AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਰੀਅਮ ਨਵਾਜ਼ ਨੂੰ ਚਿੱਠੀ, ਲਾਹੌਰ ‘ਚ ਸਿੱਖ ਵਿਰਾਸਤੀ ਅਸਥਾਨਾਂ ਦੀ ਸਾਂਭ-ਸੰਭਾਲ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਸਥਿਤ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਇੱਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਲਾਹੌਰ ਦੇ ਅੰਦਰੂਨੀ (ਪੁਰਾਤਨ) ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਇਤਿਹਾਸਕ ਤੇ ਵਿਰਾਸਤੀ ਅਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਰੀਅਮ ਨਵਾਜ਼ ਨੂੰ ਚਿੱਠੀ, ਲਾਹੌਰ 'ਚ ਸਿੱਖ ਵਿਰਾਸਤੀ ਅਸਥਾਨਾਂ ਦੀ ਸਾਂਭ-ਸੰਭਾਲ ਦੀ ਮੰਗ
tv9-punjabi
| Updated On: 23 Sep 2026 19:04 PM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਸਥਿਤ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਇੱਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਲਾਹੌਰ ਦੇ ਅੰਦਰੂਨੀ (ਪੁਰਾਤਨ) ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਇਤਿਹਾਸਕ ਤੇ ਵਿਰਾਸਤੀ ਅਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ‘ਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਅਤਿ ਪਵਿੱਤਰ ਅਸਥਾਨ ਲਾਲ ਖੂਹ, ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਨਿਰਪੱਖ ਜਾਂਚ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ। ਇਸ ਪੱਤਰ ਦੀ ਇੱਕ ਕਾਪੀ ਪਾਕਿਸਤਾਨ ਪੰਜਾਬ ਸਰਕਾਰ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜੀ ਗਈ ਹੈ।

ਕਿਸੇ ਤੇ ਦੋਸ਼ ਲਾਉਣਾ ਮਨੋਰਥ ਨਹੀਂ: ਜਥੇਦਾਰ

ਮੰਗਲਵਾਰ ਨੂੰ ਲਿਖੇ ਇਸ ਪੱਤਰ ਵਿੱਚ ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਇਸ ਚਿੱਠੀ ਦਾ ਮਕਸਦ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ਵਿਸ਼ੇਸ਼ ਤੇ ਕੋਈ ਦੋਸ਼ ਮੜ੍ਹਨਾ ਨਹੀਂ ਹੈ, ਸਗੋਂ ਲਾਹੌਰ ਦੀ ਉਸ ਸਾਂਝੀ ਇਤਿਹਾਸਕ ਵਿਰਾਸਤ ਵੱਲ ਧਿਆਨ ਦਿਵਾਉਣਾ ਹੈ, ਜਿਸ ਨਾਲ ਸਿੱਖ ਇਤਿਹਾਸ ਦੇ ਅਹਿਮ ਅਤੇ ਗੌਰਵਮਈ ਅਧਿਆਏ ਜੁੜੇ ਹੋਏ ਹਨ। ਉਨ੍ਹਾਂ ਪ੍ਰਗਟਾਵਾ ਕੀਤਾ ਕਿ ਸਮੇਂ ਦੇ ਬੀਤਣ, ਸ਼ਹਿਰੀ ਵਿਕਾਸ, ਪੰਜਾਬ ਦੀ ਵੰਡ ਅਤੇ ਹੋਰ ਇਤਿਹਾਸਕ ਹਾਲਾਤਾਂ ਕਾਰਨ ਬਹੁਤ ਸਾਰੀਆਂ ਇਤਿਹਾਸਕ ਨਿਸ਼ਾਨੀਆਂ ਸਮੇਂ ਦੀ ਧੂੜ ਹੇਠ ਅਲੋਪ ਹੋ ਚੁੱਕੀਆਂ ਹਨ ਜਾਂ ਆਪਣੇ ਅਸਲ ਸਰੂਪ ਵਿੱਚ ਮੌਜੂਦ ਨਹੀਂ ਰਹੀਆਂ। ਅਜਿਹੀ ਸਥਿਤੀ ਵਿੱਚ ਜੋ ਬਚੀ ਹੋਈ ਵਿਰਾਸਤ ਹੈ, ਉਸਦੀ ਸਾਂਭ-ਸੰਭਾਲ ਅਤੇ ਸੁਰੱਖਿਆ ਕਰਨਾ ਬੇਹੱਦ ਲਾਜ਼ਮੀ ਹੋ ਚੁੱਕਾ ਹੈ।

ਪੱਤਰ ਰਾਹੀਂ ਦੱਸਿਆ ਗਿਆ ਕਿ ਸਿੱਖ ਸੰਗਤ ਵੱਲੋਂ ਲਾਲ ਖੂਹ, ਕੱਟੜੀ ਚੰਦੂ ਅਸਥਾਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਗੰਭੀਰ ਚਿੰਤਾ ਲਿਆਂਦੀ ਗਈ ਹੈ। ਸੰਗਤ ਵੱਲੋਂ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਇਸ ਪਵਿੱਤਰ ਅਸਥਾਨ ਦੇ ਆਸ-ਪਾਸ ਕਿਸੇ ਕਿਸਮ ਦੀ ਉਸਾਰੀ ਜਾਂ ਤੋੜ-ਭੰਨ ਕਰਕੇ ਬਦਲਾਅ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਕਿਆਸਅਰਾਈਆਂ ਜਾਂ ਅਨੁਮਾਨਾਂ ਦੇ ਆਧਾਰ ਤੇ ਨਿਰਭਰ ਰਹਿਣ ਦੀ ਬਜਾਏ ਅਧਿਕਾਰਤ ਤੱਥਾਂ ਅਤੇ ਦਸਤਾਵੇਜ਼ਾਂ ਦੇ ਆਧਾਰ ਤੇ ਇਸ ਸਮੁੱਚੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ।

ਜਾਂਚ ਪੂਰੀ ਹੋਣ ਤੱਕ ਨਿਰਮਾਣ ਅਤੇ ਤਬਦੀਲੀ ਤੇ ਰੋਕ ਲਾਉਣ ਦਾ ਸੁਝਾਅ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਝਾਅ ਦਿੱਤਾ ਕਿ ਜਦੋਂ ਤੱਕ ਪੂਰੀ ਜਾਂਚ ਮੁਕੰਮਲ ਨਹੀਂ ਹੋ ਜਾਂਦੀ, ਜੇਕਰ ਉੱਥੇ ਕੋਈ ਉਸਾਰੀ ਜਾਂ ਬਦਲਾਅ ਦੀ ਪ੍ਰਕਿਰਿਆ ਚੱਲ ਰਹੀ ਹੈ ਤਾਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ। ਇਸ ਦੇ ਨਾਲ ਹੀ ਵਾਲਡ ਸਿਟੀ ਆਫ਼ ਲਾਹੌਰ ਅਥਾਰਟੀ, ਪੁਰਾਤੱਤਵ ਵਿਭਾਗ ਅਤੇ ਸਬੰਧਤ ਮਾਹਿਰਾਂ ਦੇ ਸਹਿਯੋਗ ਨਾਲ ਇਸ ਅਸਥਾਨ ਦੀ ਇਤਿਹਾਸਕ ਅਤੇ ਵਿਰਾਸਤੀ ਮਹੱਤਤਾ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਜਾਂਚ ਕਮੇਟੀ ਵਿੱਚ ਸਿੱਖ ਇਤਿਹਾਸ ਦੇ ਮਾਹਿਰ ਵਿਦਵਾਨਾਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੂੰ ਵੀ ਲਾਜ਼ਮੀ ਤੌਰ ਤੇ ਸ਼ਾਮਲ ਕੀਤਾ ਜਾਵੇ।

ਲਾਹੌਰ ਅੰਦਰ ਸਿੱਖ ਵਿਰਾਸਤੀ ਅਸਥਾਨਾਂ ਦਾ ਸਰਵੇਖਣ ਕਰਵਾਏ ਪਾਕਿਸਤਾਨ ਸਰਕਾਰ

ਇਸ ਤੋਂ ਇਲਾਵਾ, ਜਥੇਦਾਰ ਨੇ ਮੰਗ ਕੀਤੀ ਕਿ ਲਾਹੌਰ ਦੇ ਪੁਰਾਤਨ ਅੰਦਰੂਨੀ ਸ਼ਹਿਰ ਵਿੱਚ ਮੌਜੂਦ ਸਿੱਖ ਇਤਿਹਾਸ ਨਾਲ ਜੁੜੇ ਸਾਰੇ ਪ੍ਰਮੁੱਖ ਅਸਥਾਨਾਂ ਦਾ ਇੱਕ ਵਿਆਪਕ ਵਿਰਾਸਤੀ ਸਰਵੇਖਣ ਕਰਵਾਇਆ ਜਾਵੇ। ਇਸ ਸਰਵੇਖਣ ਰਾਹੀਂ ਅਸਥਾਨਾਂ ਦੀ ਮੌਜੂਦਾ ਸਥਿਤੀ, ਇਤਿਹਾਸਕ ਮਹੱਤਤਾ, ਮਾਲਕਾਨਾ ਹੱਕ ਅਤੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਦਾ ਮੁਕੰਮਲ ਰਿਕਾਰਡ ਤਿਆਰ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਨੇ ਪੂਰੀ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਪੰਜਾਬ ਸਰਕਾਰ ਇਸ ਨਾਜ਼ੁਕ ਮਾਮਲੇ ਵਿੱਚ ਫ਼ੌਰੀ ਅਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਵੇਗੀ ਅਤੇ ਇਸ ਸੰਬੰਧੀ ਸਾਰੀ ਜਾਣਕਾਰੀ ਸਿੱਖ ਸੰਗਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਾਂਝੀ ਕਰੇਗੀ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...