ਅਕਾਲੀ ਦਲ ਪੰਜਾਬ ਦੇ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ:ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਪਾਰਟੀ ਹੀ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਇਸਦੇ ਮੂਲ ਸਿਧਾਂਤ ਮੁਤਾਬਕ ਆਪਣਾ ਸੰਘਰਸ਼ ਜਾਰੀ ਰੱਖੇਗੀ।
ਐਸ.ਜੀ.ਪੀ.ਸੀ. ਪ੍ਰਧਾਨ ਨੇ ਕਾਂਗਰਸੀ ਐਮ.ਪੀ. ਦੀ ਕੀਤੀ ਨਿਖੇਧੀ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਦੇ ਐਮ ਪੀ ਰਵਨੀਤ ਬਿੱਟੂ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਹਨਾਂ ਕਿਹਾ ਸੀ ਕਿ ਉਹਨਾਂ ਰਾਹੁਲ ਗਾਂਧੀ ਕਾਰਨ ਦਸਤਾਰ ਸਜਾਉਣੀ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਸ਼ਹਾਦਤ ਦਿਵਸ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਦੂਲੀ ਕਰਨ ਅਤੇ ਵੀਰ ਬਾਲ ਦਿਵਸ ਮਨਾਉਣ ਲਈ ਕੇਂਦਰ ਨੂੰ ਚਿੱਠੀ ਲਿਖਣ ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੁੰ ਸਿੱਖ ਪਛਾਣ ਤੇ ਹਮਲਾ ਕਰਾਰ ਦਿੱਤਾ।ਬਸਪਾ ਪ੍ਰਧਾਨ ਨੇ ਕਿਹਾ ਲੋਕਸਭਾ ਚੋਣਾਂ ਜਿੱਤੇਗਾ ਗਠਜੋੜ
ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਰਿਕਾਰਡ ਜਿੱਤ ਦਰਜ ਕਰੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਸਰਕਾਰੀ ਆਸਾਮੀਆਂ ਭਰਨ ਵੇਲੇ ਦਲਿਤ ਭਾਈਚਾਰੇ ਨਾਲ ਬਹੁਤ ਅਨਿਆਂ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਮਨਤਾਰ ਸਿੰਘ ਬਰਾੜ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਛੱਤਰਪਾਲ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਵਿੰਦਰ ਸੁੱਖੀ, ਹਰਪ੍ਰੀਤ ਸਿੰਘ ਕੋਟਭਾਈ, ਪਰਮਬੰਸ ਸਿੰਘ ਰੋਮਾਣਾ, ਹਰਦੀਪ ਸਿੰਘ ਢਿੱਲੋਂ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ।
Follow Us
