ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਭਲਕੇ ਕਰਨਗੇ ਪੰਜਾਬ ਦਾ ਦੌਰਾ, ਹੜ੍ਹ ਦੀ ਸਥਿਤੀ ਤੇ ਨੁਕਸਾਨ ਦਾ ਲੈਣਗੇ ਜਾਇਜ਼ਾ
Shivraj Chouhan visit flood affected areas of Punjab: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਮੈਂ ਪੰਜਾਬ 'ਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਰਾਜਪਾਲ, ਮੁੱਖ ਮੰਤਰੀ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਮੈਂ ਵੀਰਵਾਰ ਸਵੇਰੇ ਪੰਜਾਬ ਪਹੁੰਚਾਂਗਾ ਤੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਮਿਲਾਂਗਾ।
ਸ਼ਿਵਰਾਜ ਸਿੰਘ ਚੌਹਾਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੀਰਵਾਰ ਯਾਨੀ ਕੱਲ੍ਹ ਨੂੰ ਸੂਬੇ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੇ ਰਾਜਪਾਲ ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਹੜ੍ਹ ਦੀ ਸਥਿਤੀ ‘ਤੇ ਚਰਚਾ ਕੀਤੀ। ਸੂਬੇ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਮੈਂ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਰਾਜਪਾਲ, ਮੁੱਖ ਮੰਤਰੀ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਮੈਂ ਕੱਲ੍ਹ ਸਵੇਰੇ ਪੰਜਾਬ ਪਹੁੰਚਾਂਗਾ ਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਮਿਲਾਂਗਾ। ਇਸ ਸੰਕਟ ਦੀ ਘੜੀ ‘ਚ, ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪੰਜਾਬ ਦੇ ਭਰਾਵਾਂ ਤੇ ਭੈਣਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”
पंजाब में अतिवृष्टि के कारण उत्पन्न बाढ़ की स्थिति के संबंध में आज पंजाब के माननीय राज्यपाल, मुख्यमंत्री जी और कृषि मंत्री जी से चर्चा कर विस्तृत जानकारी ली।
मैं कल सुबह पंजाब पहुँचकर बाढ़ प्रभावित क्षेत्रों में अपने भाई-बहनों से मिलूँगा। संकट की इस घड़ी में केंद्र सरकार पूरी — Shivraj Singh Chouhan (@ChouhanShivraj) September 3, 2025
ਪੂਰਾ ਪੰਜਾਬ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ
ਲਗਾਤਾਰ ਭਾਰੀ ਬਾਰਿਸ਼ ਤੇ ਭਾਖੜਾ, ਪੋਂਗ ਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਗੰਭੀਰ ਹੜ੍ਹਾਂ ਦੀ ਲਪੇਟ ‘ਚ ਹੈ। ਪੰਜਾਬ ਚ ਦਰਿਆਵਾਂ ਦੇ ਉਫਾਨ ਤੇ ਲਗਾਤਾਰ ਬਾਰਿਸ਼ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧ ਚ ਨੋਟਿਸ ਜਾਰੀ ਕੀਤਾ ਹੈ ਤੇ ਇਸ ਦੇ ਤਹਿਤ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ਚ ਹਨ। ਆਫ਼ਤ ਪ੍ਰਬੰਧਨ ਐਕਟ ਤਹਿਤ ਸਾਰੇ ਜ਼ਿਲ੍ਹਿਆਂ ਤੇ ਵਿਭਾਗਾਂ ਨੂੰ ਰਾਹਤ ਤੇ ਬਚਾਅ ਕਾਰਜਾਂ ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ
VIDEO | Union Agriculture Minister Shivraj Singh Chouhan (@ChouhanShivraj) is slated to visit flood-affected areas of Punjab tomorrow.
He says, “In the bordering districts of Punjab, there is a total deluge, people are troubled, the farmers are worried. As per information, pic.twitter.com/BEVgL7oS5U — Press Trust of India (@PTI_News) September 3, 2025
ਨਿਰਦੇਸ਼ਾਂ ਚ ਅੱਗੇ ਕਿਹਾ ਗਿਆ ਹੈ ਕਿ ਸੂਬਾ ਇਸ ਸਮੇਂ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਮੌਨਸੂਨ ਦੀ ਬਾਰਿਸ਼ ਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਦੇ ਕਾਰਨ ਕਈ ਜ਼ਿਲ੍ਹਿਆਂ ਚ ਹੜ੍ਹ ਆਏ ਹੋਏ ਹਨ। ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਤੇ ਖ਼ਦਸ਼ਾ ਹੈ ਕਿ ਆਉਣ ਵਾਲੇ ਦਿਨਾਂ ਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਦੇ ਪੰਜਾਬ ਦੌਰੇ ਦਾ ਸ਼ਿਡਿਊਲ
ਭਲਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਅੰਮ੍ਰਿਤਸਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿਰਖਣ ਕਰਨਗੇ। ਇਸ ਦੌਰਾਨ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ ਅਤੇ ਹੜ੍ਹ ਨਾਲ ਖਰਾਬ ਹੋਈਆਂ ਫਸਲਾਂ ਦੇ ਨੁਕਸਾਨ ਅਤੇ ਰਾਹਤ ਕਾਰਜ਼ਾਂ ਦਾ ਜਾਇਜ਼ਾ ਲੈਣਗੇ।
- ਕੇਂਦਰੀ ਖੇਤੀਬਾੜੀ ਮੰਤਰੀ ਅੰਮ੍ਰਿਤਸਰ ਦੇ ਘੋਨੇਵਾਲ ਪਿੰਡ ਵਿੱਚ ਸਵੇਰੇ 10:30 ਵਜੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨਗੇ।
- ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਪਿੰਡ ਵਿੱਚ ਦੁਪਹਿਰ 12 ਵਜੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ।
- ਦੁਪਹਿਰ 1.30 ਵਜੇ, ਸ਼ਿਵਰਾਜ ਸਿੰਘ ਗੁਰਦਾਸਪੁਰ ਦੇ ਬਹਿਰਾਮਪੁਰ ਪਿੰਡ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨਗੇ।
- ਦੁਪਹਿਰ 3:15 ਵਜੇ, ਸ਼ਿਵਰਾਜ ਸਿੰਘ ਕਪੂਰਥਲਾ ਦੇ ਬੇਗੋਵਾਲ ਪਿੰਡ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਨਗੇ।
- ਸ਼ਾਮ 5:30 ਵਜੇ, ਕੇਂਦਰੀ ਖੇਤੀਬਾੜੀ ਮੰਤਰੀ ਅੰਮ੍ਰਿਤਸਰ ਦੇ ਹੋਟਲ ਦਾਰਾ ਰਾਇਲ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ।
- ਸ਼ਾਮ 6:50 ਵਜੇ, ਸ਼ਿਵਰਾਜ ਸਿੰਘ ਅੰਮ੍ਰਿਤਸਰ ਵਿੱਚ ਸੂਬੇ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕਰਨਗੇ।
