, ਨਾਇਬ ਤਹਿਸੀਲਦਾਰ ਨਾਲ ਕੀਤੀ ਬਦਸਲੂਕੀ, 14 ਦਿਨਾਂ ਲਈ ਨਿਆਇਕ ਹਿਰਾਸਤ ਚ ਭੇਜਿਆ
Follow Us On

ਮਾਡਲ ਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਫਿਲੌਰ ਕੋਰਟ ਨੇ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਲੰਧਰ ਦਿਹਾਤੀ ਦੇ ਗੋਰਾਇਆ ਥਾਣੇ ਵਿੱਚ ਨਾਇਬ ਤਹਿਸੀਲਦਾਰ ਦੇ ਨਾਲ ਗਾਲੀ-ਗਲੋਚ ਤੇ ਧਮਕੀ ਦੇਣ ਦੇ ਦੋਸ਼ਾਂ ਵਿੱਚ ਕੁਲਦੀਪ ਖੁਰਾਣਾ ਖਿਲਾਫ਼ ਮਾਮਲ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੋਰਟ ਅੱਗੇ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਕੋਰਟ ਨੇ ਕੁਲਦੀਪ ਨੂੰ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜਣ ਦਾ ਫੈਸਲਾ ਸੁਣਾਇਆ।

ਇਸ ਸਮੁੱਚੀ ਘਟਨਾ ਸਬੰਧੀ ਥਾਣਾ ਗੁਰਾਇਆ ਦੇ ਏ.ਐਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਖੁਰਾਣਾ ਦਾ ਗੁਰਾਇਆ ਦੇ ਨਾਇਬ ਤਹਿਸੀਲਦਾਰ ਨਾਲ ਝਗੜਾ ਹੋਇਆ ਸੀ ਅਤੇ ਇਸੇ ਮਾਮਲੇ ਨੂੰ ਲੈ ਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਦੀ ਸਜ਼ਾ ਸੁਣਾਈ।

ਕੋਰਟ ‘ਚ ਪੇਸ਼ ਹੋਏ ਕੁਲਦੀਪ ਖੁਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਾਇਬ ਤਹਿਸੀਲਦਾਰ ਦੇ ਉਨ੍ਹਾਂ ਦੀ ਪਤਨੀ ਨਾਲ ਨਜਾਇਜ਼ ਸਬੰਧ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਤਹਿਸੀਲਦਾਰ ਨਾਲ ਗੱਲ ਕੀਤੀ ਤਾਂ ਉਸ ਨੇ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਕੁਲਦੀਪ ਨੇ ਦੱਸਿਆ ਕਿ ਤਹਿਸੀਲਦਾਰ ਨੇ ਕਿਹਾ ਕਿ ਲੁਧਿਆਣਾ ਵਿੱਚ ਮੇਰੇ ਦਫ਼ਤਰ ਕੋਲ ਉਨ੍ਹਾਂ ਦਾ ਨਿਵਾਸ ਹੈ। ਫਿਰ ਤਹਿਸੀਲਦਾਰ ਨੇ ਦਫ਼ਤਰ ਆ ਕੇ ਮੇਰੇ ਨਾਲ ਦੁਰਵਿਵਹਾਰ ਕੀਤਾ। ਪੁਲਿਸ ਨੇ ਝੂਠੀ ਸ਼ਿਕਾਇਤ ਦਰਜ਼ ਕੀਤੀ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Exit mobile version