ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਥੇਦਾਰ ਗੜਗੱਜ ਨੇ ਜਲੰਧਰ ‘ਚ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਬੋਲੇ- ਦੋਸ਼ੀ ਸਮਾਜ ਦਾ ਇੱਕ ਦਰਿੰਦਾ

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਸਮਾਜ 'ਚ ਇੱਕ ਦਰਿੰਦਾ ਹੈ, ਜਿਸ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਰਿੰਦੇ ਭਾਵੇਂ ਉਹ ਕਿਸੇ ਵੀ ਸੂਬੇ ਜਾਂ ਧਰਮ ਦੇ ਹੋਣ, ਉਨ੍ਹਾਂ ਨੂੰ ਜੇਕਰ ਫਾਂਸੀ ਹੋਵੇਗੀ ਤਾਂ ਅਜਿਹੇ ਪਾਪ ਦੁਨੀਆ ਤੋਂ ਰੁਕਣਗੇ। ਉਨ੍ਹਾਂ ਕਿਹਾ ਇਨਸਾਫ਼ ਦੀ ਲੜਾਈ 'ਚ ਉਹ ਪਰਿਵਾਰ ਦੇ ਨਾਲ ਹਨ।

ਜਥੇਦਾਰ ਗੜਗੱਜ ਨੇ ਜਲੰਧਰ 'ਚ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਬੋਲੇ- ਦੋਸ਼ੀ ਸਮਾਜ ਦਾ ਇੱਕ ਦਰਿੰਦਾ
ਜਥੇਦਾਰ ਗੜਗੱਜ ਨੇ ਜਲੰਧਰ ਚ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਬੋਲੇ- ਦੋਸ਼ੀ ਸਮਾਜ ਦਾ ਦਰਿੰਦਾ
Follow Us
lalit-sharma
| Updated On: 27 Nov 2025 14:31 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜਲੰਧਰ ‘ਚ ਜਬਰ-ਜਨਾਹ ਤੇ ਕਤਲ ਕੀਤੀ ਗਈ, 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨੀ ਸੋਚ ਹੈ ਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਤੇ ਹਿਰਦਿਆਂ ਨੂੰ ਵਲੂੰਧਰਨ ਵਾਲੀ ਹੈ। 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਖਾਸਾ ਹੈ ਕਿ ਇੱਥੇ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਤਾਂ ਕਿਸੇ ਦੀ ਧੀ ਭੈਣ ਨਾਲ ਕੋਈ ਅਜਿਹਾ ਨਹੀਂ ਕਰਦਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਪਰਿਵਾਰ ਨੂੰ ਬੱਚੀ ਨਹੀਂ ਲੱਭ ਰਹੀ ਸੀ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀਅਤੇ ਪੁਲਿਸ ਅਧਿਕਾਰੀ ਦੋਸ਼ੀ ਵਿਅਕਤੀ ਦੀ ਘਰੋਂ ਬਰੀਕੀ ਨਾਲ ਜਾਂਚ ਕਰੇ ਬਿਨਾਂ ਹੀ ਵਾਪਸ ਆ ਗਏ। ਬਾਅਦ ‘ਚ ਹੋਰ ਸਖ਼ਤੀ ਹੋਣ ‘ਤੇ ਬੱਚੀ ਦੀ ਲਾਸ਼ ਦੋਸ਼ੀ ਦੇ ਘਰੋਂ ਹੀ ਮਿਲੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ‘ਚ ਸ਼ੁਰੂ ਵਿੱਚ ਅਣਗਹਿਲੀ ਵਰਤਣ ਵਾਲੇ ਸਬੰਧਤ ਪੁਲਿਸ ਅਧਿਕਾਰੀ ਬਰਖਾਸਤ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਸ ਮਾਮਲੇ ‘ਚ ਦੇਰੀ ਨਹੀਂ ਹੋਣੀ ਚਾਹੀਦੀ ਸੀ ।

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਸਮਾਜ ‘ਚ ਇੱਕ ਦਰਿੰਦਾ ਹੈ, ਜਿਸ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਰਿੰਦੇ ਭਾਵੇਂ ਉਹ ਕਿਸੇ ਵੀ ਸੂਬੇ ਜਾਂ ਧਰਮ ਦੇ ਹੋਣ, ਉਨ੍ਹਾਂ ਨੂੰ ਜੇਕਰ ਫਾਂਸੀ ਹੋਵੇਗੀ ਤਾਂ ਅਜਿਹੇ ਪਾਪ ਦੁਨੀਆ ਤੋਂ ਰੁਕਣਗੇ। ਉਨ੍ਹਾਂ ਕਿਹਾ ਇਨਸਾਫ਼ ਦੀ ਲੜਾਈ ‘ਚ ਉਹ ਪਰਿਵਾਰ ਦੇ ਨਾਲ ਹਨ। ਜਥੇਦਾਰ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮਾਜ ‘ਚ ਅਜਿਹੇ ਦਰਿੰਦਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...