ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪਰੰਪਰਾਵਾਂ ਤੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖਾਂ ਨੇ ਸ਼ਹਾਦਤ ਨੂੰ ਕਬੂਲ ਕੀਤਾ, ਪਰ ਕਦੇ ਈਨ ਕਬੂਲ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿੰਦਾ ਸ਼ਹੀਦ ਬਲਵੰਤ ਸਿੰਘ ਰਾਜੋਆਣਾ ਵੀ ਉਸੇ ਇਤਿਹਾਸ ਨੂੰ ਦੁਹਰਾ ਰਹੇ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕੀਤੀ ਹੈ। ਕੇਂਦਰੀ ਜੇਲ੍ਹ, ਪਟਿਆਲਾ ‘ਚ ਹੋਈ ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਦੀ ਇੱਕੋ ਮੰਗ ਹੈ ਕਿ ਮਾਮਲੇ ‘ਤੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਵੇ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪਰੰਪਰਾਵਾਂ ਤੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖਾਂ ਨੇ ਸ਼ਹਾਦਤ ਨੂੰ ਕਬੂਲ ਕੀਤਾ, ਪਰ ਕਦੇ ਈਨ ਕਬੂਲ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿੰਦਾ ਸ਼ਹੀਦ ਬਲਵੰਤ ਸਿੰਘ ਰਾਜੋਆਣਾ ਵੀ ਉਸੇ ਇਤਿਹਾਸ ਨੂੰ ਦੁਹਰਾ ਰਹੇ ਹੈ।
ਮਰਸੀ ਪਟੀਸ਼ਨ ਬਾਰੇ ਗੱਲ ਕਰਦੇ ਹੋਏ ਜਥੇਦਾਰ ਨੇ ਦੱਸਿਆ ਕਿ ਰਾਜੋਆਣਾ ਦਾ ਕਹਿਣਾ ਹੈ ਕਿ ਉਹ ਤਰਲੇ ਨਹੀਂ ਕਰ ਰਹੇ, ਪਰ ਜੋ ਵੀ ਲੰਬਿਤ ਮਾਮਲਾ ਹੈ ਉਸ ਦਾ ਹੱਲ ਹੋਣਾ ਚਾਹੀਦਾ ਹੈ। ਚਾਹੇ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਕੋਈ ਹੋਰ ਫੈਸਲਾ ਲਿਆ ਜਾਵੇ, ਪਰ ਇਸ ਦਾ ਫੈਸਲਾ ਤਾਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਆਰ-ਪਾਰ ਦੀ ਗੱਲ ਕਰ ਰਹੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਾਕਾਤ ਦੌਰਾਨ ਰਾਜੋਆਣਾ ਨੇ ਕਿਹਾ ਕਿ ਉਹ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਕਰਨਗੇ। ਰਾਜੋਆਣਾ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੇ ਐਸਜੀਪੀਸੀ ਵੱਲੋਂ ਵੀ ਫੈਸਲਾ ਜਲਦੀ ਕੀਤਾ ਜਾਵੇ। ਜਥੇਦਾਰ ਨੇ ਦੱਸਿਆ ਕਿ ਰਾਜੋਆਣਾ ਚੜ੍ਹਦੀ ਕਲਾ ‘ਚ ਹਨ, ਸਗੋਂ ਰਾਜੋਆਣਾ ਨੇ ਉਨ੍ਹਾਂ ਨਾਲ ਜਗਤਾਰ ਸਿੰਘ ਹਵਾਰਾ ਦੇ ਮੁੱਦੇ ਬਾਰੇ ਵੀ ਗੱਲਬਾਤ ਕੀਤੀ।
ਐਸਜੀਪਸੀ ਪ੍ਰਧਾਨ ਕੀ ਬੋਲੇ?
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜੋਆਣਾ ਨੇ ਕਿਹਾ ਕਿ ਸਿੰਖ ਪਰੰਪਰਾਵਾਂ ‘ਚ ਸ਼ਹੀਦ ਦੀ ਜ਼ਿੰਦਗੀ ਹੈ, ਜਦਕਿ ਜੇਕਰ ਆਦਮੀ ਮਰ ਜਾਂਦਾ ਹੈ ਤਾਂ ਉਸ ਤੋਂ ਬਾਅਦ ਕੁਝ ਨਹੀਂ ਰਹਿੰਦਾ। ਰਾਜੋਆਣਾ ਨੇ ਕਿਹਾ ਉਹ ਫੈਸਲੇ ਲਈ ਤਿਆਰ ਹਨ। ਸਰਕਾਰ ਚਾਹੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਲਵੇ ਜਾਂ ਲਵੇ, ਪਰ ਸੁਪਰੀਮ ਕੋਰਟ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ
ਧਾਮੀ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਨਾਲ ਇਕੱਤਰਤਾ ਕਰਕੇ ਇਸ ਮਾਮਲੇ ‘ਤੇ ਚਰਚਾ ਕੀਤਾ ਜਾਵੇਗੀ। ਉਨ੍ਹਾਂ ਕਿਹਾ ਰਾਜੋਆਣਾ ਦੀ ਮਾਮਲੇ ‘ਚ ਮਨੁੱਖ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।


