SGPC ਦੇ Legal Notice ਤੋਂ ਬਾਅਦ X ਨੇ ਚੁੱਕਿਆ ਵੱਡਾ ਕਦਮ, ਬੰਦ ਕੀਤਾ ਫਰਜ਼ੀ ਅਕਾਊਂਟ
SGPC Legal Notice to X: ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤੇ ਬੁਲਾਰੇ ਹਰਜਭਾਨ ਸਿੰਘ ਨੇ ਕਿਹਾ ਕਿ ਭਾਵੇਂ ਐਸਜੀਪੀਸੀ ਦੇ ਨਾਂ 'ਤੇ ਚੱਲ ਰਹੇ ਫਰਜ਼ੀ/ਪੈਰੋਡੀ ਖਾਤੇ ਨੂੰ ਐਕਸ ਵੱਲੋਂ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਕਾਰਵਾਈ ਜਾਰੀ ਰਹੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਗਲੇਰੀ ਕਾਰਵਾਈ ਕਰਨਗੇ।
ਸੋਸ਼ਲ ਮੀਡੀਆ ਸਾਈਟ ਐਕਸ (X) ਨੇ ਸ਼੍ਰੋਮਣੀ ਕਮੇਟੀ ਦੇ ਨਾਂ ‘ਤੇ ਬਣੇ ਫਰਜ਼ੀ ਅਕਾਊਂਟ ਨੂੰ ਬੰਦ ਕਰ ਦਿੱਤਾ ਹੈ। ਐਸਜੀਪੀਸੀ ਨੇ ਇਸ ਫਰਜ਼ੀ ਅਕਾਊਂਟ ਸਬੰਧੀ ਐਕਸ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ਤੋਂ ਬਾਅਦ ਐਲੋਨ ਮਸਕ ਦੀ ਕੰਪਨੀ ਨੇ ਇਹ ਵੱਡਾ ਕਦਮ ਚੁੱਕਿਆ ਹੈ। ਐਕਸ ਨੇ ਐਸਜੀਪੀਸੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਤੋਂ ਬਾਅਦ ਸੋਮਵਾਰ ਨੂੰ ਈਮੇਲ ਰਾਹੀਂ ਇਸ ਫਰਜ਼ੀ ਅਕਾਊਂਟ ਨੂੰ ਬੰਦ ਕੀਤਾ ਅਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤੇ ਬੁਲਾਰੇ ਹਰਜਭਾਨ ਸਿੰਘ ਨੇ ਕਿਹਾ ਕਿ ਭਾਵੇਂ ਐਸਜੀਪੀਸੀ ਦੇ ਨਾਂ ‘ਤੇ ਚੱਲ ਰਹੇ ਫਰਜ਼ੀ/ਪੈਰੋਡੀ ਖਾਤੇ ਨੂੰ ਐਕਸ ਵੱਲੋਂ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਕਾਰਵਾਈ ਜਾਰੀ ਰਹੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀਆ ਅਗਲੇਰੀ ਕਾਰਵਾਈ ਕਰਨਗੇ।
ਕੀ ਹੈ ਪੂਰਾ ਮਾਮਲਾ?
ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ X ਸੋਸ਼ਲ ਮੀਡੀਆ ਪਲੇਟਫਾਰਮ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਸੀ। ਇਹ ਨੋਟਿਸ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ੀ ਅਕਾਊਂਟ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਇਹ ਨੋਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵੱਲੋਂ 20 ਨਵੰਬਰ 2023 ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਭੇਜਿਆ ਗਿਆ।
ਐਡਵੋਕੇਟ ਸਿਆਲੀ ਨੇ ਆਪਣੇ ਨੋਟਿਸ ਵਿੱਚ ਕਿਹਾ ਸੀ ਕਿ ਪੈਰੋਡੀ ਅਕਾਊਂਟ ਨੀਤੀ ਤਹਿਤ X ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕਿਸੇ ਵੀ ਧਰਮ ਜਾਂ ਧਾਰਮਿਕ ਸੰਗਠਨ ਵਿਰੁੱਧ ਨਫ਼ਰਤ ਭਰਿਆ ਪ੍ਰਚਾਰ ਫੈਲਾਉਣਾ ਅਤੇ ਉਤਸ਼ਾਹਿਤ ਕਰਨਾ ਭਾਰਤੀ ਦੰਡ ਵਿਧਾਨ, ਸੂਚਨਾ ਤਕਨਾਲੋਜੀ ਐਕਟ 2001 ਅਤੇ ਸੂਚਨਾ ਤਕਨਾਲੋਜੀ ਨਿਯਮ 2021 ਦੀ ਉਲੰਘਣਾ ਹੈ।
ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਰਾ
ਐਡਵੋਕੇਟ ਸਿਆਲੀ ਨੇ ਕਿਹਾ ਸੀਕਿ ਇਹ ਘਟਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨੂੰ ਠੇਸ ਪਹੁੰਚਾਉਣ ਲਈ ਕੀਤੀ ਜਾ ਰਹੀ ਹੈ। ਇਸ ਹਰਕਤ ਕਾਰਨ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਵੀ ਖ਼ਤਰਾ ਪੈਦਾ ਹੋ ਰਿਹਾ ਹੈ, ਇਸ ਲਈ ਇਸ ਨੂੰ ਤੁਰੰਤ ਬੰਦ ਕੀਤਾ ਜਾਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਹਰ ਪੱਧਰ ਤੇ ਕਾਨੂੰਨੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ।
ਇਹ ਵੀ ਪੜ੍ਹੋ
ਭੇਜੇ ਗਏ ਇਸ ਨੋਟਿਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਸੀ ਕਿ ਇਹ ਮਾਮਲਾ ਉਸ ਸਮੇਂ ਇਸ ਸੋਸ਼ਲ ਮੀਡੀਆ ਪਲੇਟਫਾਰਮ ਤੇ ਉਠਾਇਆ ਗਿਆ ਸੀ। ਜਦੋਂ ਸਿੱਖਾਂ ਦੀ ਸੰਵਿਧਾਨਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੈਰੋਡੀ ਐਕਸ ਅਕਾਊਂਟ ਸਾਹਮਣੇ ਆਇਆ, ਪਰ ਕਾਗਜ਼ਾਂ ਦੀ ਅਦਲਾ-ਬਦਲੀ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਬੰਦ ਕਰਨ ਤੋਂ ਇਨਕਾਰ ਕਰ ਦਿੱਤਾ। ਐਕਸ/ਟਵਿੱਟਰ ਤੇ ਦੁਬਾਰਾ ਲਿਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਨੇ ਕਾਨੂੰਨੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸਿੱਖ ਕੌਮ ਖਿਲਾਫ ਨਫਰਤ ਭਰਿਆ ਪ੍ਰਚਾਰ
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਇਸ ਫਰਜ਼ੀ ਅਕਾਊਂਟ ਰਾਹੀਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਵਿਰੁੱਧ ਨਫਰਤ ਭਰਿਆ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਿੱਖਾਂ ਦੀ ਸੰਵਿਧਾਨਕ ਸੰਸਥਾ ਦੇ ਅਕਸ ਨੂੰ ਢਾਹ ਲਾਉਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ।
ਉਨ੍ਹਾਂ ਕਿਹਾ ਸੀ ਕਿ ਸ਼ੋਸ਼ਲ ਮੀਡੀਆ ਤੇ ਅਜਿਹੀਆਂ ਗਤੀਵਿਧੀਆਂ ਸਬੰਧੀ ਸ਼੍ਰੋਮਣੀ ਕਮੇਟੀ ਕਈ ਵਾਰ ਸਰਕਾਰਾਂ ਨੂੰ ਪੱਤਰ ਲਿਖ ਚੁੱਕੀ ਹੈ ਪਰ ਇਹ ਨਫਰਤ ਦੀ ਲਹਿਰ ਜਾਰੀ ਹੈ। ਇਹ ਵੀ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਧਰਮ ਵਿਰੁੱਧ ਸਿਆਸੀ ਨਫਰਤ ਭਰੇ ਪ੍ਰਚਾਰ ਨੂੰ ਰੋਕੇ, ਪਰ ਇਸ ਨੂੰ ਰੋਕਣ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਾਜ਼ਿਸ਼ਘਾੜਾ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।