ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕੀਤੀ ਪ੍ਰੈਸ ਕਾਨਫਰੰਸ, ਬੇਅਦਬੀ ਮਾਮਲਿਆਂ ਦੀ ਜਾਂਚ ਲਈ ਅੰਮ੍ਰਿਤਧਾਰੀ SIT ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿੱਖ ਕੌਮ ਅਤੇ ਪੰਥ ਨਾਲ ਸਬੰਧਿਤ ਕਈ ਗੰਭੀਰ ਮਸਲਿਆਂ 'ਤੇ ਵਿਚਾਰ-ਮੰਥਨ ਕਰਨ ਉਪਰੰਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਵਿਸ਼ੇਸ਼ ਆਦੇਸ਼ ਜਾਰੀ ਕੀਤੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕੀਤੀ ਪ੍ਰੈਸ ਕਾਨਫਰੰਸ, ਬੇਅਦਬੀ ਮਾਮਲਿਆਂ ਦੀ ਜਾਂਚ ਲਈ ਅੰਮ੍ਰਿਤਧਾਰੀ SIT ਦੀ ਮੰਗ
ਸ੍ਰੀ ਅਕਾਲ ਤਖ਼ਤ ਦੀ ਮੰਗ, ਬੇਅਦਬੀ ਮਾਮਲਿਆਂ ਲਈ ਹੋਵੇ ਅੰਮ੍ਰਿਤਧਾਰੀ SIT ਗਠਿਤ
Follow Us
lalit-sharma
| Updated On: 09 Feb 2026 19:02 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿੱਖ ਕੌਮ ਅਤੇ ਪੰਥ ਨਾਲ ਸਬੰਧਿਤ ਕਈ ਗੰਭੀਰ ਮਸਲਿਆਂ ‘ਤੇ ਵਿਚਾਰ-ਮੰਥਨ ਕਰਨ ਉਪਰੰਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਵਿਸ਼ੇਸ਼ ਆਦੇਸ਼ ਜਾਰੀ ਕੀਤੇ।

ਬੇਅਦਬੀ ਜਾਂਚ ਲਈ ਅੰਮ੍ਰਿਤਧਾਰੀ SIT ਦੀ ਮੰਗ

ਜਥੇਦਾਰ ਗੜਗੱਜ ਨੇ ਦੁਆਬਾ ਖੇਤਰ ਵਿੱਚ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਜਾਂਚ ਦੌਰਾਨ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਅਧਿਕਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁਖਾਸਨ ਵਾਲੇ ਅਸਥਾਨ ‘ਤੇ ਮਰਿਆਦਾ ਦੇ ਉਲਟ ਜਾ ਕੇ ਜਾਂਚ ਕਰ ਰਹੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅੱਤ ਜ਼ਰੂਰੀ ਆਦੇਸ਼ ਦਿੱਤਾ ਗਿਆ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ SIT ਵਿੱਚ ਕੇਵਲ ਅੰਮ੍ਰਿਤਧਾਰੀ ਸਿੱਖ ਅਫਸਰਾਂ ਨੂੰ ਹੀ ਸ਼ਾਮਲ ਕੀਤਾ ਜਾਵੇ, ਜਿਨ੍ਹਾਂ ਨੂੰ ਸਿੱਖ ਮਰਿਆਦਾ ਅਤੇ ਗੁਰੂ ਸਾਹਿਬ ਦੇ ਅਦਬ-ਸਤਿਕਾਰ ਦੀ ਪੂਰਨ ਜਾਣਕਾਰੀ ਹੋਵੇ।

ਦਰਬਾਰ ਸਾਹਿਬ ਵਿੱਚ ਪੁਲਿਸ ਦਖ਼ਲਅੰਦਾਜ਼ੀ ਦੀ ਨਿਖੇਧੀ

ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਪੰਜਾਬ ਪੁਲਿਸ ਦੇ ਸਿਵਲ ਵਰਦੀ ਵਿੱਚ ਦਾਖ਼ਲ ਹੋਣ ਅਤੇ ਉੱਥੋਂ ਸ਼ਰਧਾਲੂਆਂ ਨੂੰ ਚੁੱਕ ਕੇ ਲੈ ਜਾਣ ਦੀ ਘਟਨਾ ਨੂੰ ਜਥੇਦਾਰ ਨੇ ਬਹੁਤ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੀ ਰੂਹਾਨੀਅਤ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਪੰਜਾਬ ਦੇ ਗ੍ਰਹਿ ਮੰਤਰਾਲੇ ਨੂੰ ਸਵਾਲ ਕੀਤਾ ਕਿ ਪੁਲਿਸ ਸਿੱਧੀ ਅੰਦਰ ਕਿਵੇਂ ਦਾਖ਼ਲ ਹੋਈ? ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ 1955 ਵਿੱਚ ਵੀ ਜਦੋਂ ਪੁਲਿਸ ਅੰਦਰ ਵੜੀ ਸੀ ਤਾਂ ਉਸ ਵੇਲੇ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣੀ ਪਈ ਸੀ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਤੋਂ ਇਸ ਸਬੰਧੀ ਪੂਰੀ ਰਿਪੋਰਟ ਤਲਬ ਕੀਤੀ ਹੈ।

