ਪੰਜਾਬ ਦੌਰੇ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਿਸਾਨਾਂ ਨਾਲ ਕੀਤੀ ਚਰਚਾ, ਪਾਣੀ ਦੇ ਸੰਕਟ ‘ਤੇ ਜਤਾਈ ਚਿੰਤਾ
ਕੇਂਦਰੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹਿਲਾਂ ਪਟਿਆਲਾ ਦੇ ਜਿਲ੍ਹੇ ਦੇ ਪਿੰਡ ਰਾਜਪੁਰਾ 'ਚ ਆਯੋਜਿਤ ਕਿਸਾਨ ਚੌਪਾਲ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਚਰਚਾ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਵਾਤਾਵਰਣ ਦਿਵਸ ਦੇ ਮੌਕੇ 'ਤੇ ਪਟਿਆਲਾ 'ਚ ਰੁੱਖ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਦਾ ਸੰਦੇਸ਼ ਦਿੱਤਾ।

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ ਹੈ। ਖੇਤੀਬਾੜੀ ਮੰਤਰੀ ਨਵੀਨਤਾ ਨੂੰ ਉਤਸ਼ਾਹ ਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਨੂੰ ਲੈ ਜਾਗਰੂਕਤਾ ਫੈਲਾਉਣਾ ਚਾਹੁੰਦੇ ਹਨ।
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹਿਲਾਂ ਪਟਿਆਲਾ ਦੇ ਜਿਲ੍ਹੇ ਦੇ ਪਿੰਡ ਰਾਜਪੁਰਾ ‘ਚ ਆਯੋਜਿਤ ਕਿਸਾਨ ਚੌਪਾਲ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਚਰਚਾ ਕੀਤੀ ਤੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਵਾਤਾਵਰਣ ਦਿਵਸ ਦੇ ਮੌਕੇ ‘ਤੇ ਪਟਿਆਲਾ ‘ਚ ਰੁੱਖ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਦਾ ਸੰਦੇਸ਼ ਦਿੱਤਾ।
ਪਾਣੀ ਦੇ ਸੰਕਟ ‘ਤੇ ਜਤਾਈ ਚਿੰਤਾ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਾਣੀ ਸੰਕਟ ‘ਤੇ ਵੱਡਾ ਬਿਆਨ ਦਿੱਤਾ ਹੈ। ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਸਿੰਧੂ ਜਲ ਸੰਧੀ ਦੇ ਬਿਹਤਰ ਵਿਕਲਪ ਦੀ ਭਾਲ ਕਰ ਰਹੀ ਹੈ। ਕੇਂਦਰ ਸਰਕਾਰ ਸਿੰਧੂ ਜਲ ਸੰਧੀ ਨੂੰ ਰੱਦ ਕਰਨ ਅਤੇ ਸਿੰਧੂ, ਜੇਹਲਮ ਅਤੇ ਚਨਾਬ ਦਾ ਪਾਣੀ ਪੰਜਾਬ ਅਤੇ ਹਰਿਆਣਾ ਨੂੰ ਦੇਣ ਲਈ ਨਵੇਂ ਪ੍ਰਸਤਾਵ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਚੌਹਾਨ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ ਅਤੇ ਸੂਬੇ ਦੇ ਕਈ ਖੇਤਰ ਡਾਰਕ ਜ਼ੋਨ ਵਿੱਚ ਚਲੇ ਗਏ ਹਨ, ਅਜਿਹੀ ਸਥਿਤੀ ਵਿੱਚ, ਸਿੰਧੂ ਜਲ ਸੰਧੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਬਿਹਤਰ ਵਿਕਲਪ ਹੈ।
ਖੇਤਾਂ ‘ਚ ਚਲਾਇਆ ਟ੍ਰੈਕਟਰ
ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਖੇਤਾਂ ‘ਚ ਗਏ ਤੇ ਇਸ ਦੌਰਾਨ ਉਨ੍ਹਾਂ ਨੇ ਖੁੱਦ ਟ੍ਰੈਕਟਰ ਵੀ ਚਲਾਇਆ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੀ ਧਰਤੀ ਬਹੁੱਤ ਹੀ ਉਪਜਾਊ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਸਮਰਥਨ ਕੀਤਾ ਤੇ ਕਿਹਾ ਅਜਿਹਾ ਕਰ ਕਿਸਾਨ ਪਾਣੀ ਦੀ ਕਾਫ਼ੀ ਬਚਤ ਕਰ ਸਕਦੇ ਹਨ।
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਟਿਆਲਾ ਦੇ ਪਿੰਡ ਰੌਣੀ ਵੀ ਜਾਣਗੇ, ਜਿੱਥੇ ਉਹ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਤ ਕਰਨਗੇ। ਉਹ ਇਸ ਅਭਿਆਨ ‘ਚ ਕਿਸਾਨਾਂ ਨੂੰ ਉੱਨਤ ਖੇਤੀਬਾੜੀ ਤਕਨੀਕਾਂ ਨਾਲ ਜੋੜਣ ਤੇ ਉਨ੍ਹਾਂ ਦੀ ਆਮਦਨੀ ਦੁਗਣੀ ਕਰਨ ਲਈ ਕਿਸਾਨ ਨੂੰ ਉਤਸ਼ਾਹਿਤ ਕਰਨਗੇ।