ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲਣ ਦਾ ਨੋਟੀਫਿਕੇਸ਼ਨ ਜਾਰੀ, ਹੁਣ ਰਵਿਦਾਸ ਮਹਾਰਾਜ ਦੇ ਨਾਮ ਨਾਲ ਜਾਣਿਆ ਜਾਵੇਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪਰਵ (ਪ੍ਰਕਾਸ਼ ਪੁਰਬ) ਦੇ ਇਤਿਹਾਸਕ ਮੌਕੇ 'ਤੇ ਇਸ ਨਵੇਂ ਨਾਮ ਦਾ ਉਦਘਾਟਨ ਕੀਤਾ। ਇਹ ਹਵਾਈ ਅੱਡਾ ਜਲੰਧਰ ਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਲਈ ਇੱਕ ਮੁੱਖ ਹੱਬ ਵਜੋਂ ਕੰਮ ਕਰਦਾ ਹੈ।
ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬਹੁਤ ਹੀ ਮਹੱਤਵਪੂਰਨ ਤੇ ਇਤਿਹਾਸਕ ਕਦਮ ‘ਚ, ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਵਾਈ ਅੱਡੇ ਦਾ ਅਧਿਕਾਰਤ ਤੌਰ ‘ਤੇ ਨਾਮ ਬਦਲ ਦਿੱਤਾ ਗਿਆ ਹੈ। ਹੁਣ, ਇਸ ਹਵਾਈ ਅੱਡੇ ਦਾ ਨਾਮ ਅਧਿਕਾਰਤ ਤੌਰ ‘ਤੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖਿਆ ਗਿਆ ਹੈ। ਭਾਰਤ ਸਰਕਾਰ ਨੇ 12 ਜੂਨ ਨੂੰ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪਰਵ (ਪ੍ਰਕਾਸ਼ ਪੁਰਬ) ਦੇ ਇਤਿਹਾਸਕ ਮੌਕੇ ‘ਤੇ ਇਸ ਨਵੇਂ ਨਾਮ ਦਾ ਉਦਘਾਟਨ ਕੀਤਾ। ਇਹ ਹਵਾਈ ਅੱਡਾ ਜਲੰਧਰ ਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਲਈ ਇੱਕ ਮੁੱਖ ਹੱਬ ਵਜੋਂ ਕੰਮ ਕਰਦਾ ਹੈ।
ਕੇਂਦਰ ਸਰਕਾਰ ਦੇ ਅਨੁਸਾਰ, ਇਹ ਫੈਸਲਾ ਮਹਾਨ ਸੰਤ ਤੇ ਸਮਾਜ ਸੁਧਾਰਕ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਅਪਣਾਈ ਗਈ ਮਨੁੱਖਤਾ, ਸਮਾਨਤਾ ਤੇ ਸਨਮਾਨ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਹੈ। ਇਸ ਫੈਸਲੇ ਤੋਂ ਬਾਅਦ, ਸਥਾਨਕ ਨਿਵਾਸੀਆਂ, ਦੇਸ਼ ਤੇ ਵਿਦੇਸ਼ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।


