AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਜਨਾਲਾ ਦੇ BSF ਹੈੱਡਕੁਆਰਟਰ ਸਾਹਮਣੇ ਹੰਗਾਮਾ, ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਕਲੇਸ਼

ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀ ਮੁਤਾਬਕ ਦੋਵੇਂ ਧਿਰਾਂ ਵੱਲੋਂ ਜ਼ਮੀਨ ਅਤੇ ਸਮਾਨ ਸਬੰਧੀ ਵੱਖ-ਵੱਖ ਗੱਲਾਂ ਦੱਸੀਆਂ ਜਾ ਰਹੀਆਂ ਹਨ।

ਅਜਨਾਲਾ ਦੇ BSF ਹੈੱਡਕੁਆਰਟਰ ਸਾਹਮਣੇ ਹੰਗਾਮਾ, ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਕਲੇਸ਼
lalit-sharma
| Published: 05 Sep 2026 16:57 PM IST
Share

ਅਜਨਾਲਾ ਦੇ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਆ ਗਈਆਂ। ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਤੇ ਗੰਭੀਰ ਇਲਜ਼ਾਮ ਲਗਾਏ ਗਏ, ਜਦਕਿ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਕਲੇਸ਼

ਇੱਕ ਧਿਰ ਦੇ ਅਨਿਲ ਕੁਮਾਰ ਨੇ ਇਲਜ਼ਾਮ ਲਗਾਇਆ ਕਿ ਉਸ ਨੇ 11 ਮਰਲੇ ਜ਼ਮੀਨ ਖਰੀਦੀ ਹੋਈ ਹੈ ਅਤੇ ਉਸ ਕੋਲ ਇਸ ਸਬੰਧੀ ਰਜਿਸਟਰੀ ਅਤੇ ਇੰਤਕਾਲ ਸਮੇਤ ਸਾਰੇ ਦਸਤਾਵੇਜ਼ ਮੌਜੂਦ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਦੂਜੀ ਧਿਰ ਵੱਲੋਂ ਪਹਿਲਾਂ ਕੰਧ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਲੋਹੇ ਦੇ ਗਾਡਰ ਅਤੇ ਹੋਰ ਸਮਾਨ ਉੱਥੋਂ ਲਿਜਾਇਆ ਗਿਆ। ਅਨਿਲ ਕੁਮਾਰ ਨੇ ਦਾਅਵਾ ਕੀਤਾ ਕਿ ਅੱਜ ਮੁੜ ਕੁਝ ਵਿਅਕਤੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਕੰਧ ਤੋੜਨ ਅਤੇ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਨਿਰਪੱਖ ਜਾਂਚ ਦੀ ਮੰਗ

ਅਨਿਲ ਕੁਮਾਰ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਮੌਕੇ ਤੇ ਕਾਫੀ ਗਿਣਤੀ ਵਿੱਚ ਲੋਕ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨਾਲ ਕਥਿਤ ਤੌਰ ਤੇ ਹੋਈ ਤੋੜ-ਭੰਨ ਅਤੇ ਸਮਾਨ ਲਿਜਾਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦਾ ਸਮਾਨ ਬਰਾਮਦ ਕਰਵਾਇਆ ਜਾਵੇ।

ਜ਼ਮੀਨ ਦੇ ਨੰਬਰ ਨੂੰ ਲੈ ਕੇ ਦੋਵੇਂ ਧਿਰਾਂ ਦੇ ਦਾਅਵੇ

ਦੂਜੇ ਪਾਸੇ ਦਵਿੰਦਰ ਸਿੰਘ ਧਿਰ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ। ਦਵਿੰਦਰ ਸਿੰਘ ਦੇ ਸਾਥੀ ਜਲੰਧਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਵੀ ਜ਼ਮੀਨ ਨਾਲ ਸਬੰਧਤ ਪੂਰੇ ਕਾਗਜ਼ਾਤ ਮੌਜੂਦ ਹਨ ਅਤੇ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦਾ ਜ਼ਬਰਦਸਤੀ ਕਬਜ਼ਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਵਿਵਾਦਿਤ ਜ਼ਮੀਨ ਦੇ ਨੰਬਰ ਨੂੰ ਲੈ ਕੇ ਦੋਵੇਂ ਧਿਰਾਂ ਦੇ ਦਾਅਵੇ ਵੱਖ-ਵੱਖ ਹਨ ਅਤੇ ਉਨ੍ਹਾਂ ਮੁਤਾਬਕ ਇਹ ਮਾਮਲਾ ਰੈਵਨਿਊ ਵਿਭਾਗ ਵੱਲੋਂ ਰਿਕਾਰਡ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕਦਾ ਹੈ।

ਦਵਿੰਦਰ ਸਿੰਘ ਧਿਰ ਨੇ ਕਿਹਾ ਕਿ ਉਹ ਆਪਣੇ ਸਾਰੇ ਦਸਤਾਵੇਜ਼ ਜਾਂਚ ਲਈ ਪੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਧਿਰ ਗਲਤ ਸਾਬਤ ਹੁੰਦੀ ਹੈ ਤਾਂ ਉਹ ਕਾਨੂੰਨ ਅਨੁਸਾਰ ਹਰਜਾਨਾ ਦੇਣ ਲਈ ਵੀ ਤਿਆਰ ਹਨ। ਉਨ੍ਹਾਂ ਦੂਜੀ ਧਿਰ ਨੂੰ ਵੀ ਆਪਣੇ ਕਾਗਜ਼ਾਤ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਮੀਨ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀ ਮੁਤਾਬਕ ਦੋਵੇਂ ਧਿਰਾਂ ਵੱਲੋਂ ਜ਼ਮੀਨ ਅਤੇ ਸਮਾਨ ਸਬੰਧੀ ਵੱਖ-ਵੱਖ ਗੱਲਾਂ ਦੱਸੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਣਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਲਿਖਤੀ ਸ਼ਿਕਾਇਤ ਦਰਜ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਜ਼ਮੀਨ ਦੀ ਮਲਕੀਅਤ ਅਤੇ ਕਬਜ਼ੇ ਨੂੰ ਲੈ ਕੇ ਦੋਵੇਂ ਧਿਰਾਂ ਆਪਣੇ-ਆਪਣੇ ਦਸਤਾਵੇਜ਼ ਹੋਣ ਦਾ ਦਾਅਵਾ ਕਰ ਰਹੀਆਂ ਹਨ। ਮਾਮਲੇ ਦੀ ਅਸਲ ਸਥਿਤੀ ਰੈਵਨਿਊ ਰਿਕਾਰਡ ਦੀ ਜਾਂਚ ਅਤੇ ਪੁਲਿਸ ਦੀ ਤਫਤੀਸ਼ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...