AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਜਨਾਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ਵਿੱਚ ਤਿੰਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਪ੍ਰਾਪਤ ਜਾਣਕਾਰੀ ਅਨੁਸਾਰ, ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸਨ ਅਤੇ ਅਚਾਨਕ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ਤੇ ਹੀ ਚੀਖ-ਪੁਕਾਰ ਮਚ ਗਈ। ਟੱਕਰ ਨਾਲ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਹੋ ਗਏ ਅਤੇ ਸਵਾਰ ਸੜਕ ਤੇ ਦੂਰ ਜਾ ਡਿੱਗੇ। ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਪਰ ਤਿੰਨ ਜਿੰਦਗੀਆਂ ਬਚਾਈਆਂ ਨਾ ਜਾ ਸਕੀਆਂ।

ਅਜਨਾਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ਵਿੱਚ ਤਿੰਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
lalit-sharma
| Updated On: 16 Mar 2026 22:18 PM IST

ਅਜਨਾਲਾ ਇਲਾਕੇ ਵਿੱਚ ਅੱਜ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਿਸ ਨੇ ਪੂਰੇ ਇਲਾਕੇ ਨੂੰ ਗ਼ਮਗੀਨ ਕਰ ਦਿੱਤਾ। ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੁਢਲੀ ਮਦਦ ਤੋਂ ਬਾਅਦ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਹਾਦਸੇ ਨੂੰ ਹੋਰ ਵੀ ਦੁਖਦਾਈ ਇਸ ਗੱਲ ਨੇ ਬਣਾ ਦਿੱਤਾ ਕਿ ਮ੍ਰਿਤਕਾਂ ਵਿੱਚ ਉਹ ਨਾਬਾਲਗ ਬੱਚੇ ਵੀ ਸ਼ਾਮਲ ਹਨ, ਜੋ ਮੋਟਰਸਾਈਕਲ ਤੇ ਆਪਣਾ ਪੇਪਰ ਦੇ ਕੇ ਗੁਰੂ ਘਰ ਨਤਮਸਤਕ ਹੋਣ ਲਈ ਜਾ ਰਹੇ ਸਨ। ਪਰਿਵਾਰਾਂ ਨੂੰ ਇਹ ਕਦੇ ਵੀ ਅੰਦਾਜ਼ਾ ਨਹੀਂ ਸੀ ਕਿ ਖੁਸ਼ੀ ਨਾਲ ਘਰੋਂ ਨਿਕਲੇ ਬੱਚੇ ਮੁੜ ਕਦੇ ਵਾਪਸ ਨਹੀਂ ਆਉਣਗੇ।

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ

ਪ੍ਰਾਪਤ ਜਾਣਕਾਰੀ ਅਨੁਸਾਰ, ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸਨ ਅਤੇ ਅਚਾਨਕ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ਤੇ ਹੀ ਚੀਖ-ਪੁਕਾਰ ਮਚ ਗਈ। ਟੱਕਰ ਨਾਲ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਹੋ ਗਏ ਅਤੇ ਸਵਾਰ ਸੜਕ ਤੇ ਦੂਰ ਜਾ ਡਿੱਗੇ। ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਪਰ ਤਿੰਨ ਜਿੰਦਗੀਆਂ ਬਚਾਈਆਂ ਨਾ ਜਾ ਸਕੀਆਂ।

ਜਾਂਚ ਤੋਂ ਬਾਅਦ ਹੋਵੇਗੀ ਅਧਿਕਾਰਕ ਪੁਸ਼ਟੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਹਾਦਸੇ ਦਾ ਸੰਭਾਵੀ ਕਾਰਣ ਮੰਨੇ ਜਾ ਰਹੇ ਹਨ, ਹਾਲਾਂਕਿ ਅਧਿਕਾਰਕ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

ਅਜਨਾਲਾ ਇਲਾਕੇ ਵਿੱਚ ਸ਼ੋਕ ਦੀ ਲਹਿਰ

ਇਸ ਹਾਦਸੇ ਤੋਂ ਬਾਅਦ ਪੂਰੇ ਅਜਨਾਲਾ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਅਤੇ ਇਲਾਕੇ ਦੇ ਲੋਕ ਵੀ ਇਸ ਮੰਜ਼ਰ ਨੂੰ ਯਾਦ ਕਰਕੇ ਸਹਿਮੇ ਹੋਏ ਹਨ। ਖ਼ਾਸ ਕਰਕੇ ਬੱਚਿਆਂ ਦੀ ਮੌਤ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...