ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਏਅਰ ਇੰਡੀਆ ਨੇ ਕੀਤਾ ਦੁਰਵਿਵਹਾਰ, ਸੀਐੱਮ ਮਾਨ ਨੇ ਘਟਨਾ ਦੀ ਕੀਤੀ ਨਿੰਦਾ

lalit-sharma
Updated On: 

25 Apr 2025 13:53 PM

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਫਲਾਈਟ ਸਟਾਫ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ। ਉਹ ਦੋ ਹੋਰ ਸਾਥੀਆਂ ਨਾਲ ਗੁਰਮਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਏਅਰ ਇੰਡੀਆ ਦੀ ਉਡਾਣ ਨੰਬਰ ਏਆਈ 183 ਰਾਹੀਂ ਅਮਰੀਕਾ ਜਾ ਰਹੇ ਸਨ।

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਏਅਰ ਇੰਡੀਆ ਨੇ ਕੀਤਾ ਦੁਰਵਿਵਹਾਰ, ਸੀਐੱਮ ਮਾਨ ਨੇ ਘਟਨਾ ਦੀ ਕੀਤੀ ਨਿੰਦਾ
Follow Us On

ਨਵੀਂ ਦਿੱਲੀ ਹਵਾਈ ਅੱਡੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਫਲਾਈਟ ਸਟਾਫ਼ ਨੇ ਬਦਸਲੂਕੀ ਕੀਤੀ। ਉਨ੍ਹਾਂ ਸਮੇਤ ਕਈ ਲੋਕਾਂ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਦੋ ਹੋਰ ਸਾਥੀਆਂ ਨਾਲ ਗੁਰਮਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਏਅਰ ਇੰਡੀਆ ਦੀ ਉਡਾਣ ਨੰਬਰ ਏਆਈ 183 ਰਾਹੀਂ ਅਮਰੀਕਾ ਜਾ ਰਹੇ ਸਨ। ਬਿਜ਼ਨਸ ਕਲਾਸ ਦੀਆਂ ਸੀਟਾਂ ਬਹੁਤ ਖਰਾਬ ਸਨ ਅਤੇ ਸਾਫ਼ ਨਹੀਂ ਸਨ। ਜਦੋਂ ਉਨ੍ਹਾਂ ਨੇ ਇਸ ਬਾਰੇ ਸ਼ਿਕਾਇਤ ਕੀਤੀ ਤਾਂ ਏਅਰ ਇੰਡੀਆ ਦੇ ਸਟਾਫ਼ ਨੇ ਉਨ੍ਹਾਂ ਅਤੇ ਕਈ ਹੋਰਾਂ ਨਾਲ ਬਦਤਮੀਜ਼ੀ ਕੀਤੀ। ਇਸ ਤੋਂ ਬਾਅਦ ਗਿਆਨੀ ਰਘਬੀਰ ਸਮੇਤ ਕਈ ਲੋਕ ਵਿਰੋਧ ਵਿੱਚ ਜਹਾਜ਼ ਤੋਂ ਬਾਹਰ ਆ ਗਏ ਅਤੇ ਟਰਮੀਨਲ ਇਮੀਗ੍ਰੇਸ਼ਨ ਦੇ ਸਾਹਮਣੇ ਬੈਠ ਗਏ।

ਜਦੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਏਅਰਪੋਰਟ ਅਥਾਰਟੀ ਅਤੇ ਏਅਰ ਇੰਡੀਆ ਦੇ ਅਧਿਕਾਰੀਆਂ ਨਾਲ ਗੱਲ ਕੀਤੀ। ਲਾਲਪੁਰਾ ਦਾ ਕਹਿਣਾ ਹੈ ਕਿ ਆਰੋਪੀ ਸਟਾਫ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪਦਮ ਸ਼੍ਰੀ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਇਹ ਨਿੰਦਣਯੋਗ ਹੈ।

ਏਅਰ ਇੰਡੀਆ ਦੀਆਂ ਸੇਵਾਵਾਂ ਬਹੁਤ ਮਾੜੀਆਂ

ਸਿੰਘ ਸਾਹਿਬ ਨੇ ਕਿਹਾ ਕਿ ਉਹ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੇ ਨਾਂਅ ‘ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੇ ਵਿਵਹਾਰ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ- ਪਿਛਲੇ ਤਿੰਨ ਘੰਟਿਆਂ ਤੋਂ ਸਾਨੂੰ ਹਵਾਈ ਅੱਡੇ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਏਅਰ ਇੰਡੀਆ ਦੇ ਅਧਿਕਾਰੀਆਂ ਨੇ ਸਾਡੇ ਪਾਸਪੋਰਟ ਲੈ ਲਏ ਪਰ ਸਾਡੇ ਨਾਲ ਦੁਬਾਰਾ ਸੰਪਰਕ ਨਹੀਂ ਕੀਤਾ। ਨਾ ਤਾਂ ਸਾਨੂੰ ਆਪਣਾ ਸਾਮਾਨ ਵਾਪਸ ਮਿਲਿਆ ਅਤੇ ਨਾ ਹੀ ਏਅਰ ਇੰਡੀਆ ਦਾ ਕੋਈ ਅਧਿਕਾਰੀ ਸੰਪਰਕ ਵਿੱਚ ਆਇਆ। ਅਸੀਂ ਪਿਛਲੇ ਤਿੰਨ ਘੰਟਿਆਂ ਤੋਂ ਇਮੀਗ੍ਰੇਸ਼ਨ ਕਾਊਂਟਰ ਦੇ ਸਾਹਮਣੇ ਭੁੱਖੇ-ਪਿਆਸੇ ਬੈਠੇ ਹਾਂ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਲਾਲਪੁਰਾ ਦਾ ਕਹਿਣਾ ਹੈ ਕਿ ਗਿਆਨੀ ਰਘੁਬੀਰ ਸਿੰਘ ਨੂੰ ਅਮਰੀਕਾ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਧਾਮੀ ਨੇ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਕੀਤੀ ਨਿੰਦਾ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਅਣਉਚਿਤ ਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਸਟਾਫ਼ ਵੱਲੋਂ ਸਿੱਖ ਭਾਈਚਾਰੇ ਦੇ ਇੱਕ ਬਹੁਤ ਹੀ ਸਤਿਕਾਰਯੋਗ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਵਿਅਕਤੀ ਨਾਲ ਕੀਤਾ ਗਿਆ ਦੁਰਵਿਵਹਾਰ ਨਿਰਾਸ਼ਾਜਨਕ ਹੈ।

ਮੁੱਖ ਮੰਤਰੀ ਮਾਨ ਨੇ ਕੀਤੀ ਘਟਨਾ ਦੀ ਨਿੰਦਾ

ਮੁੱਖ ਮੰਤਰੀ ਮਾਨ ਨੇ ਇਸ ਘਟਨਾ ਦੀ ਨਿੰਦਾ ਕੀਤਾ ਹੈ। ਉਹਨਾਂ ਨੇਆਪਣੇ ਸ਼ੋਸ਼ਲ ਮੀਡੀਆ X ਤੇ ਲਿਖਿਆ ਸਿੱਖ ਕੌਮ ਦੇ ਸਰਵਉੱਚ ਪਵਿੱਤਰ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਤੇ ਉਸਦੇ ਕਰਮਚਾਰੀਆਂ ਵੱਲੋਂ ਨਿੰਦਣਯੋਗ ਵਿਵਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ। ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ, ਉਹਨਾਂ ਨਾਲ ਕੀਤੇ ਅਜਿਹੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।