AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਜਨਾਲਾ ਸ਼ਹਿਰ ਨੇੜੇ ਪੀਰਾਂ ਦੀ ਜਗ੍ਹਾ ‘ਤੇ ਲੱਗੀ ਭਿਆਨਕ ਅੱਗ, ਦੋ ਗੱਡੀਆਂ ਸਣੇ ਹੋਰ ਕੀਮਤੀ ਸਮਾਨ ਹੋਇਆ ਸਵਾਹ

ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇੱਕ ਪੀਰਾਂ ਦੀ ਜਗ੍ਹਾ ਤੇ ਚਿਰਾਗ ਤੋਂ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਦੋ ਗੱਡੀਆਂ ਸਮੇਤ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਪਰਿਵਾਰ ਨੇ ਕਿਹਾ ਕਿ ਘਰ ਦੀ ਇਮਾਰਤ ਸੜ ਕੇ ਸਵਾਹ ਹੋ ਗਈ ਹੈ। ਉੱਥੇ ਹੀ ਦੋ ਗੱਡੀਆਂ ਸਣੇ ਹੋਰ ਕੀਮਤੀ ਸਮਾਨ ਦੇ ਸੜਨ ਨਾਲ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਅਜਨਾਲਾ ਸ਼ਹਿਰ ਨੇੜੇ ਪੀਰਾਂ ਦੀ ਜਗ੍ਹਾ 'ਤੇ ਲੱਗੀ ਭਿਆਨਕ ਅੱਗ, ਦੋ ਗੱਡੀਆਂ ਸਣੇ ਹੋਰ ਕੀਮਤੀ ਸਮਾਨ ਹੋਇਆ ਸਵਾਹ
lalit-sharma
| Updated On: 16 Apr 2026 11:35 AM IST

ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇੱਕ ਪੀਰਾਂ ਦੀ ਜਗ੍ਹਾ ਤੇ ਚਿਰਾਗ ਤੋਂ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਦੋ ਗੱਡੀਆਂ ਸਮੇਤ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਪਰਿਵਾਰ ਨੇ ਕਿਹਾ ਕਿ ਘਰ ਦੀ ਇਮਾਰਤ ਸੜ ਕੇ ਸਵਾਹ ਹੋ ਗਈ ਹੈ। ਉੱਥੇ ਹੀ ਦੋ ਗੱਡੀਆਂ ਸਣੇ ਹੋਰ ਕੀਮਤੀ ਸਮਾਨ ਦੇ ਸੜਨ ਨਾਲ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਮੌਕੇ ਪੀੜਿਤ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਘਰ ਅੰਦਰ ਪੀਰਾਂ ਦੀ ਜਗ੍ਹਾ ਹੈ। ਜਿੱਥੇ ਚਿਰਾਗ ਤੋਂ ਅੱਗ ਲੱਗਣ ਕਰਕੇ ਕਾਫੀ ਜਿਆਦਾ ਨੁਕਸਾਨ ਹੋ ਗਿਆ ਹੈ। ਉਹਨਾਂ ਦੱਸਿਆ ਕਿ ਘਰ ਦੀ ਪੂਰੀ ਇਮਾਰਤ ਨੂੰ ਅੱਗ ਲੱਗ ਗਈ ਅਤੇ ਉੱਥੇ ਹੀ ਘਰ ਵਿੱਚ ਖੜੀਆਂ ਦੋ ਗੱਡੀਆਂ ਵੀ ਪੂਰੀ ਤਰ੍ਹਾਂ ਦੇ ਨਾਲ ਸੁਆਹ ਹੋ ਗਈਆਂ। ਉਹਨਾਂ ਦੱਸਿਆ ਕਿ ਹੁਣ ਤੱਕ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਮੁਤਾਬਕ, ਲੱਖਾਂ ਰੁਪਏ ਦਾ ਨੁਕਾਸਾਨ ਹੋਇਆ ਹੈ, ਪਰ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਾਸਨ ਨਹੀਂ ਹੋਇਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਇਸ ਮੌਕੇ ਪੁਲਿਸ ਅਧਿਕਾਰੀ ਬਲਦੇਵ ਰਾਜ ਨੇ ਦੱਸਿਆ ਕਿ ਕ੍ਰਿਸ਼ਨ ਲਾਲ ਨਾਮ ਦੇ ਵਿਅਕਤੀ ਦੀ ਅਜਨਾਲਾ ਵਿੱਚ ਦੁਕਾਨ ਹੈ। ਜਿਨ੍ਹਾਂ ਦਾ ਕਾਫੀ ਕੰਮ ਹੈ। ਉਨ੍ਹਾਂ ਦੇ ਘਰ ਵਿੱਚ ਇਹ ਪੀਰਾਂ ਦੀ ਜਗ੍ਹਾ ਹੈ। ਜਿੱਥੇ ਅੱਗ ਲੱਗਣ ਕਰਕੇ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

Follow Us
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...