AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੰਦਰਾ ਗਾਂਧੀ ਕਤਲ ਕੇਸ ਦੇ ਦੋਸ਼ੀ ਦਾ ਪੁੱਤਰ ਲੜੇਗਾ ਵਿਧਾਨਸਭਾ ਚੋਣ, ਕੌਣ ਹੈ ਅੰਮ੍ਰਿਤਪਾਲ ਸਿੰਘ ਵੱਲੋਂ ਮੈਦਾਨ ‘ਚ ਉਤਾਰਿਆ ਗਿਆ ਸਤਵੰਤ ਸਿੰਘ?

Waris Punjab De: ਅੰਮ੍ਰਿਤਪਾਲ ਸਿੰਘ ਦੀ ਪਾਰਟੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਇੰਦਰਾ ਗਾਂਧੀ ਕਤਲ ਕੇਸ 'ਚ ਦੋਸ਼ੀ ਠਹਿਰਾਏ ਗਏ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਬੱਸੀ ਪਠਾਣਾ ਹਲਕੇ ਤੋਂ ਚੋਣ ਲੜਨਗੇ।

ਇੰਦਰਾ ਗਾਂਧੀ ਕਤਲ ਕੇਸ ਦੇ ਦੋਸ਼ੀ ਦਾ ਪੁੱਤਰ ਲੜੇਗਾ ਵਿਧਾਨਸਭਾ ਚੋਣ, ਕੌਣ ਹੈ ਅੰਮ੍ਰਿਤਪਾਲ ਸਿੰਘ ਵੱਲੋਂ ਮੈਦਾਨ 'ਚ ਉਤਾਰਿਆ ਗਿਆ ਸਤਵੰਤ ਸਿੰਘ?
ਇੰਦਰਾ ਕਤਲ ਕੇਸ ਦੇ ਦੋਸ਼ੀ ਦਾ ਪੁੱਤਰ ਲੜੇਗਾ ਚੋਣਾਂ, ਜਾਣੋ ਕੌਣ ਹੈ ਸਤਵੰਤ ਸਿੰਘ?
tv9-punjabi
| Updated On: 23 Oct 2026 13:12 PM IST
Share

ਅਗਲੇ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਤਿਆਰੀਆਂ ‘ਚ ਰੁੱਝੀਆਂ ਹੋਈਆਂ ਹਨ। ਰਣਨੀਤੀਆਂ ਤੇ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਇਸ ਦੌਰਾਨ, ਅੰਮ੍ਰਿਤਪਾਲ ਸਿੰਘ ਦੀ ਪਾਰਟੀ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਆਪਣੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਤਵੰਤ ਸਿੰਘ ਨੂੰ ਟਿਕਟ ਦਿੱਤੀ ਹੈ। ਸਤਵੰਤ ਸਿੰਘ, ਕੇਹਰ ਸਿੰਘ ਦਾ ਪੁੱਤਰ ਹੈ ਤੇ ਕੇਹਰ ਸਿੰਘ ਉਹ ਵਿਅਕਤੀ ਹੈ ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਬਾਅਦ ‘ਚ ਉਸ ਨੂੰ ਫਾਂਸੀ ਦੇ ਦਿੱਤੀ ਗਈ ਸੀ।

ਜਾਣਕਾਰੀ ਮੁਤਾਬਕ, 61 ਸਾਲਾ ਸਤਵੰਤ ਸਿੰਘ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਬੱਸੀ ਪਠਾਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਹ ਐਲਾਨ ਤਰਸੇਮ ਸਿੰਘ (‘ਅਕਾਲੀ ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਤੇ ਅੰਮ੍ਰਿਤਪਾਲ ਦੇ ਪਿਤਾ) ਤੇ ਸਰਬਜੀਤ ਸਿੰਘ ਖਾਲਸਾ (ਫਰੀਦਕੋਟ ਤੋਂ ਸੰਸਦ ਮੈਂਬਰ) ਦੁਆਰਾ ਅੰਮ੍ਰਿਤਸਰ ‘ਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਸਤਵੰਤ ਸਿੰਘ ਪਹਿਲੀ ਵਾਰ ਚੋਣ ਮੈਦਾਨ ‘ਚ ਉਤਰ ਰਹੇ ਹਨ। ਉਹ ਬੱਸੀ ਪਠਾਣਾ ਦੇ ਪਿੰਡ ਮੁਸਤਫਾਬਾਦ ਦੇ ਰਹਿਣ ਵਾਲੇ ਹਨ ਤੇ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਹਨ।

