Demonstration by farmers: ਸੀਬੀਆਈ ਦੇ ਛਾਪਿਆਂ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਕੇਂਦਰ ਖਿਲਾਫ ਪ੍ਰਦਰਸ਼ਨ
Demonstration by farmers:ਕਿਸਾਨ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਜਿਸ ਬਦਲਾਖੋਰੀ ਦੀ ਨੀਤੀ ਦੇ ਕਾਰਨ ਮੋਦੀ ਸਰਕਾਰ ਕਿਸਾਨਾਂ ਦੇ ਘਰਾਂ ਤੇ ਸੀਬੀਆਈ ਦੀ ਛਾਪੇਮਾਰੀ ਕਰਵਾ ਰਹੀ ਹੈ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ,, ਉਨ੍ਹਾਂ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਛਾਪੇਮਾਰੀ ਦਾ ਇਹ ਸਿਲਸਿਲਾ ਬੰਦ ਨਹੀਂ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਮਾਨਸਾ: ਪੰਜਾਬ ਵਿਚ ਪਿਛਲੇ ਦਿਨੀਂ ਕਿਸਾਨ ਨੇਤਾਵਾਂ ਦੇ ਘਰਾਂ ਵਿੱਚ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ। ਜਿਸਦੇ ਵਿਰੋਧ ਵਿੱਚ ਸੰਯੁਕਤ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਤਨਾਮ ਸਿੰਘ ਬਹਿਰੂ ਅਤੇ ਹੋਰ ਕਿਸਾਨ ਨੇਤਾਵਾਂ ਦੇ ਘਰਾਂ ਵਿੱਚ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਪਰ ਕੁਝ ਨਹੀਂ ਮਿਲਿਆ।
‘ਬਦਲਾਖੋਰੀ ਦੀ ਨੀਤੀ ਤੇ ਚੱਲ ਰਹੀ ਕੇਂਦਰ ਸਰਕਾਰ’
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਕਿਸਾਨਾਂ ਵੱਲੋਂ ਸਵਾ ਸਾਲ ਦੇ ਕਰੀਬ ਦਿੱਲੀ ਦੇ ਵਿਚ ਅੰਦੋਲਨ ਕੀਤੇ ਸੀ ਜਿਸ ਦੇ ਤਹਿਤ ਬਦਲਾਖੋਰੀ ਦੀ ਨੀਤੀ ਤਹਿਤ ਬੀਜੇਪੀ ਸਰਕਾਰ ਕਿਸਾਨ ਦੇ ਘਰ ਛਾਪੇਮਾਰੀ ਕਰਵਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਹੜੇ ਕਿਸਾਨ ਕਿਸਾਨਾਂ ਦੀ ਲੜਾਈ ਲੜਦੇ ਹਨ ਉਹ ਦੋ ਨੰਬਰ ਦੀ ਕਮਾਈ ਨਹੀਂ ਕਰਦੇ ਹੈ।
ਇਹ ਵੀ ਪੜੋ: Dera Sirsa ਦਾ ਸਿਆਸੀ ਵਿੰਗ ਭੰਗ , ਡੇਰਾ ਪੈਰੋਕਾਰਾਂ ਨੂੰ ਸਿਆਸੀ ਹਮਾਇਤ ਕਰਨ ਦੀ ਖੁੱਲ
‘ਕਿਸਾਨ ਮੁੜ ਕਰਨਗੇ ਅੰਦੋਲਨ’
ਸੀਬੀਆਈ ਜੋ ਕੇਂਦਰ ਦੀ ਏਜੰਸੀ ਹੈ ਅਤੇ ਪੰਜਾਬ ਵਿਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੁਆਮੀਨਾਥਨ ਰਿਪੋਰਟ ਲਾਗੂ ਕਰਵਾਉਣ ਅਤੇ ਹੋਰ ਮੰਗਾਂ ਪੁਰੀਆਂ ਕਰਵਾਉਣ ਲਈ ਕਿਸਾਨ ਦਿੱਲੀ ਵਿਖੇ ਮੁੜ ਅੰਦੋਲਨ ਕਰਨਗੇ। ਇਸ ਸਬੰਧੀ ਕਿਸਾਨਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੇਂਦਰ ਸਰਕਾਰ ਦੇ ਖਿਲਾਫ਼ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨੂੰ ਮੰਗਾਂ ਲਾਗੂ ਕਰਨ ਦੇ ਲਈ ਮਜ਼ਬੂਰ ਕਰ ਦੇਣਗੇ।
ਇਹ ਵੀ ਪੜੋ: Jdh Bypoll : ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਨੂੰ ਐਲਾਨਿਆ ਉਮੀਦਵਾਰ