ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ‘ਚ ਹੰਗਾਮਾ, ਅਕਾਲੀ ਵਰਕਰਾਂ ਵਿਚਾਲੇ ਝੜਪ, ਇੱਕ-ਦੂਜੇ ‘ਤੇ ਸੁੱਟੀਆਂ ਕੁਰਸੀਆਂ
ਸ਼੍ਰੋਮਣੀ ਅਕਾਲੀ ਦਲ (ਬਠਿੰਡਾ ) ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਇਹ ਪ੍ਰੋਗਰਾਮ ਇੱਕ ਨਿੱਜੀ ਰਿਜ਼ੋਰਟ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਘਟਨਾ ਦੀਆਂ ਕੁਝ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆਈਆਂ ਹਨ, ਜਿਸ 'ਚ ਪਾਰਟੀ ਵਰਕਰ ਇਕ-ਦੂਜੇ 'ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ 'ਚ ਹਫੜਾ-ਦਫੜੀ ਮਚ ਗਈ।
ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਵਿਚਾਲੇ ਝੜਪ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਇੱਕ ਨਿੱਜੀ ਰਿਜ਼ੋਰਟ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਘਟਨਾ ਦੀਆਂ ਕੁਝ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆਈਆਂ ਹਨ। ਜਿਸ ‘ਚ ਪਾਰਟੀ ਵਰਕਰ ਇੱਕ-ਦੂਜੇ ‘ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ ‘ਚ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਅਕਾਲੀ ਦਲ ਪਰਾਟੀ ਦੇ ਆਗੂਆਂ ਨੂੰ ਬਾਹਰ ਕੱਢਿਆ।
ਹਰਸਿਮਰਤ ਬਾਦਲ ਦਾ ਦੌਰਾ ਰੱਦ
ਬਠਿੰਡਾ ਪੁਲਿਸ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਜਾਣਕਾਰੀ ਮੁਤਬਕ ਬਠਿੰਡਾ ਤੋਂ ਪਾਰਟੀ ਦੀ ਐਲਾਨੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪ੍ਰੋਗਰਾਮ ਤੋਂ ਕੁਝ ਦੇਰ ਬਾਅਦ ਹੀ ਪਹੁੰਚਣਾ ਸੀ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਇਹ ਵਿਵਾਦ ਛਿੜ ਗਿਆ, ਜਿਸ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਯੂਥ ਵਿੰਗ ਦੇ ਆਗੂਆਂ ਨੇ ਇਹ ਰੈਲੀ ਕੀਤੀ ਸੀ। ਇਸ ਵਿੱਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਵਰਕਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।
ਹਾਲਾਂਕਿ ਝਗੜੇ ਸਮੇਂ ਕੋਈ ਵੀ ਮੁੱਖ ਆਗੂ ਮੌਕੇ ‘ਤੇ ਮੌਜੂਦ ਨਹੀਂ ਸੀ। ਇਸ ਵਿਵਾਦ ਬਾਰੇ ਜਦੋਂ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪ੍ਰੋਗਰਾਮ ਮੁਲਤਵੀ ਕਰ ਦਿੱਤਾ।
ਪੰਜਾਬ ਦੀਆਂ 13 ਸੀਟਾਂ ‘ਤੇ 1 ਜੂਨ ਨੂੰ ਹੋਵੇਗੀ ਵੋਟਿੰਗ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਇਸ ਤਰ੍ਹਾਂ ਪੰਜਾਬ ਵਿੱਚ ਚਾਰੋਂ ਤਰਫਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਗਠਜੋੜ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਗਠਜੋੜ ਨਹੀਂ ਹੈ। ਇਸੇ ਤਰ੍ਹਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸ਼ੁਰੂਆਤੀ ਗੱਲਬਾਤ ਦੇ ਬਾਵਜੂਦ ਬਾਅਦ ਵਿੱਚ ਕੋਈ ਸਮਝੌਤਾ ਨਹੀਂ ਹੋ ਸਕਿਆ ਹੈ। ਅਜਿਹੇ ‘ਚ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਰਹੀਆਂ ਹਨ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: ਪੰਜਾਬ ਚ ਭਾਜਪਾ ਦੇ ਬੂਥ ਸੰਮੇਲਮ ਚ ਹੰਗਾਮਾ: ਬੀਜੇਪੀ ਆਗੂਆਂ ਵਿਚਾਲੇ ਝੜਪ; ਕੁਰਸੀਆਂ ਤੇ ਮੇਜ਼ਾਂ ਨੂੰ ਚੁੱਕ ਕੇ ਮਾਰਿਆ