AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਬੇਅਦਬੀ ਮਾਮਲੇ ‘ਤੇ ਅਕਾਲ ਤਖ਼ਤ ਸਖਤ, ਜਥੇਦਾਰ ਗੜਗੱਜ ਵੱਲੋਂ DSGMC ਮੈਂਬਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤਲਬ

ਦਿੱਲੀ ਦੇ ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਮਾਮਲਾ ਦਬਾਉਣ ਅਤੇ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਕਾਰਨ ਉਨ੍ਹਾਂ DSGMC ਮੈਂਬਰਾਂ ਸਮੇਤ ਪੂਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਤਲਬ ਕੀਤਾ ਹੈ।

ਦਿੱਲੀ ਬੇਅਦਬੀ ਮਾਮਲੇ 'ਤੇ ਅਕਾਲ ਤਖ਼ਤ ਸਖਤ, ਜਥੇਦਾਰ ਗੜਗੱਜ ਵੱਲੋਂ DSGMC ਮੈਂਬਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤਲਬ
tv9-punjabi
| Updated On: 18 Nov 2026 18:45 PM IST
Share

ਨਵੀਂ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਹੱਦ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਪ੍ਰਬੰਧਕਾਂ ਦੀ ਕਥਿਤ ਅਣਗਹਿਲੀ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਘਿਨਾਉਣੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਗੱਲ ਕਹੀ ਹੈ।

ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਦੀ ਪੂਰੀ ਰਿਪੋਰਟ ਹਾਸਲ ਕੀਤੀ ਗਈ। ਇਸ ਤੋਂ ਇਲਾਵਾ ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਇਸ ਸਬੰਧੀ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਪ੍ਰਾਪਤ ਹੋਈ ਰਿਪੋਰਟ ਮੁਤਾਬਕ, ਘਟਨਾ ਵਾਪਰਨ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਵੀ ਵੱਡੀ ਲਾਪਰਵਾਹੀ ਵਰਤੀ ਗਈ। ਇਸੇ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪ੍ਰਬੰਧਕ ਕਮੇਟੀ 21 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਐਕਸ਼ਨ ਲੈਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਣੇ ਪੂਰੀ ਪ੍ਰਬੰਧਕ ਕਮੇਟੀ ਨੂੰ ਤਲਬ ਕਰ ਲਿਆ ਹੈ। ਇਨ੍ਹਾਂ ਸਾਰਿਆਂ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਥੇਦਾਰ ਸਾਹਿਬ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਇਹ ਘਟਨਾ ਵੀ ਉਸੇ ਕੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਅਸਲ ਮਨਸ਼ਾ ਅਤੇ ਇਸ ਘਟਨਾ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਰਦਾਫਾਸ਼ ਹੋਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਗੁਰੂਘਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਸੁਰੱਖਿਆ ਵਿੱਚ ਕੁਤਾਹੀ ਵਰਤਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

15 ਨਵੰਬਰ ਨੂੰ ਵਾਪਰੀ ਸੀ ਘਟਨਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਨੁਸਾਰ, ਬੇਅਦਬੀ ਦੀ ਇਹ ਮੰਦਭਾਗੀ ਘਟਨਾ 15 ਨਵੰਬਰ ਨੂੰ ਵਾਪਰੀ ਸੀ, ਪਰ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੀ ਜਾਣਕਾਰੀ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਅਤੇ ਨਾ ਹੀ ਸੰਗਤ ਦੇ ਧਿਆਨ ਵਿੱਚ ਲਿਆਂਦੀ।

ਜਾਣਕਾਰੀ ਮੁਤਾਬਕ 17 ਨਵੰਬਰ ਨੂੰ ਉਹੀ ਵਿਅਕਤੀ ਮੁੜ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ, ਜਿਸ ਤੋਂ ਬਾਅਦ ਗ੍ਰੰਥੀ ਸਿੰਘ ਅਤੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰਕੇ ਰੌਲਾ ਪਾਇਆ ਅਤੇ ਮੌਕੇ ‘ਤੇ ਸੰਗਤ ਇਕੱਠੀ ਹੋ ਗਈ। ਫ਼ਿਲਹਾਲ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ। ਹਾਲਾਂਕਿ, ਜਥੇਦਾਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਇਸ ਪੂਰੇ ਮਾਮਲੇ ਵਿੱਚ ਗੁਰਦੁਆਰਾ ਪ੍ਰਬੰਧਕਾਂ ਦੀ ਅਣਗਹਿਲੀ ਵੀ ਬੇਹੱਦ ਗੰਭੀਰ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਵਾਬਦੇਹੀ ਲਈ ਤਲਬ ਕੀਤਾ ਗਿਆ ਹੈ।

Follow Us
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...