ਹੁਸ਼ਿਆਰਪੁਰ ‘ਚ SGPC ਪ੍ਰਧਾਨ ਧਾਮੀ ਦੇ ਘਰ ਬਾਹਰ “ਵਾਰਿਸ ਪੰਜਾਬ ਦੇ” ਦਾ ਪ੍ਰਦਰਸ਼ਨ, ਤਰਸੇਮ ਸਿੰਘ ਨੇ ਮੰਗਿਆ ਅਸਤੀਫ਼ਾ

Updated On: 

28 Sep 2026 15:36 PM IST

ਪ੍ਰਦਰਸ਼ਨ 'ਚ ਸ਼ਾਮਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ SGPC ਦੇ ਪ੍ਰਬੰਧ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਕਈ ਗੰਭੀਰ ਸਵਾਲ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਸਾਹਮਣੇ ਆਏ ਹਨ।

ਹੁਸ਼ਿਆਰਪੁਰ ਚ SGPC ਪ੍ਰਧਾਨ ਧਾਮੀ ਦੇ ਘਰ ਬਾਹਰ ਵਾਰਿਸ ਪੰਜਾਬ ਦੇ ਦਾ ਪ੍ਰਦਰਸ਼ਨ, ਤਰਸੇਮ ਸਿੰਘ ਨੇ ਮੰਗਿਆ ਅਸਤੀਫ਼ਾ

ਹੁਸ਼ਿਆਰਪੁਰ 'ਚ SGPC ਪ੍ਰਧਾਨ ਧਾਮੀ ਦੇ ਘਰ ਬਾਹਰ "ਵਾਰਿਸ ਪੰਜਾਬ ਦੇ" ਪ੍ਰਦਰਸ਼ਨ

ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਮਾਮਲੇ ਨੂੰ ਲੈ ਕੇ ਅੱਜ ਹੁਸ਼ਿਆਰਪੁਰ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਮਰਥਕ ਤੇ ਵੱਖ-ਵੱਖ ਜਥੇਬੰਦੀਆਂ ਧਾਮੀ ਦੇ ਨਿਵਾਸ ਵੱਲ ਪਹੁੰਚਣ ਵਾਲੀਆਂ ਸਨ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਨਿਵਾਸ ਤੋਂ ਕੁਝ ਦੂਰੀ ‘ਤੇ ਹੀ ਰੋਕ ਦਿੱਤਾ।

ਤਰਸੇਮ ਸਿੰਘ ਨੇ ਧਾਮੀ ਤੋਂ ਅਸਤੀਫ਼ੇ ਦੀ ਕੀਤੀ ਮੰਗ

ਪ੍ਰਦਰਸ਼ਨ ‘ਚ ਸ਼ਾਮਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ SGPC ਦੇ ਪ੍ਰਬੰਧ ਨੂੰ ਲੈ ਕੇ ਪਿਛਲੇ ਸਮੇਂ ਦੌਰਾਨ ਕਈ ਗੰਭੀਰ ਸਵਾਲ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਸਾਹਮਣੇ ਆਏ ਹਨ।

ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਨਾਲ ਜੁੜੀ ਹਾਲੀਆ ਘਟਨਾ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਨਿਰਪੱਖ ਜਾਂਚ ਦੀ ਮੰਗ

ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਬਿਨਾਂ ਕਿਸੇ ਪੱਖਪਾਤ ਦੇ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਮਰਜੀਤ ਸਿੰਘ ਚਾਵਲਾ ਵੱਲੋਂ ਆਪਣੇ ਆਪ ਨੂੰ ‘ਬਲੀ ਦਾ ਬੱਕਰਾ’ ਬਣਾਏ ਜਾਣ ਦੇ ਦਾਅਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਵਿਸਥਾਰ ਨਾਲ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ।

ਅਸਤੀਫ਼ਾ ਨਾ ਦੇਣ ‘ਤੇ ਵੱਡੇ ਸੰਘਰਸ਼ ਦੀ ਚੇਤਾਵਨੀ

ਤਰਸੇਮ ਸਿੰਘ ਨੇ ਕਿਹਾ ਕਿ ਜੇਕਰ SGPC ਪ੍ਰਧਾਨ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਜਾਂਦਾ ਤਾਂ ਉਹ ਆਉਣ ਵਾਲੇ ਸਮੇਂ ‘ਚ SGPC ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੱਡਾ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ SGPC ਦੇ ਹੋਰ ਮੈਂਬਰਾਂ ਤੋਂ ਵੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਜਾਵੇਗੀ।

Loading...
Unable to load recommendations.
Follow Us