ਇੰਦਰਾ ਗਾਂਧੀ ਕਤਲਕਾਂਡ

ਸਤਵੰਤ ਸਿੰਘ ਦੇ ਪਿਤਾ ਕੇਹਰ ਸਿੰਘ ਨੂੰ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਸੀ। 31 ਅਕਤੂਬਰ, 1984 ਨੂੰ, ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਦੋ ਅੰਗ ਰੱਖਿਅਕਾਂ, ਬੇਅੰਤ ਸਿੰਘ ਤੇ ਸਤਵੰਤ ਸਿੰਘ ਨੇ ਗੋਲੀ ਮਾਰੀਆਂ ਦਿੱਤੀਆਂ ਸਨ। ਇਹ ਕਤਲ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਕੇਹਰ ਸਿੰਘ ਨੂੰ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਕਰਤਾ ਮੰਨਿਆ ਜਾਂਦਾ ਸੀ ਤੇ 6 ਜਨਵਰੀ, 1989 ਨੂੰ ਤਿਹਾੜ ਜੇਲ੍ਹ ‘ਚ ਫਾਂਸੀ ਦੇ ਦਿੱਤੀ ਗਈ ਸੀ।

2024 ‘ਚ ਸਰਬਜੀਤ ਖਾਲਸਾ ਲਈ ਕੀਤਾ ਸੀ ਪ੍ਰਚਾਰ

ਸਤਵੰਤ ਸਿੰਘ ਦੇ ਪਰਿਵਾਰ ਦੇ ਰਾਜਨੀਤਿਕ ਸਬੰਧ ਵੀ ਹਨ। 2024 ਦੀਆਂ ਲੋਕ ਸਭਾ ਚੋਣਾਂ ਦੌਰਾਨ, ਉਨ੍ਹਾਂ ਨੇ ਸਰਬਜੀਤ ਸਿੰਘ ਖਾਲਸਾ ਲਈ ਪ੍ਰਚਾਰ ਕੀਤਾ, ਜਿਨ੍ਹਾਂ ਨੇ ਫਰੀਦਕੋਟ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਸਰਬਜੀਤ ਸਿੰਘ ਖਾਲਸਾ, ਬੇਅੰਤ ਸਿੰਘ ਦੇ ਪੁੱਤਰ ਹਨ। ਬੇਅੰਤ ਸਿੰਘ, ਇੰਦਰਾ ਗਾਂਧੀ ਦੇ ਕਤਲ ‘ਚ ਸ਼ਾਮਲ ਵਿਅਕਤੀਆਂ ‘ਚੋਂ ਇੱਕ ਸੀ।

