ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਦਲ ਪਰਿਵਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਬਾਗੀ, ਦਿੱਤੀ ਵੱਡੀ ਚਿਤਾਵਨੀ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਤਿੰਨ ਦਿਨਾਂ ਅੰਦਰ ਬਾਦਲ ਦਾ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰਨ ਲਈ ਕਿਹਾ ਸੀ। ਨਾਮਜ਼ਦਗੀ ਮੁਹਿੰਮ ਚਲਾਉਣ ਲਈ ਇੱਕ ਪੈਨਲ ਬਣਾਉਣ ਲਈ ਵੀ ਕਿਹਾ ਗਿਆ। ਪਿਛਲੇ ਸਾਲ ਅਕਾਲੀ ਦਲ ਦੇ ਨਾਰਾਜ਼ ਆਗੂਆਂ ਨੇ ਸੁਧਾਰਾਂ ਦੀ ਲਹਿਰ ਚਲਾਈ ਸੀ।

ਬਾਦਲ ਪਰਿਵਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਬਾਗੀ, ਦਿੱਤੀ ਵੱਡੀ ਚਿਤਾਵਨੀ
ਗੁਰਪ੍ਰਾਤਪ ਸਿੰਘ ਵਡਾਲਾ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 05 Jan 2025 13:05 PM

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ (ਸੁਧਾਰ ਲੁਹਾਰ) ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ। ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਹ ਮਾਰਚ ਵਿੱਚ ਹੋਲੇ-ਮਹੱਲੇ ਤੋਂ ਬਾਅਦ ਸਿਆਸੀ ਪਾਰਟੀ ਬਣਾਉਣਗੇ।

ਆਗੂਆਂ ਨੇ ਇਹ ਐਲਾਨ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਚੰਡੀਗੜ੍ਹ ਸਥਿਤ ਨਿਵਾਸ ਤੇ ਹੋਈ ਮੀਟਿੰਗ ਤੋਂ ਬਾਅਦ ਕੀਤਾ। ਗੁਰਪ੍ਰਤਾਪ ਵਡਾਲਾ, ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਪਰਮਿੰਦਰ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਰਵਣ ਸਿੰਘ ਫਿਲੌਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰ ਸਿੰਘ ਟੌਹੜਾ, ਚਰਨਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

ਅਸਤੀਫਾ ਪ੍ਰਵਾਨ ਕਰਨ ਦੀ ਮੰਗ

ਉਹਨਾਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਨਿਰਦੇਸ਼ਾਂ ਵਿੱਚ ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ, ਸਾਬਕਾ ਅਕਾਲੀ ਮੰਤਰੀਆਂ ਅਤੇ ਇਸ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਪਾਰਟੀ ਦੇ 2007-17 ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਧਾਰਮਿਕ ਦੁਰਵਿਹਾਰ ਲਈ ਦੋਸ਼ੀ ਠਹਿਰਾਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਤਿੰਨ ਦਿਨਾਂ ਅੰਦਰ ਬਾਦਲ ਦਾ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰਨ ਲਈ ਕਿਹਾ ਸੀ। ਨਾਮਜ਼ਦਗੀ ਮੁਹਿੰਮ ਚਲਾਉਣ ਲਈ ਇੱਕ ਪੈਨਲ ਬਣਾਉਣ ਲਈ ਵੀ ਕਿਹਾ ਗਿਆ। ਪਿਛਲੇ ਸਾਲ ਅਕਾਲੀ ਦਲ ਦੇ ਨਾਰਾਜ਼ ਆਗੂਆਂ ਨੇ ਸੁਧਾਰਾਂ ਦੀ ਲਹਿਰ ਚਲਾਈ ਸੀ। ਜਿਸ ਵਿੱਚ ਪਾਰਟੀ ਪ੍ਰਧਾਨ ਵਜੋਂ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਸੁਧਾਰਾਂ ਦੀ ਵਕਾਲਤ ਕੀਤੀ ਗਈ।

ਹੋਲੇ ਮੁਹੱਲੇ ਤੱਕ ਦਾ ਇੰਤਜ਼ਾਰ

ਇਸ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂ ਗੁਰਪ੍ਰਤਾਪ ਵਡਾਲਾ ਨੇ ਕਿਹਾ- ਸਾਨੂੰ ਸੰਗਠਨ ਬਣਾਉਣ ਦੀ ਕੋਈ ਜਲਦਬਾਜ਼ੀ ਨਹੀਂ ਹੈ। ਹੋਲੇ ਮੁਹੱਲੇ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਉਦੋਂ ਤੱਕ ਅਸੀਂ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਹੈ।

ਵਡਾਲਾ ਨੇ ਅੱਗੇ ਕਿਹਾ- ਸਾਡਾ ਪਹਿਲਾ ਕਦਮ ਮਾਘੀ ਮੇਲੇ ਤੋਂ ਪਹਿਲਾਂ ਕੁਝ ਮੀਟਿੰਗਾਂ ਦਾ ਆਯੋਜਨ ਕਰਨਾ ਹੈ। ਅਸੀਂ ਉਨ੍ਹਾਂ ਸਾਰੇ ਅਕਾਲੀ ਵਰਕਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਾਂਗੇ ਜੋ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਮੁੱਖ ਆਗੂਆਂ ਤੋਂ ਨਾਖੁਸ਼ ਹਨ। ਉਹ ਸਿੱਖ ਬੁੱਧੀਜੀਵੀਆਂ ਨਾਲ ਤਿੰਨ ਕਾਨਫਰੰਸਾਂ ਦੀ ਲੜੀ ਦਾ ਆਯੋਜਨ ਕਰਨਗੇ।

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......