ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ‘ਚ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਇੱਕ ਦਿਨ ਪਹਿਲਾਂ ਮੁਲਜ਼ਮਾਂ ਦਾ ਵੱਡੇ ਭਰਾ ਨਾਲ ਹੋਇਆ ਸੀ ਵਿਵਾਦ
ਇਸ ਸਬੰਧੀ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਕੱਲ੍ਹ ਹੀ ਮੁਲਜ਼ਮਾਂ ਵੱਲੋਂ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਬੇਰਹਿਮੀ ਨਾਲ ਕੁਟਮਾਰ ਕੀਤੀ ਗਈ ਸੀ, ਜਦਕਿ ਅੱਜ ਉਸ ਦੇ ਛੋਟੇ ਭਰਾ ਕੁਲਜੀਤ ਸਿੰਘ ਨੂੰ ਕਥਿਤ ਤੌਰ ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ
ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੇ ਪਿਤਾ ਦਾ ਕਥਿਤ ਤੌਰ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਉਸ ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁਖੀ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਬੀਤੇ ਦਿਨ ਹੀ ਮੁਲਜ਼ਮਾਂ ਵੱਲੋਂ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਬੇਰਹਿਮੀ ਨਾਲ ਕੁਟਮਾਰ ਕੀਤੀ ਗਈ ਸੀ, ਜਦਕਿ ਅੱਜ ਉਸ ਦੇ ਛੋਟੇ ਭਰਾ ਕੁਲਜੀਤ ਸਿੰਘ ਨੂੰ ਕਥਿਤ ਤੌਰ ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ
ਇਸ ਸਬੰਧੀ ਜਾਣਕਾਰੀ ਸਾਂਝੇ ਕਰਦੇ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੇੜਾ ਰਾਜਪੂਤਾ ਵਿੱਚ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਸਬੰਧ ਵਿੱਚ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ‘ਚ ਪੋਸਟਮਾਰਟਮ ਲਈ ਰੱਖ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।