AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮੁੱਦਾ, ECI ਨੇ ਜਤਾਈ ਕੌਮੀ ਸੁਰੱਖਿਆ ਸਬੰਧੀ ਚਿੰਤਾ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ 22 ਜਨਵਰੀ 2025 ਨੂੰ ਦਿੱਤੀ ਗਈ ਸੀ। ਇਸ 'ਤੇ ਫੈਸਲਾ ਨਾ ਹੋਣ ਤੋਂ ਬਾਅਦ ਸੰਗਠਨ ਨੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ। ਜੁਲਾਈ 2026 'ਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।

'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮੁੱਦਾ, ECI ਨੇ ਜਤਾਈ ਕੌਮੀ ਸੁਰੱਖਿਆ ਸਬੰਧੀ ਚਿੰਤਾ
ਅੰਮ੍ਰਿਤਪਾਲ ਸਿੰਘ ਦੀ ਤਸਵੀਰ
tv9-punjabi
| Updated On: 30 Sep 2026 11:11 AM IST
Share

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਨੂੰ ਲੈ ਕੇ ਮਾਮਲਾ ਦਿੱਲੀ ਹਾਈ ਕੋਰਟ ‘ਚ ਪਹੁੰਚ ਗਿਆ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਅਦਾਲਤ ਨੂੰ ਦੱਸਿਆ ਹੈ ਕਿ ਸੰਗਠਨ ਨੂੰ ਰਜਿਸਟਰ ਕਰਨ ਸਬੰਧੀ ਕੁਝ ਕੌਮੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਹਨ।

ਇਹ ਗੱਲ ਚੋਣ ਕਮਿਸ਼ਨ ਦੇ ਵਕੀਲ ਸੰਜੇ ਵਸ਼ਿਸ਼ਠ ਨੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਦੌਰਾਨ ਕਹੀ। ਮਾਮਲਾ ਜਸਟਿਸ ਸੌਰਭ ਬੈਨਰਜੀ ਦੀ ਅਦਾਲਤ ‘ਚ ਹੈ। ਸੰਗਠਨ ਵੱਲੋਂ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਚੋਣ ਕਮਿਸ਼ਨ ਨੂੰ ਇਸ ਦੇ ਪ੍ਰਸਤਾਵਿਤ ਨਾਮ ਨੂੰ ਮਨਜ਼ੂਰੀ ਦੇਣ ਤੇ ਇਸ ਨੂੰ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੀ ਮੰਗ ਕੀਤੀ ਗਈ ਹੈ।

ਜਨਵਰੀ 2025 ‘ਚ ਦਿੱਤੀ ਸੀ ਅਰਜ਼ੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ 22 ਜਨਵਰੀ 2025 ਨੂੰ ਦਿੱਤੀ ਗਈ ਸੀ। ਇਸ ‘ਤੇ ਫੈਸਲਾ ਨਾ ਹੋਣ ਤੋਂ ਬਾਅਦ ਸੰਗਠਨ ਨੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ। ਜੁਲਾਈ 2026 ‘ਚ ਅਦਾਲਤ ਨੇ ਚੋਣ ਕਮਿਸ਼ਨ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।

ਤਾਜ਼ਾ ਸੁਣਵਾਈ ਦੌਰਾਨ ਅਦਾਲਤ ਨੇ ਤੁਰੰਤ ਕੋਈ ਹੁਕਮ ਦੇਣ ਦੀ ਬਜਾਏ ਚੋਣ ਕਮਿਸ਼ਨ ਦਾ ਪੱਖ ਸੁਣਨ ਦੀ ਗੱਲ ਕਹੀ। ਅਦਾਲਤ ਨੇ ਕਮਿਸ਼ਨ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਅਰਜ਼ੀ ‘ਤੇ ਫੈਸਲਾ ਕਰਨ ਲਈ ਕਿੰਨਾ ਸਮਾਂ ਲੱਗ ਸਕਦਾ ਹੈ। ਚੋਣ ਕਮਿਸ਼ਨ ਨੂੰ 1 ਅਕਤੂਬਰ ਤੱਕ ਅਦਾਲਤ ਨੂੰ ਸਮਾਂ-ਸੀਮਾ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲਾ ਸੰਗਠਨ

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਗਵਾਈ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕਰ ਰਹੇ ਹਨ। ਉਹ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ‘ਚ ਹਨ ਤੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹਨ। ਸੰਗਠਨ ਵੱਲੋਂ ਪੰਜਾਬ ‘ਚ ਨਸ਼ਿਆਂ, ਭ੍ਰਿਸ਼ਟਾਚਾਰ ਤੇ ਹੋਰ ਮੁੱਦਿਆਂ ਨੂੰ ਲੈ ਕੇ ਆਪਣੀ ਸਿਆਸੀ ਸਰਗਰਮੀ ਵਧਾਈ ਜਾ ਰਹੀ ਹੈ। 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...