ਅਕਾਲੀ ਦਲ ਪੰਜਾਬ ਦੇ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ:ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਪਾਰਟੀ ਹੀ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਇਸਦੇ ਮੂਲ ਸਿਧਾਂਤ ਮੁਤਾਬਕ ਆਪਣਾ ਸੰਘਰਸ਼ ਜਾਰੀ ਰੱਖੇਗੀ।

ਇਥੇ ਮਾਘੀ ਮੇਲੇ ਤੇ ਵਿਸ਼ਾਲ ਇਕੱਠ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇਕਜੁੱਟਤਾ ਪ੍ਰਗਟਾਈ, ਨੂੰ ਸੰਬੋਘਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ ਉਸੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਜਿਸਨੇ ਰਿਕਾਰਡ ਵਿਕਾਸ ਕਰਵਾਇਆ, ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰਹਿਣੀ ਯਕੀਨੀ ਬਣਾਈ। ਉਹਨਾਂ ਕਿਹਾ ਕਿ ਦੂਜੇ ਪਾਸੇ ਉਹ ਸਰਕਾਰ ਹੈ ਜਿਸਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪੁਸ਼ਤ ਪਨਾਹੀ ਕੀਤੀ ਅਤੇ ਜਿਸ ਵਿਚ ਸੂਬੇ ਨੂੰ ਆਰਥਿਕ ਤੌਰ ਤੇ ਤਬਾਹ ਕਰਨ ਦੀ ਸਮਰਥਾ ਹੈ।
ਉਨਾਂ ਕਿਹਾ ਕਿ ਪੰਜਾਬੀਆਂ ਨੇ ਵੇਖ ਲਿਆ ਹੈ ਕਿ ਕਿਵੇਂ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਪੰਜਾਬੀ ਭਾਰਤੀ ਜਨਤਾ ਪਾਰਟੀ ਤੋਂ ਜ਼ਿਆਦਾ ਆਸਾਂ ਨਹੀਂ ਲਗਾ ਸਕਦੇ ਕਿਉਂਕਿ ਇਹਪਾਰਟੀ ਪੰਜਾਬੀਆਂ ਨੂੰ ਇਕ ਦੂਜੇ ਖਿਲਾਫ ਲੜਨ ਲਈ ਭੜਕਾ ਰਹੀ ਹੈ। ਪੰਜਾਬੀਆਂ ਨੂੰ ਫੈਸਲੇ ਲੈਣ ਤੋਂ ਪਹਿਲਾਂ ਸੋਚ ਵਿਚਾਰ ਕਰਨ ਦੀ ਸਲਾਹ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਇਕ ਮੌਕੇ ਦੇ ਨਾਅਰੇ ਕਾਰਨ ਭਾਵਨਾਵਾਂ ਦੇ ਵਹਿਣ ਵਿਚ ਵਹਿ ਚੁੱਕੇ ਹਨ। ਉਹਨਾਂ ਕਿਹਾ ਕਿ ਪਿਛਲੇ 8 ਮਹੀਨਿਆਂ ਵਿਚ ਇਹ ਨਾਅਰਾ ਵੀ ਖੋਖਲਾ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੰਨਾ ਸੰਤਾਪ ਕਦੇ ਨਹੀਂ ਹੰਢਾਇਆ। ਉਹਨਾਂ ਕਿਹਾ ਕਿ ਲੁੱਟਾਂ ਖੋਹਾਂ, ਡਕੈਤੀਆਂ ਤੇ ਫਿਰੌਤੀਆਂ ਆਮ ਆਦਮੀ ਨੂੰ ਪ੍ਰਭਾਵਤ ਕਰ ਰਹੀਆਂ ਹਨ।ਉਦਯੋਗ ਸੂਬੇ ਵਿਚੋਂ ਬਾਹਰ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਪੂਰੇ ਨਹੀਂ ਕੀਤੇ ਗਏ।