ਸੁਖਬੀਰ ਜਾਂ ਕੋਈ ਹੋਰ… ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ, ਅੰਮ੍ਰਿਤਸਰ ਪਹੁੰਚੇ ਲੀਡਰ
Akali Dal President Election: ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ ਨਵਾਂ ਪ੍ਰਧਾਨ ਚੁਣ ਰਿਹਾ ਹੈ। ਅੰਮ੍ਰਿਤਸਰ ਵਿਖੇ ਹੋ ਰਹੀ ਇਸ ਚੋਣ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ ਹੈ, ਪਰ ਹੋਰ ਉਮੀਦਵਾਰ ਵੀ ਮੈਦਾਨ ਵਿੱਚ ਹਨ। ਇਹ ਚੋਣ ਲੁਧਿਆਣਾ ਦੀ ਜ਼ਿਮਨੀ ਚੋਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਹਨ। 27 ਲੱਖ ਤੋਂ ਵੱਧ ਮੈਂਬਰਾਂ ਵਾਲੇ ਅਕਾਲੀ ਦਲ ਦਾ ਇਹ ਜਨਰਲ ਡੈਲੀਗੇਟ ਸੈਸ਼ਨ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਹੋਵੇਗਾ।
(Photo Credit: @Akali_Dal_ )
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਇਹ ਚੋਣ ਸ਼੍ਰੀ ਹਰਿਮੰਦਰ ਸਾਹਿਬ ਦੇ ਬਿੱਲਕੁੱਲ ਸਾਹਮਣੇ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਵੇਗੀ। ਜਿਸ ਦੇ ਲਈ ਵੱਖ ਵੱਖ ਸੂਬਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡੇਲੀਗੇਟ ਪਹੁੰਚਣੇ ਸ਼ੁਰੂ ਹੋ ਗਏ ਹਨ। ਸਿਆਸੀ ਮਸਲਿਆਂ ਵਿੱਚ ਚਰਚਾਵਾਂ ਇਸ ਗੱਲ ਨੂੰ ਲੈਕੇ ਹਨ ਕਿ ਪ੍ਰਧਾਨਗੀ ਇੱਕ ਵਾਰ ਮੁੜ ਬਾਦਲ ਪਰਿਵਾਰ ਦੇ ਹੱਥ ਆਵੇਗੀ ਮਤਲਬ ਮੁੜ ਸੁਖਬੀਰ ਬਾਦਲ ਪ੍ਰਧਾਨ ਬਣਨਗੇ ਜਾਂ ਫਿਰ ਪ੍ਰਧਾਨਗੀ ਬਾਦਲ ਪਰਿਵਾਰ ਹੱਥੋਂ ਖੁੱਸ ਜਾਵੇਗੀ।
ਹਾਲਾਂਕਿ ਅੱਜ ਇਹ ਸਾਫ਼ ਹੋ ਜਾਵੇਗਾ ਕਿ ਅਕਾਲੀ ਦਲ ਦਾ ਨਵਾਂ ਪ੍ਰਧਾਨ ਕੌਣ ਹੋਵੇਗੀ। ਜਿਸ ਦੀ ਅਗਵਾਈ ਵਿੱਚ ਲੁਧਿਆਣਾ ਦੀ ਜ਼ਿਮਨੀ ਚੋਣ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪ੍ਰਧਾਨਗੀ ਨੂੰ ਲੈਕੇ ਹੋਏ ਵਿਵਾਦ ਤੋਂ ਬਾਅਦ ਅਕਾਲੀ ਦਲ ਨੇ 4 ਹਲਕਿਆਂ ਦੀਆਂ ਜ਼ਿਮਨੀ ਚੋਣ ਵਿੱਚ ਉਮੀਦਵਾਰ ਉਤਾਰਣ ਤੋਂ ਇਨਕਾਰ ਕਰ ਦਿੱਤਾ ਸੀ।


