ਪਠਾਨਕੋਟ ਵਿੱਚ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਜਾਂਚ ਤੋਂ ਬਾਅਦ ਲੈ ਜਾਇਆ ਗਿਆ ਵਾਪਸ
Emergency Landing of Airforce Helicopter: ਹੈਲੀਕਾਪਟਰ ਦੇ ਜ਼ਮੀਨ 'ਤੇ ਉਤਰਨ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਕਿਉਂਕਿ ਲੋਕ ਅਜੇ ਤੱਕ ਗੁਜਰਾਤ ਵਿੱਚ ਕੱਲ੍ਹ ਹੋਏ ਵੱਡੇ ਜਹਾਜ਼ ਹਾਦਸੇ ਦੇ ਸਦਮੇ ਵਿੱਚੋਂ ਬਾਹਰ ਨਹੀਂ ਆ ਸਕੇ ਹਨ ਅਤੇ ਹੁਣ ਇਸ ਐਮਰਜੈਂਸੀ ਲੈਂਡਿੰਗ ਨੂੰ ਦੇਖ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋਣਾ ਸੁਭਾਵਿਕ ਸੀ।
ਪਠਾਨਕੋਟ ਵਿੱਚ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪਠਾਨਕੋਟ ਦੇ ਨੰਗਲਪੁਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਹਾਲੇਡ ਵਿੱਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਿਲਹਾਲ ਕਿਸੇ ਵੀ ਖ਼ਤਰੇ ਜਾਂ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੋਈ ਵੀ ਅਧਿਕਾਰੀ ਐਮਰਜੈਂਸੀ ਲੈਂਡਿੰਗ ਬਾਰੇ ਗੱਲ ਕਰਨ ਲਈ ਤਿਆਰ ਨਹੀਂ ਹੈ।ਪਠਾਨਕੋਟ ਦੇ ਨਾਲ ਲੱਗਦੇ ਪਿੰਡ ਹੇਲਡ ਵਿੱਚ ਅੱਜ ਸਵੇਰੇ ਲਗਭਗ 11:00 ਵਜੇ ਏਅਰ ਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਨੰਗਲਪੁਰ ਪੁਲਿਸ ਸਟੇਸ਼ਨ ਅਧੀਨ ਆਉਂਦੀ ਹੈ।
ਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੁੰਦੇ ਹੀ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨੰਗਲਪੁਰ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ। ਫਿਲਹਾਲ ਕਿਸੇ ਵੀ ਅਧਿਕਾਰੀ ਨੇ ਐਮਰਜੈਂਸੀ ਲੈਂਡਿੰਗ ਦੇ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ, ਹੈਲੀਕਾਪਟਰ ਦੀ ਚੰਗੀ ਤਰ੍ਹਾਂ ਨਾਲ ਜਾਂਚ ਕਰਨ ਤੋਂ ਬਾਅਦ ਇਸਨੂੰ ਵਾਪਸ ਪਠਾਨਕੋਟ ਦੇ ਏਅਰਬੇਸ ਭੇਜ ਦਿੱਤਾ ਗਿਆ।
ਕੁਝ ਦੇਰ ਪਹਿਲਾਂ ਹੀ ਥਾਈਲੈਂਡ ਵਿੱਚ AI ਦੇ ਜਹਾਜ਼ ਦੀ ਐਮਰਜੈਂਸੀ ਲੈਡਿੰਗ
ਸ਼ੁੱਕਰਵਾਰ ਨੂੰ, ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ AI 379 ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਉਡਾਣ ਤੇ ਸਵਾਰ ਸਾਰੇ 156 ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅੰਡੇਮਾਨ ਸਾਗਰ ਦੇ ਉੱਪਰ ਚੱਕਰ ਲਗਾਉਣ ਤੋਂ ਬਾਅਦ ਜਹਾਜ਼ ਫੁਕੇਟ ਹਵਾਈ ਅੱਡੇ ਤੇ ਵਾਪਸ ਉਤਰਿਆ।
ਲੈਂਡਿੰਗ ਤੋਂ ਤੁਰੰਤ ਬਾਅਦ, ਸੁਰੱਖਿਆ ਕਾਰਨਾਂ ਕਰਕੇ ਫਲਾਈਟ ਵਿੱਚ ਮੌਜੂਦ ਸਾਰੇ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ। ਨਾਲ ਹੀ, ਪੂਰੇ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਫਲਾਈਟ ਸ਼ੁੱਕਰਵਾਰ ਸਵੇਰੇ 9:30 (0230) ਵਜੇ ਫੁਕੇਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰੀ ਸੀ। ਪਰ ਅੰਡੇਮਾਨ ਸਾਗਰ ਦੇ ਨੇੜੇ ਧਮਕੀ ਮਿਲਣ ਤੋਂ ਬਾਅਦ ਇਸਨੂੰ ਵਾਪਸ ਲੈਂਡ ਕਰਵਾਇਆ ਗਿਆ।
ਕੱਲ੍ਹ ਹੀ ਅਹਿਮਦਾਬਾਦ ਚ ਹੋਇਆ ਹੈ ਵੱਡਾ ਜਹਾਜ਼ ਹਾਦਸਾ
ਏਅਰ ਇੰਡੀਆ ਦੀ ਇਸ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਇੱਕ ਦਿਨ ਪਹਿਲਾਂ, ਅਹਿਮਦਾਬਾਦ ਵਿੱਚ ਵੱਡਾ ਹਾਦਸਾ ਹੋਇਆ ਸੀ। ਇੱਥੇ ਇੱਕ ਬੋਇੰਗ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਜਿਸ ਵਿੱਚ 260 ਤੋਂ ਵੱਧ ਲੋਕ ਮਾਰੇ ਗਏ ਸਨ। ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਹੀ ਕਰੈਸ਼ ਹੋ ਗਿਆ। ਇਸ ਘਟਨਾ ਤੋਂ ਬਾਅਦ, ਏਅਰ ਇੰਡੀਆ ਦੀ ਇੱਕ ਹੋਰ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਸਾਰਿਆਂ ਨੂੰ ਚਿੰਤਤ ਕਰ ਦਿੱਤਾ ਹੈ।