AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਜਨਾਲਾ ‘ਚ ਵੱਡੀ ਵਾਰਦਾਤ, ਦੇਰ ਰਾਤ ਘਰ ‘ਤੇ ਦੋ ਗ੍ਰਨੇਡਾਂ ਨਾਲ ਹਮਲਾ; 2 ਔਰਤਾਂ ਸਮੇਤ 3 ਜ਼ਖ਼ਮੀ

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਜ਼ਦੀਕ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿਖੇ ਦੇਰ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਸਮੁੱਚੇ ਸਰਹੱਦੀ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਰਿਹਾਇਸ਼ੀ ਮਕਾਨ 'ਤੇ ਲਗਾਤਾਰ ਦੋ ਗ੍ਰਨੇਡ ਸੁੱਟੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਅਜਨਾਲਾ 'ਚ ਵੱਡੀ ਵਾਰਦਾਤ, ਦੇਰ ਰਾਤ ਘਰ 'ਤੇ ਦੋ ਗ੍ਰਨੇਡਾਂ ਨਾਲ ਹਮਲਾ; 2 ਔਰਤਾਂ ਸਮੇਤ 3 ਜ਼ਖ਼ਮੀ
lalit-sharma
| Published: 21 Aug 2026 10:35 AM IST
Share

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਜ਼ਦੀਕ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿਖੇ ਦੇਰ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਸਮੁੱਚੇ ਸਰਹੱਦੀ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਰਿਹਾਇਸ਼ੀ ਮਕਾਨ ‘ਤੇ ਲਗਾਤਾਰ ਦੋ ਗ੍ਰਨੇਡ ਸੁੱਟੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ੋਰਦਾਰ ਧਮਾਕਿਆਂ ਦੀ ਗੂੰਜ ਨਾਲ ਪੂਰੇ ਪਿੰਡ ਵਿੱਚ ਭਗਦੜ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

ਦੋ ਔਰਤਾਂ ਸਣੇ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ

ਇਸ ਖ਼ੌਫ਼ਨਾਕ ਵਾਰਦਾਤ ਦੌਰਾਨ ਮਕਾਨ ਅੰਦਰ ਮੌਜੂਦ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹਨ। ਧਮਾਕਿਆਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ, ਦਰਵਾਜ਼ਿਆਂ ਦੇ ਪਰਖੱਚੇ ਉੱਡ ਗਏ ਅਤੇ ਬਾਹਰ ਖੜ੍ਹੇ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਚੱਲ ਰਿਹਾ ਹੈ।

ਪਰਿਵਾਰ ਨੇ ਬਿਆਨ ਕੀਤਾ ਅੱਖੀਂ ਡਿੱਠਾ ਖ਼ੌਫ਼ਨਾਕ ਮੰਜ਼ਰ

ਪੀੜਤ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਉਨ੍ਹਾਂ ਨੇ ਅਚਾਨਕ ਘਰ ਦੇ ਅੰਦਰ ਗ੍ਰਨੇਡ ਸੁੱਟ ਦਿੱਤਾ। ਜਦੋਂ ਧਮਾਕੇ ਦੀ ਆਵਾਜ਼ ਸੁਣ ਕੇ ਪਰਿਵਾਰ ਦਾ ਇੱਕ ਵਿਅਕਤੀ ਹਮਲਾਵਰਾਂ ਨੂੰ ਫੜਨ ਲਈ ਉਨ੍ਹਾਂ ਦੇ ਪਿੱਛੇ ਭੱਜਿਆ, ਤਾਂ ਬਦਮਾਸ਼ਾਂ ਨੇ ਦੂਜਾ ਗ੍ਰਨੇਡ ਸਿੱਧਾ ਦਰਵਾਜ਼ੇ ਵੱਲ ਸੁੱਟ ਦਿੱਤਾ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਪਹਿਲਾਂ ਕਿਸੇ ਤਰ੍ਹਾਂ ਦੀ ਕੋਈ ਧਮਕੀ ਜਾਂ ਫ਼ੋਨ ਆਇਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸ਼ਾਂਤਮਈ ਇਤਿਹਾਸ ਵਿੱਚ ਅਜਿਹੀ ਹਿੰਸਕ ਘਟਨਾ ਪਹਿਲੀ ਵਾਰ ਵਾਪਰੀ ਹੈ।

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਵੱਲੋਂ ਉੱਚ ਪੱਧਰੀ ਜਾਂਚ ਸ਼ੁਰੂ

ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਜਾਂਚ ਟੀਮਾਂ ਨੇ ਘਟਨਾ ਸਥਾਨ ਤੋਂ ਮਿਲੇ ਵਿਸਫੋਟਕ ਸਬੂਤ ਅਤੇ ਗ੍ਰਨੇਡ ਦੇ ਹਿੱਸੇ ਕਬਜ਼ੇ ਵਿੱਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸਰਹੱਦੀ ਖੇਤਰ ਨਾਲ ਜੁੜੇ ਹੋਣ ਕਾਰਨ ਕੇਂਦਰੀ ਤੇ ਸੂਬਾਈ ਖ਼ੁਫ਼ੀਆ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੇ ਰੂਟ ਅਤੇ ਪਛਾਣ ਦਾ ਪਤਾ ਲਗਾਇਆ ਜਾ ਸਕੇ।

ਅਕਾਲੀ ਦਲ ਨੇ ਕਾਨੂੰਨ-ਵਿਵਸਥਾ ‘ਤੇ ਚੁੱਕੇ ਸਵਾਲ

ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਦੇ ਐਨੇ ਨੇੜੇ ਇੱਕ ਆਮ ਨਾਗਰਿਕ ਦੇ ਘਰ ‘ਤੇ ਦੋ ਗ੍ਰਨੇਡ ਸੁੱਟੇ ਜਾਣਾ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਮਾਕਿਆਂ ਕਾਰਨ ਪਰਿਵਾਰ ਦੇ ਮਕਾਨ ਅਤੇ ਵਾਹਨਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ।

ਜੋਧ ਸਿੰਘ ਸਮਰਾ ਨੇ ਅੱਗੇ ਕਿਹਾ ਕਿ ਸਰਹੱਦੀ ਪੱਟੀ ਦੇ ਲੋਕ ਪਹਿਲਾਂ ਹੀ ਨਸ਼ਿਆਂ ਦੇ ਦਹਿਸ਼ਤਗਰਦ ਜਾਲ ਨਾਲ ਜੂਝ ਰਹੇ ਹਨ ਅਤੇ ਹੁਣ ਸ਼ਰੇਆਮ ਘਰਾਂ ਨੂੰ ਨਿਸ਼ਾਨਾ ਬਣਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਕਾਇਰਾਨਾ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਹਮਲੇ ਪਿੱਛੇ ਛੁਪੀ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇ।

ਪਿੰਡ ਵਿੱਚ ਡਰ ਦਾ ਮਾਹੌਲ, ਸੁਰੱਖਿਆ ਵਧਾਉਣ ਦੀ ਮੰਗ

ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪਿੰਡ ਜੱਟਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਸਰਹੱਦੀ ਪਿੰਡਾਂ ਵਿੱਚ ਪੁਲਿਸ ਗਸ਼ਤ ਅਤੇ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਨ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਉਪਰੰਤ ਹੀ ਹਮਲੇ ਦੇ ਅਸਲ ਮਕਸਦ ਅਤੇ ਇਸ ਪਿੱਛੇ ਸਰਗਰਮ ਗਰੋਹਾਂ ਦਾ ਖ਼ੁਲਾਸਾ ਹੋ ਸਕੇਗਾ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......