AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵਫ਼ਦ, ਪਾਰਟੀ ਰਜਿਸਟ੍ਰੇਸ਼ਨ ਦਾ ਚੁੱਕਿਆ ਮੁੱਦਾ

ਇਆਲੀ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹੀ ਹਾਈਕੋਰਟ ਦਾ ਰੁਖ਼ ਕਰ ਚੁੱਕੇ ਹਨ। ਉਨ੍ਹਾਂ ਮੁਤਾਬਕ ਅਦਾਲਤ 'ਚ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੌਮੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਸੀ। ਇਆਲੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਵਫ਼ਦ, ਪਾਰਟੀ ਰਜਿਸਟ੍ਰੇਸ਼ਨ ਦਾ ਚੁੱਕਿਆ ਮੁੱਦਾ
ਫਾਈਲ ਫੋਟੋ
tv9-punjabi
| Updated On: 06 Oct 2026 14:39 PM IST
Share

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ਤੇ ਚੋਣ ਨਿਸ਼ਾਨ ਅਲਾਟ ਕਰਨ ਦਾ ਮੁੱਦਾ ਚੁੱਕਿਆ। ਮੀਟਿੰਗ ਤੋਂ ਬਾਅਦ ਦਾਖਾ ਤੋਂ ਵਿਧਾਇਕ ਤੇ ਪਾਰਟੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ‘ਚ ਦੇਰੀ ਕੀਤੀ ਜਾ ਰਹੀ ਹੈ।

ਇਆਲੀ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹੀ ਹਾਈਕੋਰਟ ਦਾ ਰੁਖ਼ ਕਰ ਚੁੱਕੇ ਹਨ। ਉਨ੍ਹਾਂ ਮੁਤਾਬਕ ਅਦਾਲਤ ‘ਚ ਚੋਣ ਕਮਿਸ਼ਨ ਵੱਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕੌਮੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਸੀ। ਇਆਲੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ।

‘ਸਿੱਖ ਕੌਮ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ’

ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਧੱਕੇ ਤੇ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਸਮੇਂ-ਸਮੇਂ ‘ਤੇ ਕੁਰਬਾਨੀਆਂ ਦਿੱਤੀਆਂ ਤੇ ਜੇਲ੍ਹਾਂ ਕੱਟੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਰ ਖੇਤਰ ‘ਚ ਆਪਣਾ ਯੋਗਦਾਨ ਪਾਇਆ ਹੈ। ਅਜਿਹੇ ‘ਚ ਕਿਸੇ ਸਿਆਸੀ ਸੰਗਠਨ ਜਾਂ ਸਿੱਖਾਂ ਨੂੰ ਦੇਸ਼ ਲਈ ਖ਼ਤਰਾ ਦੱਸੇ ਜਾਣਾ ਦੁਖਦਾਈ ਹੈ।

‘ਸਾਡੇ ਦੋ ਸੰਸਦ ਮੈਂਬਰਾਂ ਨੇ ਸੰਵਿਧਾਨ ਦੀ ਸਹੁੰ ਚੁੱਕੀ’

ਇਆਲੀ ਨੇ ਕਿਹਾ ਕਿ ਪਾਰਟੀ ਨਾਲ ਜੁੜੇ ਦੋ ਸੰਸਦ ਮੈਂਬਰਾਂ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਤੇ ਉਹ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਜਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਹੋਂਦ ‘ਚ ਆਉਣ ਤੋਂ ਲੈ ਕੇ ਹੁਣ ਤੱਕ ਕੋਈ ਵੀ ਅਜਿਹੀ ਦੇਸ਼ ਵਿਰੋਧੀ ਗਤੀਵਿਧੀ ਸਾਹਮਣੇ ਨਹੀਂ ਆਈ, ਜਿਸ ਦੇ ਆਧਾਰ ‘ਤੇ ਪਾਰਟੀ ਨੂੰ ਰਜਿਸਟਰ ਕਰਨ ਤੋਂ ਰੋਕਿਆ ਜਾਵੇ।

ਵਫ਼ਦ ਵੱਲੋਂ ਰਾਜਪਾਲ ਰਾਹੀਂ ਮੰਗ ਕੀਤੀ ਗਈ ਕਿ ਪਾਰਟੀ ਨਾਲ ਕਥਿਤ ਤੌਰ ‘ਤੇ ਕੀਤਾ ਜਾ ਰਿਹਾ ਧੱਕਾ ਬੰਦ ਕੀਤਾ ਜਾਵੇ ਤੇ ਜਲਦ ਤੋਂ ਜਲਦ ਪਾਰਟੀ ਦੀ ਰਜਿਸਟ੍ਰੇਸ਼ਨ ਕਰਕੇ ਚੋਣ ਨਿਸ਼ਾਨ ਅਲਾਟ ਕੀਤਾ ਜਾਵੇ।

‘ਪਾਰਟੀ ਨਾਲ ਲੋਕਾਂ ਦਾ ਸਮਰਥਨ ਵੱਧ ਰਿਹਾ’

ਇਆਲੀ ਨੇ ਕਿਹਾ ਕਿ ਦਿਨੋਂ-ਦਿਨ ਪਾਰਟੀ ਦਾ ਆਧਾਰ ਵੱਧ ਰਿਹਾ ਹੈ ਤੇ ਵੱਡੀ ਗਿਣਤੀ ‘ਚ ਲੋਕ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਪਾਰਟੀ ਦੇ ਵਧ ਰਹੇ ਜਨ ਸਮਰਥਨ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ, ਜਿਸ ਕਾਰਨ ਰਜਿਸਟ੍ਰੇਸ਼ਨ ਦੇ ਰਾਹ ‘ਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ।

ਜਨਵਰੀ 2025 ‘ਚ ਦਿੱਤੀ ਗਈ ਸੀ ਰਜਿਸਟ੍ਰੇਸ਼ਨ ਲਈ ਅਰਜ਼ੀ

ਜ਼ਿਕਰਯੋਗ ਹੈ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਲਈ 22 ਜਨਵਰੀ 2025 ਨੂੰ ਚੋਣ ਕਮਿਸ਼ਨ ਕੋਲ ਅਰਜ਼ੀ ਦਿੱਤੀ ਗਈ ਸੀ। ਰਜਿਸਟ੍ਰੇਸ਼ਨ ਸਬੰਧੀ ਫੈਸਲਾ ਨਾ ਹੋਣ ‘ਤੇ ਸੰਗਠਨ ਵੱਲੋਂ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਗਿਆ।

ਮਾਮਲੇ ਦੀ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਅਦਾਲਤ ‘ਚ ਕੌਮੀ ਸੁਰੱਖਿਆ ਨਾਲ ਸਬੰਧਤ ਕੁਝ ਚਿੰਤਾਵਾਂ ਦਾ ਹਵਾਲਾ ਦਿੱਤਾ ਸੀ। ਅਦਾਲਤ ਵੱਲੋਂ ਕਮਿਸ਼ਨ ਤੋਂ ਅਰਜ਼ੀ ‘ਤੇ ਫੈਸਲਾ ਕਰਨ ਲਈ ਲੱਗਣ ਵਾਲੇ ਸਮੇਂ ਸਬੰਧੀ ਜਾਣਕਾਰੀ ਵੀ ਮੰਗੀ ਗਈ ਸੀ।

Follow Us
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...