ਸਭ ਡਰਾਮਾ ਹੈ… SIT ਸਾਹਮਣੇ ਪੇਸ਼ੀ ਤੋ ਬਾਅਦ ਸੁਖਬੀਰ ਦਾ ਬਿਆਨ, ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹੋਏ ਸੀ ਪੇਸ਼
SIT ਸਾਹਮਣੇ ਪੇਸ਼ੀ ਬੇਮਤਲਬ ਦੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਸਵਾਲ-ਜਵਾਬ ਨਹੀਂ ਕੀਤਾ ਗਿਆ, ਬਸ ਗੱਲ ਇਹ ਹੈ ਕਿ ਉਹ ਮੀਡਿਆ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਸੁਖਬੀਰ ਸਿੰਘ ਬਾਦਲ ਨੂੰ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੁਲਾ ਕੇ ਕੀ ਕਰ ਲੈਣਗੇ। ਇਹ ਬਸ ਬਿਰਤਾਂਤ ਘੜਿਆ ਜਾ ਰਿਹਾ ਹੈ ਤੇ ਸਾਰਾ ਹੀ ਡਰਾਮਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਅਕਾਲੀ ਦਲ ਡਰੇ ਨਾ ਝੁਕੇ।
ਸਭ ਡਰਾਮਾ ਹੈ... SIT ਸਾਹਮਣੇ ਪੇਸ਼ੀ ਤੋ ਬਾਅਦ ਸੁਖਬੀਰ ਦਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ SIT ਸਾਹਮਣੇ ਪੇਸ਼ ਹੋਏ। ਉਨ੍ਹਾਂ ਕੋਲੋਂ ਲਗਭਗ 2 ਘੰਟੇ ਤੱਕ ਪੁੱਛ-ਗਿਛ ਕੀਤੀ ਗਈ। SIT ਸਾਹਮਣੇ ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਇਹ ਚੌਥੀ ਵਾਰ ਹੈ, ਜਦੋਂ SIT ਨੇ ਉਨ੍ਹਾਂ ਨੂੰ ਬੁਲਾਇਆ ਹੈ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਹੋਣ ਦੇ ਨਾਤੇ ਮੇਰਾ ਟੀਚਾ ਇਹ ਹੈ ਕਿ ਕੋਈ ਵੀ ਜਾਂਚ ਹੋਵੇ, ਅਸਲੀ ਦੋਸ਼ੀ ਫੜੇ ਜਾਣੇ ਚਾਹੀਦੇ ਹਨ।
“11 ਸਾਲ ਹੋ ਗਏ SIT ਨੇ ਜਾਂਚ ਹੀ ਖ਼ਤਮ ਨਹੀਂ ਕੀਤੀ”
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਪਰ ਇੱਥੇ ਦੋਸ਼ੀ ਫੜਨ ਵਾਸਤੇ SIT ਨਹੀਂ ਬਣਾਈ ਗਈ, ਸਗੋਂ ਸਿਆਸੀ ਲੜਾਈ ਲੜਨ ਵਾਸਤੇ SIT ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ 11 ਸਾਲ ਹੋ ਚੁੱਕੇ ਹਨ, ਅਜੇ ਤੱਕ SIT ਨੇ ਜਾਂਚ ਹੀ ਖ਼ਤਮ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਤਲ ਹੋ ਜਾਂਦਾ ਹੈ ਤਾਂ ਮਿੰਟ ‘ਚ ਦੋਸ਼ੀ ਫੜ ਲੈਂਦੇ ਹਨ।
“ਸਾਰਾ ਹੀ ਡਰਾਮਾ ਹੈ”
SIT ਸਾਹਮਣੇ ਪੇਸ਼ੀ ਬੇਮਤਲਬ ਦੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਸਵਾਲ-ਜਵਾਬ ਨਹੀਂ ਕੀਤਾ ਗਿਆ, ਬਸ ਗੱਲ ਇਹ ਹੈ ਕਿ ਉਹ ਮੀਡਿਆ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਸੁਖਬੀਰ ਸਿੰਘ ਬਾਦਲ ਨੂੰ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੁਲਾ ਕੇ ਕੀ ਕਰ ਲੈਣਗੇ। ਇਹ ਬਸ ਬਿਰਤਾਂਤ ਘੜਿਆ ਜਾ ਰਿਹਾ ਹੈ ਤੇ ਸਾਰਾ ਹੀ ਡਰਾਮਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਅਕਾਲੀ ਦਲ ਡਰੇ ਨਾ ਝੁਕੇ।
ਬਹਿਬਲ ਕਲਾਂ ਗੋਲੀਕਾਂਡ
ਅਕਤੂਬਰ 2015 ਚ, ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ਤੇ ਗੋਲੀਬਾਰੀ ਕੀਤੀ। ਉਸ ਸਮੇਂ, ਲੋਕ ਬਹਿਬਲ ਕਲਾਂ, ਕੋਟਕਪੂਰਾ ਤੇ ਹੋਰ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਨ। ਪੁਲਿਸ ਗੋਲੀਬਾਰੀ ਚ ਦੋ ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋਏ ਸਨ।
ਸੁਖਬੀਰ ਬਾਦਲ ਕੋਲ ਸੀ ਗ੍ਰਹਿ ਵਿਭਾਗ ਦਾ ਚਾਰਜ
ਘਟਨਾ ਸਮੇਂ, ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਗ੍ਰਹਿ ਵਿਭਾਗ ਦਾ ਚਾਰਜ ਵੀ ਸੰਭਾਲ ਰਹੇ ਸਨ। ਕਿਉਂਕਿ ਪੁਲਿਸ ਪ੍ਰਸ਼ਾਸਨ ਗ੍ਰਹਿ ਵਿਭਾਗ ਦੇ ਅਧਿਕਾਰ ਖੇਤਰ ਚ ਆਉਂਦਾ ਹੈ, ਇਸ ਲਈ ਵਿਰੋਧੀ ਪਾਰਟੀਆਂ, ਪੀੜਤਾਂ ਦੇ ਪਰਿਵਾਰਾਂ ਤੇ ਵੱਖ-ਵੱਖ ਸੰਗਠਨਾਂ ਨੇ ਗੋਲੀਬਾਰੀ ਦੀ ਘਟਨਾ ਲਈ ਤਤਕਾਲੀ ਸਰਕਾਰ ਤੇ ਇਸ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ। ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਮਾਮਲੇ ਸਬੰਧੀ ਸੁਖਬੀਰ ਬਾਦਲ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ ਤੇ ਜਾਂਚ ਪ੍ਰਕਿਰਿਆ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ
ਸਾਬਕਾ ਜਥੇਦਾਰ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਾਲ ਹੀ ‘ਚ ਐਸਆਈਟੀ ਦੇ ਸਾਹਮਣੇ ਸੁਖਬੀਰ ਬਾਦਲ ਬਾਰੇ ਬਿਆਨ ਦਿੱਤਾ ਸੀ। ਉਨ੍ਹਾਂ ਨੇ ਐਸਆਈਟੀ ਸਾਹਮਣੇ ਬਿਆਨ ਦਰਜ ਕਰਵਾਇਆ ਸੀ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਬਹਿਬਲ ਕਲਾਂ ਗੋਲੀ ਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਉਨ੍ਹਾਂ ਅਨੁਸਾਰ, ਨਿਹੱਥੇ ਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਇੱਕ ਸਾਜ਼ਿਸ਼ ਵਜੋਂ ਕੀਤੀ ਗਈ ਸੀ।