‘ਵਾਰਿਸ ਪੰਜਾਬ ਦੇ’ ਦਾ ਚੋਣ ਏਜੰਡਾ

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦਾ ਏਜੰਡਾ ਸਿਰਫ਼ ਰਾਜਨੀਤਿਕ ਸ਼ਕਤੀ ਪ੍ਰਾਪਤ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੰਥਕ ਸਿਧਾਂਤਾਂ, ਪੰਜਾਬ ਦੇ ਅਧਿਕਾਰਾਂ ਤੇ ਭਾਈਚਾਰੇ ਲਈ ਕੁਰਬਾਨੀਆਂ ਦੇਣ ਵਾਲੇ ਪਰਿਵਾਰਾਂ ਦੇ ਯੋਗਦਾਨ ਤੇ ਮਾਣ ਨੂੰ ਮਾਨਤਾ ਦੇਣ ‘ਤੇ ਕੇਂਦ੍ਰਿਤ ਹੈ। ਹਾਲ ਹੀ ‘ਚ ਹੋਈ ਰਾਜਨੀਤਿਕ ਆਲੋਚਨਾ ਦਾ ਜਵਾਬ ਦਿੰਦੇ ਹੋਏ, ਜਿਸ ‘ਚ ਇਲਜ਼ਾਮ ਲਗਾਇਆ ਗਿਆ ਸੀ ਕਿ ਪਾਰਟੀ ਆਪਣੇ ਆਪ ਨੂੰ ਪਿਛਲੀਆਂ ਕੁਰਬਾਨੀਆਂ ਨਾਲ ਜੁੜੇ ਪਰਿਵਾਰਾਂ ਤੋਂ ਦੂਰ ਕਰ ਰਹੀ ਹੈ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਤਵੰਤ ਦੇ ਪੁੱਤਰ ਨੂੰ ਨਾਮਜ਼ਦ ਕਰਨਾ ਇਸ ਦੇ ਉਲਟ ਸਿੱਧੇ ਸਬੂਤ ਵਜੋਂ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਭਾਈਚਾਰੇ ਲਈ ਕੁਰਬਾਨੀਆਂ ਦੇਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਨ ਨੂੰ ਤਰਜੀਹ ਦੇਵੇਗੀ, ਇਹ ਵੀ ਕਿਹਾ ਕਿ ਅਜਿਹੇ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਹੈ। ਪਾਰਟੀ ਨੇ ਸਤਵੰਤ ਸਿੰਘ ਦੇ ਭਤੀਜੇ, ਸੁਖਵਿੰਦਰ ਸਿੰਘ ਅਗਵਾਨ ਨੂੰ ਵੀ ਆਪਣੇ ਸੰਸਦੀ ਬੋਰਡ ‘ਚ ਸ਼ਾਮਲ ਕੀਤਾ ਹੈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਸ ਦੀ ਮੁਹਿੰਮ ਪੰਜਾਬ ਦੇ ਖੇਤਰੀ ਅਧਿਕਾਰਾਂ, ਬੰਦੀ ਸਿੰਘਾਂ ਦੀ ਰਿਹਾਈ ਤੇ ਪ੍ਰਮੁੱਖ ਪੰਥਕ ਪਰਿਵਾਰਾਂ ਨੂੰ ਪ੍ਰਤੀਨਿਧਤਾ ਪ੍ਰਦਾਨ ਕਰਨ ਵਰਗੇ ਮੁੱਦਿਆਂ ‘ਤੇ ਕੇਂਦ੍ਰਿਤ ਹੋਵੇਗੀ।

ਅੰਮ੍ਰਿਤਪਾਲ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ‘ਚ ਰਹਿੰਦਿਆਂ 2024 ਦੀਆਂ ਲੋਕ ਸਭਾ ਚੋਣਾਂ ਲੜੀਆਂ ਤੇ ਜਿੱਤੀਆਂ। ਉਨ੍ਹਾਂ ਨੇ ਕਾਂਗਰਸ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਲਗਭਗ 1.97 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਜਿੱਤ ਨਾਲ, ਉਹ ਦੇਸ਼ ਦੇ ਪਹਿਲੇ ਸੰਸਦ ਮੈਂਬਰ ਬਣ ਗਏ, ਜੋ ਕੈਦ ਦੌਰਾਨ ਚੋਣ ਜਿੱਤਣ ਤੋਂ ਬਾਅਦ ਲੋਕ ਸਭਾ ‘ਚ ਦਾਖਲ ਹੋਏ। ਵਰਤਮਾਨ ‘ਚ, ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹੈ। ਉਨ੍ਹਾਂ ਨੂੰ 2023 ‘ਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਿੰਸਕ ਹਮਲੇ ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਉਲੰਘਣਾ ਦੇ ਇਲਜ਼ਾਮਾਂ ‘ਚ ਗ੍ਰਿਫਤਾਰ ਕੀਤਾ ਗਿਆ ਸੀ।

Source: TV9Hindi.com

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...