MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਪੇਸ਼ੀ, 5 ਦਿਨਾਂ ਦੀ ਨਿਆਇਕ ਹਿਰਾਸਤ ਹੋ ਰਹੀ ਖ਼ਤਮ
22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਸੀ ਜ਼ਰੀਏ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ।
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਪੇਸ਼ੀ, 5 ਦਿਨਾਂ ਦੀ ਨਿਆਇਕ ਹਿਰਾਸਤ ਹੋ ਰਹੀ ਖ਼ਤਮ
ਖਡੂਰ ਸਾਹਿਬ ਤੋਂ ਲੋਕ ਸਭਾ ਦੇ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਅਜਨਾਲਾ ਅਦਾਲਤ ਚ ਵੀਡੀਓ ਕਾਨਫਰੈਂਸਿੰਗ (ਵੀਸੀ) ਜ਼ਰੀਏ ਪੇਸ਼ੀ ਹੋਵੇਗੀ। ਇਸ ਪੇਸ਼ੀ ਅਜਨਾਲਾ ਥਾਣੇ ‘ਤੇ ਹਮਲੇ ਨਾਲ ਸਬੰਧਤ ਕੇਸ ‘ਚ ਹੋਵੇਗੀ। ਅੰਮ੍ਰਿਤਪਾਲ ਦੀ 5 ਦਿਨਾਂ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋਣ ਜਾ ਰਹੀ ਹੈ, ਜਿਸ ਦੇ ਚੱਲਦੇ ਅੱਜ ਦੀ ਪੇਸ਼ੀ ਤੈਅ ਹੈ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਸੀ ਜ਼ਰੀਏ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।
ਐਫਆਈਆਰ ਨੰਬਰ 39, ਜਿਸ ‘ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ ‘ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਵੀ ਸੁਣਵਾਈ ਚੱਲ ਰਹੀ ਹੈ। ਮਾਮਲੇ ਨੂੰ ਲੈ ਕੇ ਸੁਰੱਖਿਆ ਤੇ ਕਾਨੂੰਨੀ ਪੱਖੋਂ ਕਾਫੀ ਚੌਕਸੀ ਵਰਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ‘ਚ ਇਸ ਕੇਸ ‘ਚ ਹੋਰ ਵੀ ਮਹੱਤਵਪੂਰਨ ਤਰੱਕੀਆਂ ਦੇ ਆਸਾਰ ਹਨ।
ਪਹਿਲੀ ਪੇਸ਼ੀ ਤੋਂ ਬਾਅਦ, ਅੰਮ੍ਰਿਤਪਾਲ ਦੇ ਵਕੀਲਾਂ ਦੀ ਜਾਣਕਾਰੀ
ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਪੇਸ਼ੀ ਤੋਂ ਬਾਅਦ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਤੇ 3 ਸਾਲਾਂ ਤੋਂ ਐਨਐਸਏ ਲੱਗੀ ਹੋਈ ਸੀ, ਇਸ ਕਾਰਨ ਬਾਕੀ ਕੇਸਾਂ ਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਦੀ ਸੀ। 22 ਅਪ੍ਰੈਲ ਨੂੰ ਅੰਮ੍ਰਿਤਪਾਲ ਤੋਂ ਐਨਐਸਏ ਹੱਟਣ ਤੋਂ ਬਾਅਦ ਟ੍ਰਾਇਲ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਦੇ ਮਾਮਲੇ ਚ ਪੋਸਟ ਤੇ ਪ੍ਰੀ ਟ੍ਰਾਇਲ ਤੱਕ ਯਾਨੀ ਕਿ ਰਿਮਾਂਡ ਤੋਂ ਲੈ ਕੇ ਆਖ਼ਿਰ ਤੱਕ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰਵਾਈ ਜਾਵੇ। ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਪਾਲ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਚ ਹੀ ਰੱਖਣ ਦੀ ਅਪੀਲ ਕੀਤੀ ਸੀ।
ਰਿਮਾਂਡ ਦੇ ਆਧਾਰ ਬਾਰੇ ਗੱਲ ਕਰਦੋ ਹੇਏ ਸਾਂਸਦ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਹਥਿਆਰ ਰਿਕਵਰੀ, ਪੁੱਛ-ਗਿੱਛ, ਵਾਹਨਾਂ ਦੀ ਰਿਕਵਰੀ ਨੂੰ ਰਿਮਾਂਡ ਦਾ ਆਧਾਰ ਬਣਾਇਆ ਗਿਆ। ਹਾਲਾਂਕਿ, ਇਸ ਵਾਰ ਪਾਲਕੀ ਸਾਹਿਬ ਵਾਲੀ ਗੱਡੀ ਦੀ ਰਿਕਵਰੀ ਦੀ ਗੱਲ ਕਹੀ ਗਈ। ਅੰਮ੍ਰਿਤਪਾਲ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਗੱਡੀ ਅਪਰਾਧ ਚ ਸ਼ਾਮਲ ਨਹੀਂ ਸੀ। ਦੋਵੇਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਦਿੱਤਾ ਗਿਆ ਸੀ।
