ਸ੍ਰੀ ਅਕਾਲ ਤਖ਼ਤ ਪਹੁੰਚਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਕੀਤੀ ਜਥੇਦਾਰ ਨਾਲ ਚਰਚਾ

Updated On: 

08 Jan 2025 18:12 PM

Akali Dal delegation: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤਿੰਨ ਦਿਨ ਦੇ ਅੰਦਰ-ਅੰਦਰ ਹੀ ਅਸਤੀਫੇ ਪ੍ਰਵਾਣ ਕਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਭੇਜਣ ਲਈ ਕਿਹਾ ਗਿਆ ਸੀ, ਪਰ ਹੁਣ 8 ਤਰੀਕ ਹੋਣ ਦੇ ਬਾਵਜੂਦ ਵੀ ਕੋਈ ਵੀ ਅਸਤੀਫਾ ਪ੍ਰਵਾਨ ਨਹੀਂ ਹੋ ਪਾਇਆ।

ਸ੍ਰੀ ਅਕਾਲ ਤਖ਼ਤ ਪਹੁੰਚਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਦੇ ਅਸਤੀਫੇ ਤੇ ਕੀਤੀ ਜਥੇਦਾਰ ਨਾਲ ਚਰਚਾ
Follow Us On

Akali Dal delegation: ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੇ। ਇਸ ਵਫ਼ਦ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਗਈ। ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਦੇ ਅਸਤੀਫੇ ਬਾਰੇ ਵੀ ਵਿਚਾਰ ਕੀਤੀ ਗਈ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤਿੰਨ ਦਿਨ ਦੇ ਅੰਦਰ-ਅੰਦਰ ਹੀ ਅਸਤੀਫੇ ਪ੍ਰਵਾਣ ਕਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭੇਜਣ ਲਈ ਕਿਹਾ ਗਿਆ ਸੀ, ਪਰ ਹੁਣ 8 ਤਰੀਕ ਹੋਣ ਦੇ ਬਾਵਜੂਦ ਵੀ ਕੋਈ ਵੀ ਅਸਤੀਫਾ ਪ੍ਰਵਾਨ ਨਹੀਂ ਹੋ ਪਾਇਆ। ਇਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਬੀਤੇ ਦਿਨੀ ਤਿੱਖੀ ਪ੍ਰਤਿਕਿਰਿਆ ਦਿੱਤੀ ਗਈ ਸੀ।

ਜਲਦ ਹੋਵੇਗਾ ਅਸਤੀਫ਼ਾ ਪਰਵਾਨ: ਚੀਮਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਨੇ ਜਥੇਦਾਰ ਸਾਹਿਬ ਨੂੰ ਕਾਨੂੰਨੀ ਪੱਖਾਂ ਤੋਂ ਵੀ ਜਾਣੂ ਕਰਵਾਇਆ ਅਤੇ ਉਹਨਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਪਹਿਲਾਂ ਤੋਂ ਹੀ ਭੇਜ ਚੁੱਕੇ ਹਨ। ਹੁਣ ਤੱਕ ਉਹ ਅਸਤੀਫ਼ਾ ਪ੍ਰਵਾਨ ਨਹੀਂ ਹੋਇਆ। ਜਲਦ ਹੀ ਹੁਣ ਵਰਕਿੰਗ ਕਮੇਟੀ 1-2 ਦਿਨ ਵਿੱਚ ਮੀਟਿੰਗ ਕਰਕੇ ਅਸਤੀਫੇ ਪ੍ਰਵਾਣ ਕਰ ਲਵੇਗੀ।

ਇਸ ਦੇ ਨਾਲ ਹੀ ਚੀਮ ਨੇ ਕਿਹਾ ਕਿ ਅਕਾਲੀ ਦਲ ਵਿੱਚ ਨਵੀਂ ਮੈਂਬਰਸ਼ਿਪ ਅਤੇ ਪੁਨਰਗਠਨ ਨੂੰ ਲੈ ਕੇ ਪਾਰਟੀ ਸਵਿਧਾਨ ਅਨੁਸਾਰ ਹੀ ਕੰਮ ਕਰ ਸਕਦੀ ਹੈ। ਉਸ ਸਬੰਧੀ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਾਣਕਾਰੀ ਦਿੱਤੀ ਹੈ।

ਅੱਗੇ ਬੋਲਦੇ ਹੋਈ ਚੀਮਾ ਨੇ ਕਿਹਾ ਕਿ ਇਹਨਾਂ ਨੇ ਕਿਹਾ ਕਿ 14 ਜਨਵਰੀ ਨੂੰ ਮਾਘੀ ਦੇ ਮੇਲੇ ਉੱਪਰ ਇੱਕ ਧਿਰ ਵੱਲੋਂ ਆਪਣੀ ਨਵੀਂ ਪੰਥਕ ਪਾਰਟੀ ਐਲਾਨੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਉਹ ਇਲੈਕਸ਼ਨ ਕਮਿਸ਼ਨ ਅਨੁਸਾਰ ਦਿੱਤੀਆਂ ਸ਼ਰਤਾਂ ਮੰਨਦੇ ਹਨ ਤੇ ਉਹਨਾਂ ਨੂੰ ਜਨਤਕ ਜਰੂਰ ਕਰਨ ਕਿਉਂਕਿ ਉਸ ਦੇ ਵਿੱਚ ਸੰਵਿਧਾਨ ਵਿੱਚ ਰਹਿ ਕੇ ਹੀ ਪਾਰਟੀ ਬਣਾਈ ਜਾ ਸਕਦੀ ਹੈ।

ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਵਿੱਚ ਗ੍ਰੰਥੀ ਸਿੰਘਾਂ ਨੂੰ ਪੈਸੇ ਦੇਣ ਦਾ ਲਾਲਚ ਕੀਤਾ ਜਾ ਰਿਹਾ ਹੈ ਕੋਈ ਵੀ ਗੁਰੂ ਘਰ ਦਾ ਗ੍ਰੰਥੀ ਸਿੰਘ ਜਾਂ ਰਾਗੀ ਸਿੰਘ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਇਹ ਪੈਸੇ ਪ੍ਰਵਾਨ ਨਹੀਂ ਕਰੇਗਾ। ਜੇਕਰ ਉਹ ਅਜਿਹਾ ਕਰਦਾ ‘ਤੇ ਉਹ ਗੁਰੂ ਘਰ ਦਾ ਗ੍ਰੰਥੀ ਸਿੰਘ ਜਾਂ ਰਾਗੀ ਸਿੰਘ ਨਹੀਂ ਹੋਵੇਗਾ।