ਕੈਨੇਡਾ (ਵਿਨੀਪੈਗ) ਗੁਰਦੁਆਰਾ ਪ੍ਰਬੰਧਕਾਂ ਨੂੰ ਤਾੜਨਾ

ਕੈਨੇਡਾ ਦੇ ਵਿਨੀਪੈਗ ਸਾਊਥ ਸਿੱਖ ਸੈਂਟਰ (ਮੈਨੀਟੋਬਾ) ਤੋਂ ਮਿਲੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਜਥੇਦਾਰ ਨੇ ਦੱਸਿਆ ਕਿ ਉੱਥੋਂ ਦੇ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਉੱਤੇ ਪੈੱਨ ਨਾਲ ਲਕੀਰਾਂ ਮਾਰਨ ਅਤੇ ਸੰਗਤ ‘ਤੇ ਗੁਰਦੁਆਰਾ ਸਾਹਿਬ ਆਉਣ ‘ਤੇ ਪਾਬੰਦੀ ਲਗਾਉਣ ਵਰਗੀਆਂ ਮਨਮਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ -35 ਡਿਗਰੀ ਤਾਪਮਾਨ ਵਿੱਚ ਬਾਹਰ ਬੈਠ ਕੇ ਰੋਸ ਜਤਾ ਰਹੀ ਹੈ, ਪਰ ਪ੍ਰਬੰਧਕ ਹੰਕਾਰ ਵਿੱਚ ਹਨ। ਅਕਾਲ ਤਖ਼ਤ ਸਾਹਿਬ ਵੱਲੋਂ ਨਿਸ਼ਾਨ ਸਿੰਘ (ਪ੍ਰਧਾਨ) ਅਤੇ ਬਲਜਿੰਦਰ ਸਿੰਘ (ਸਕੱਤਰ) ਸਮੇਤ ਹੋਰ ਪ੍ਰਬੰਧਕਾਂ ਨੂੰ 10 ਦਿਨਾਂ ਦੇ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ। ਅਜਿਹਾ ਨਾ ਕਰਨ ‘ਤੇ ਸਖ਼ਤ ਪੰਥਕ ਕਾਰਵਾਈ ਕੀਤੀ ਜਾਵੇਗੀ।

ਗੁਰਜੰਟ ਸਿੰਘ ‘ਤੇ ਪਾਬੰਦੀ ਅਤੇ ਹੋਲਾ-ਮਹੱਲਾ ਮਰਿਆਦਾ

ਮਾਲਵਾ ਖੇਤਰ ਦੇ ਕਥਾਵਾਚਕ ਗੁਰਜੰਟ ਸਿੰਘ ਵੱਲੋਂ ਗੁਰੂ ਨਾਨਕ ਸਾਹਿਬ ਦੀ ਸ਼ਾਨ ਵਿਰੁੱਧ ਕੀਤੀ ਬਿਆਨਬਾਜ਼ੀ ‘ਤੇ ਜਥੇਦਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਭਾਵੇਂ ਉਸ ਨੇ ਮੁਆਫੀ ਮੰਗੀ ਹੈ, ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜ ਪਿਆਰਿਆਂ ਦੀ ਅਗਲੀ ਇਕੱਤਰਤਾ ਤੱਕ ਉਸ ਦੇ ਕੀਰਤਨ ਅਤੇ ਕਥਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ 4 ਮਾਰਚ ਨੂੰ ਆ ਰਹੇ ਹੋਲਾ-ਮਹੱਲਾ ਦੇ ਸਬੰਧ ਵਿੱਚ ਜਥੇਦਾਰ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖੁੱਲ੍ਹੇ ਰੰਗ ਸੁੱਟਣ ਅਤੇ ਵੇਚਣ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹੋਲਾ-ਮਹੱਲਾ ਸ਼ਕਤੀ ਅਤੇ ਭਗਤੀ ਦਾ ਪ੍ਰਤੀਕ ਹੈ, ਇਸ ਨੂੰ ‘ਹੋਲੀ’ ਦੀ ਤਰ੍ਹਾਂ ਨਹੀਂ ਮਨਾਇਆ ਜਾਣਾ ਚਾਹੀਦਾ। ਕੇਵਲ ਨਿਹੰਗ ਸਿੰਘ ਜਥੇਬੰਦੀਆਂ ਆਪਣੀਆਂ ਰਵਾਇਤਾਂ ਮੁਤਾਬਕ ਗੁਲਾਲ ਵਰਤ ਸਕਦੀਆਂ ਹਨ, ਪਰ ਆਮ ਸੰਗਤ ‘ਤੇ ਰੰਗ ਸੁੱਟਣਾ ਗੁਰਮਤਿ ਦੇ ਉਲਟ ਹੈ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਵਿੱਚ ਕੜੇ ਲੁਹਾਉਣ ਦੀ ਘਟਨਾ

ਜਥੇਦਾਰ ਨੇ ਬਠਿੰਡਾ ਵਿਖੇ ਸਿੱਖ ਬੱਚਿਆਂ ਦੇ ਕੜੇ ਲੁਹਾਉਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਸਬੰਧਿਤ ਅਧਿਕਾਰੀਆਂ ‘ਤੇ ਤੁਰੰਤ ਪਰਚੇ ਦਰਜ ਕਰਨ ਲਈ ਕਿਹਾ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਵੱਡੇ ਕਾਤਲਾਂ ਨੂੰ ਬਰੀ ਕੀਤਾ ਜਾ ਸਕਦਾ ਹੈ, ਤਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਚਮਕੌਰ ਸਾਹਿਬ ਨੇੜੇ ਲੱਗ ਰਹੀ ਫੈਕਟਰੀ ਦੇ ਸਰਵੇ ਵਿੱਚੋਂ ਸਿੱਖ ਇਤਿਹਾਸਕ ਅਸਥਾਨਾਂ ਦੇ ਨਾਮ ਗਾਇਬ ਕਰਨ ਦੀ ਰਿਪੋਰਟ ‘ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਇਹ ਸਿੱਖ ਇਤਿਹਾਸ ਨੂੰ ਨਕਸ਼ੇ ਤੋਂ ਮਿਟਾਉਣ ਦੀ ਸਾਜ਼ਿਸ਼ ਹੈ।

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...