ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ, ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ‘ਤੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਬਣਾਈ ਜਾਵੇਗੀ ਰਣਨੀਤੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਅੱਜ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ, ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ‘ਤੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਬਣਾਈ ਜਾਵੇਗੀ ਰਣਨੀਤੀ
ਸ਼੍ਰੋਮਣੀ ਅਕਾਲੀ ਦਲ ਕਮੇਟੀ ਦੀ ਮੀਟਿੰਗ (ਪੁਰਾਣੀ ਤਸਵੀਰ)
Follow Us
tv9-punjabi
| Published: 22 Oct 2024 06:43 AM

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਅਕਾਲੀ ਦਲ ਲਈ ਇਹ ਚੋਣਾ ਕਾਫੀ ਅਹਿਮ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਕਾਫੀ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੀ ਇਸ ਸੀਟ ਤੋਂ ਕਈ ਵਾਰ ਚੋਣ ਜਿੱਤ ਚੁੱਕੇ ਹਨ।

ਇਸ ਦੇ ਨਾਲ ਹੀ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਇਸ ਸੀਟ ‘ਤੇ ਲਗਾਤਾਰ ਸਰਗਰਮ ਹਨ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਖੁਦ ਸਥਿਤੀ ਨੂੰ ਸੰਭਾਲ ਰਹੇ ਹਨ। ਜਦੋਂ ਕਿ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਦੇ ਪ੍ਰਚਾਰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਅਕਾਲੀ ਦਲ ਦੇ ਸੰਸਦੀ ਬੋਰਡ ਨੇ ਲਿਆ ਫੀਡਬੈਕ

ਗਿੱਦੜਬਾਹਾ ਸੀਟ ਬਾਦਲਾਂ ਦੀ ਪੁਰਾਣੀ ਸੀਟ ਹੈ। ਇਸ ‘ਚ ਸਿਰਫ ਕਾਂਗਰਸ 5 ਵਾਰ ਜਿੱਤ ਸਕੀ ਹੈ। ਇਸ ਤੋਂ ਇਲਾਵਾ ਇੱਥੋਂ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਸ ਹਲਕੇ ਦੀ ਕਮਾਨ ਵੀ ਹੁਣ ਬਾਦਲ ਪਰਿਵਾਰ ਹੀ ਸੰਭਾਲ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦਾ ਸੰਸਦੀ ਬੋਰਡ ਗਿੱਦੜਬਾਹਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ਦਾ ਦੌਰਾ ਕਰ ਚੁੱਕਾ ਹੈ।

ਇਸ ਦੇ ਨਾਲ ਹੀ ਸਾਰੇ ਸਰਕਲਾਂ ਦੀ ਸਥਿਤੀ ਬਾਰੇ ਫੀਡਬੈਕ ਲਈ ਗਈ ਹੈ। ਜਿੱਥੋਂ ਤੱਕ ਅਕਾਲੀ ਦਲ ਦੇ ਸੰਭਾਵਿਤ ਉਮੀਦਵਾਰਾਂ ਦਾ ਸਵਾਲ ਹੈ, ਡੇਰਾ ਬਾਬਾ ਨਾਨਕ ਤੋਂ ਸੁੱਚਾ ਸਿੰਘ ਲੰਗਾਹ ‘ਤੇ ਦਾਅ ਲਗਾ ਸਕਦੇ ਹਨ। ਕਿਉਂਕਿ ਉਹ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ।

ਗਿੱਦੜਬਾਹਾ ਨੂੰ ਲੈ ਕੇ ਸੁਖਬੀਰ ਬਾਦਲ ਦਾ ਨਾਂ ਵੀ ਚਰਚਾ ‘ਚ ਹੈ। ਬਰਨਾਲਾ ਵਿੱਚ ਕੁਲਵੰਤ ਸਿੰਘ ਕਾਂਤਾ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਉਹ 2022 ਵਿੱਚ 25 ਹਜ਼ਾਰ ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੇ ਸਨ। ਉਂਜ ਹੁਸ਼ਿਆਰਪੁਰ ਵਿੱਚ ਵੀ ਕਈ ਲੋਕ ਇਸ ਦੌੜ ਵਿੱਚ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਇਸ ਲਈ ਹੋ ਰਹੀਆਂ ਹਨ ਕਿਉਂਕਿ ਇੱਥੋਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਇਹ ਸੀਟਾਂ ਖਾਲੀ ਹੋਈਆਂ ਹਨ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...