Agniveer Scheme: ਅਗਨੀਵੀਰਾਂ ਨੂੰ ਨੌਕਰੀਆਂ ਦੇਵੇਗੀ ਪੰਜਾਬ ਸਰਕਾਰ, AAP MLA ਦਾ ਦਾਅਵਾ
ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਨੇ ਸ਼ੋਸਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਸਰਕਾਰ 2027 ਚ ਸੇਵਾ ਮੁਕਤ ਹੋਣ ਵਾਲੇ ਅਗਨੀਵੀਰਾਂ ਨੂੰ ਨੌਕਰੀਆਂ ਦੇਵੇਗੀ। ਜਿਨ੍ਹਾਂ ਦੀ ਗਿਣਤੀ ਕਰੀਬ 800 ਹੋਵੇਗੀ।
ਅਗਨੀਵੀਰ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਸਾਮਿਲ ਹੋਏ ਨੌਜਵਾਨਾਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਜੋਤ ਕੌਰ ਨੇ ਸ਼ੋਸਲ ਮੀਡੀਆ ਤੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ।
ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਨੇ ਸ਼ੋਸਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਸਰਕਾਰ 2027 ਚ ਸੇਵਾ ਮੁਕਤ ਹੋਣ ਵਾਲੇ ਅਗਨੀਵੀਰਾਂ ਨੂੰ ਨੌਕਰੀਆਂ ਦੇਵੇਗੀ। ਜਿਨ੍ਹਾਂ ਦੀ ਗਿਣਤੀ ਕਰੀਬ 800 ਹੋਵੇਗੀ।
ਜੀਵਨ ਜੋਤ ਕੌਰ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਲਈ ਸਮੇਂ ਤੋਂ ਪਹਿਲਾਂ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ।
ਅਗਨੀਵੀਰਾਂ ਲਈ ਮੁੱਖ ਮੰਤਰੀ ਫਿਕਰਮੰਦ-ਭਗਤ
ਬੀਤੇ ਦਿਨ ਪਟਿਆਲਾ ਵਿੱਚ ਸਾਬਕਾ ਫੌਜੀਆਂ ਦੇ ਇੱਕ ਸਮਾਗਮ ਵਿੱਚ ਪਹੁੰਚੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਅਗਨੀਵੀਰ ਸਾਲ 2027 ਵਿੱਚ ਪੰਜਾਬ ਵਿੱਚ ਵਾਪਿਸ ਆਉਣਗੇ। ਉਹਨਾਂ ਨੂੰ ਸਾਬਕਾ ਫੌਜੀਆਂ ਵਰਗੀਆਂ ਸਹੂਲਤਾਂ ਨਹੀਂ ਮਿਲਣਗੀਆਂ। ਇਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੌਜਵਾਨ ਨੂੰ ਲੈਕੇ ਫਿਕਰਮੰਦ ਹਨ। ਇਸ ਕਰਕੇ ਭਗਵੰਤ ਮਾਨ ਨੇ ਅਗਨੀਵੀਰਾਂ ਨੂੰ ਨੌਕਰੀ ਦੇਣ ਦੀ ਤਜ਼ਵੀਜ਼ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਸਰਕਾਰ ਦੇ ਅਧਿਕਾਰੀਆਂ ਵੱਲੋਂ ਤਜ਼ਵੀਜ਼ ਤਿਆਰ ਕੀਤੀ ਜਾਵੇਗੀ। ਜਿਸ ਨੂੰ ਕੈਬਨਿਟ ਦੇ ਸਾਹਮਣੇ ਰੱਖਿਆ ਜਾਵੇ ਅਤੇ ਤੈਅ ਕੀਤਾ ਜਾਵੇਗਾ ਕਿ ਨੌਜਵਾਨਾਂ ਨੂੰ ਕਿੱਥੇ ਨੌਕਰੀਆਂ ਦਿੱਤੀਆਂ ਜਾਣਗੀਆਂ। ਅਜੇ ਸਰਕਾਰ ਵੱਲੋਂ ਕੋਈ ਅਧਿਕਾਰਤ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ
ਕੀ ਹੈ ਅਗਨੀਵੀਰ ਯੋਜਨਾ
ਅਗਨੀਵੀਰ ਯੋਜਨਾ ਦੇਸ਼ ਦੀ ਫੌਜ ਵਿੱਚ ਅਫ਼ਸਰਾਂ ਤੋਂ ਸਿਪਾਹੀਆਂ ਤੱਕ ਦੀ ਭਰਤੀ ਕਰਨ ਦੀ ਪ੍ਰੀਕ੍ਰਿਆ ਹੈ। ਇਸ ਨੂੰ ਭਾਰਤ ਸਰਕਾਰ ਨੇ 16 ਜੂਨ 2022 ਨੂੰ ਲਾਂਚ ਕੀਤਾ ਸੀ। ਇਸ ਯੋਜਨਾ ਦੇ ਤਹਿਤ ਭਰਤੀ ਹੋਣ ਵਾਲੇ ਨੌਜਵਾਨ ਨੂੰ ਅਗਨੀਵੀਰ ਕਿਹਾ ਜਾਂਦਾ ਹੈ ਅਤੇ ਉਹ ਆਪਣੀ ਸੇਵਾ ਸ਼ੁਰੂ ਹੋਣ ਤੋਂ 4 ਸਾਲ ਬਾਅਦ ਸੇਵਾ-ਮੁਕਤ ਹੋ ਜਾਂਦੇ ਹਨ। ਪਰ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਜਿੰਨੇ ਅਗਨੀਵੀਰਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਿਲ ਕਰੇਗੀ। ਉਹਨਾਂ ਦੇ ਬੈਚ ਵਿੱਚੋਂ 25 ਫੀਸਦ ਨੌਜਵਾਨਾਂ ਨੂੰ ਰੈਗੁਲਰ ਕਰ ਦਿੱਤਾ ਜਾਵੇਗਾ। ਬਾਕੀ 75 ਫੀਸਦ ਨੂੰ ਨੌਜਵਾਨ ਸੇਵਾ ਮੁਕਤ ਹੋਣ ਜਾਣਗੇ।