AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਜਨਾਲਾ: ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਲਾਸ਼, ਗਲੇ ਤੇ ਸਿਰ ‘ਤੇ ਮਿਲੇ ਹਮਲੇ ਦੇ ਨਿਸ਼ਾਨ

ਜਾਣਕਾਰੀ ਅਨੁਸਾਰ ਸੜਕ ਕਿਨਾਰੇ ਪਈ ਇੱਕ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਮ੍ਰਿਤਕ ਦੇ ਗਲੇ ਤੇ ਮੂੰਹ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲਿਆਂ ਦੇ ਨਿਸ਼ਾਨ ਮੌਜੂਦ ਸਨ। ਜ਼ਖ਼ਮਾਂ ਦੀ ਹਾਲਤ ਨੂੰ ਦੇਖਦਿਆਂ ਇਹ ਮਾਮਲਾ ਕਤਲ ਨਾਲ ਜੁੜਿਆ ਹੋਇਆ ਪ੍ਰਤੀਤ ਹੋ ਰਿਹਾ ਹੈ।

ਅਜਨਾਲਾ: ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਮਿਲੀ ਲਾਸ਼, ਗਲੇ ਤੇ ਸਿਰ 'ਤੇ ਮਿਲੇ ਹਮਲੇ ਦੇ ਨਿਸ਼ਾਨ
ਅਜਨਾਲਾ: ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਲਾਸ਼, ਗਲੇ ਤੇ ਸਿਰ ‘ਤੇ ਹਮਲੇ ਦੇ ਨਿਸ਼ਾਨ
ramandeep
| Updated On: 04 Jun 2026 10:35 AM IST
Share

ਅੰਮ੍ਰਿਤਸਰ ਦੇ ਅਜਨਾਲਾ ਖੇਤਰ ‘ਚ ਉਸ ਵੇਲੇ ਦਹਿਸ਼ਤ ਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਲੱਖੂਵਾਲ ਰੋਡ ‘ਤੇ ਇੱਕ ਨੌਜਵਾਨ ਦੀ ਭੇਦ-ਭਰੇ ਹਾਲਾਤਾਂ ‘ਚ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਦੇ ਲੋਕ ਵੱਡੀ ਗਿਣਤੀ ‘ਚ ਮੌਕੇ ‘ਤੇ ਇਕੱਠੇ ਹੋ ਗਏ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਸੜਕ ਕਿਨਾਰੇ ਪਈ ਇੱਕ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਮ੍ਰਿਤਕ ਦੇ ਗਲੇ ਤੇ ਮੂੰਹ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲਿਆਂ ਦੇ ਨਿਸ਼ਾਨ ਮੌਜੂਦ ਸਨ। ਜ਼ਖ਼ਮਾਂ ਦੀ ਹਾਲਤ ਨੂੰ ਦੇਖਦਿਆਂ ਇਹ ਮਾਮਲਾ ਕਤਲ ਨਾਲ ਜੁੜਿਆ ਹੋਇਆ ਪ੍ਰਤੀਤ ਹੋ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਅਜਨਾਲਾ ਕੁਲਵਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪੁੱਜੇ ਅਤੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਤੋਂ ਸਬੂਤ ਇਕੱਠੇ ਕੀਤੇ ਗਏ ਤੇ ਫੋਰੈਂਸਿਕ ਜਾਂਚ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਗਈ।

ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ

ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੱਖੂਵਾਲ ਰੋਡ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਬਣ ਗਿਆ ਹੈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਮ੍ਰਿਤਕ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ ਤੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਇਸ ਦੇ ਨਾਲ ਹੀ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਲੁਕੇ ਸੱਚ ਦਾ ਪਤਾ ਲਗਾਇਆ ਜਾ ਸਕੇ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਤੇ ਦੋਸ਼ੀਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...