ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲੇਗਾ SAD: ਸੁਖਬੀਰ ਬਾਦਲ ਬੋਲੇ- ਵੋਟਰ ਸੂਚੀ ‘ਚ ਖਾਮੀਆਂ, ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ
Shiromani Akali Dal Meeting: ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 2:15 ਦੇ ਕਰੀਬ ਚੱਲੀ। ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਸੀ। ਕਈ ਥਾਵਾਂ 'ਤੇ ਵੋਟਰ ਸੂਚੀਆਂ ਅਜੇ ਤੱਕ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਚੰਡੀਗੜ੍ਹ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਵੱਡੀਆਂ ਬੇਨਿਯਮੀਆਂ ਹੋਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਇਹ ਮਾਮਲਾ ਭਲਕੇ ਗੁਰਦੁਆਰਾ ਚੋਣ ਕਮਿਸ਼ਨ ਅੱਗੇ ਉਠਾਇਆ ਜਾਵੇਗਾ।
ਮੀਟਿੰਗ ਵਿੱਚ ਇਹ ਰਣਨੀਤੀ ਬਣਾਈ ਗਈ
ਇਹ ਮੀਟਿੰਗ ਦੁਪਹਿਰ 12 ਵਜੇ ਤੋਂ 2:15 ਦੇ ਕਰੀਬ ਚੱਲੀ। ਮੀਟਿੰਗ ਤੋਂ ਬਾਅਦ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਸ਼੍ਰੋਮਣੀ ਕਮੇਟੀ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਸੀ। ਕਈ ਥਾਵਾਂ ‘ਤੇ ਵੋਟਰ ਸੂਚੀਆਂ ਅਜੇ ਤੱਕ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ।
ਅਸੀਂ ਕਮਿਸ਼ਨ ਤੋਂ ਮੰਗ ਕਰਾਂਗੇ ਕਿ ਇਤਰਾਜ਼ ਦਾਖ਼ਲ ਕਰਨ ਦੀ ਤਰੀਕ ਵਧਾਈ ਜਾਵੇ। ਵੋਟਰ ਸੂਚੀ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਈ ਥਾਵਾਂ ‘ਤੇ ਪੂਰੇ ਪਿੰਡ ਦੀਆਂ ਵੋਟਾਂ ਗਾਇਬ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਕਈ ਥਾਵਾਂ ‘ਤੇ ਜਾਅਲੀ ਤੇ ਵਾਧੂ ਵੋਟਾਂ ਪਈਆਂ ਹਨ। ਕੱਲ੍ਹ ਅਸੀਂ ਇਸ ਬਾਰੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਾਂਗੇ।
ਇਹ ਵੀ ਪੜ੍ਹੋ
ਸਾਰਿਆਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਵੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਦਲਜੀਤ ਚੀਮਾ ਨੇ ਗੁਰਪ੍ਰਤਾਪ ਬਡਾਲਾ ਦੇ ਬਿਆਨ ‘ਤੇ ਕਿਹਾ ਕਿ ਸਾਡੇ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਹਨ। ਸਾਰਿਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਦਲਜੀਤ ਚੀਮਾ ਨੇ ਕਿਹਾ ਕਿ ਵਿਰੋਧੀ ਧੜੇ ਦੇ ਪਿੱਛੇ ਕੰਮ ਕਰਨ ਵਾਲੇ ਲੋਕ ਵਿਰੋਧੀ ਧੜੇ ਨੂੰ ਟਿਕਣ ਨਹੀਂ ਦੇ ਰਹੇ।
The Sikh Sangat of Haryana has given a clear message in elections to the Haryana Shiromani Committee that it will not accept those who interfere in the internal affairs of the Panth. This is why the entire faction of Baljit Singh Daduwal, who is a tout of central agencies, has pic.twitter.com/pNKgcz0xop
— Sukhbir Singh Badal (@officeofssbadal) January 20, 2025
ਅੰਨ੍ਹੇਵਾਹ ਬਣਾਈਆਂ ਜਾ ਰਹੀਆਂ ਜਾਅਲੀ ਵੋਟਾਂ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਨੂੰ 24 ਜਨਵਰੀ ਨੂੰ ਇਸ ਦੀ ਜਾਣਕਾਰੀ ਮਿਲੇਗੀ। ਬੀ.ਐੱਲ.ਓ ਵੱਲੋਂ ਜਾਣਕਾਰੀ ਦਿੱਤੀ ਗਈ ਤੇ ਨਾਮ ਵੀ ਅੰਨ੍ਹੇਵਾਹ ਭਰੇ ਗਏ। ਸੂਚੀ ਵਿੱਚ ਅਜਿਹੇ ਲੋਕਾਂ ਦੇ ਨਾਂ ਹਨ ਜੋ ਸਿੱਖ ਵੀ ਨਹੀਂ ਹਨ। ਫੋਟੋ ਪ੍ਰਾਵਧਾਨ ਨਹੀਂ ਕੀਤੀ ਗਿਆ। ਇਤਰਾਜ਼ ਉਠਾਉਣ ਵਾਲੇ ਵਫ਼ਦ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਆਗੂ ਸ਼ਾਮਲ ਹੋਣਗੇ।
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਤੇਜ਼
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਕਈ ਵੱਡੇ ਆਗੂ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਆਗੂ ਪਾਰਟੀ ਦੀ ਮੈਂਬਰਸ਼ਿਪ ਲੈ ਚੁੱਕੇ ਹਨ। ਅਕਾਲੀ ਦਲ ਨੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ।