ਸ਼੍ਰੋਮਣੀ ਅਕਾਲੀ ਦਲ ਦੇਵੇਗਾ ਬਸਪਾ ਨੂੰ ਸਮਰਥਨ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ | Akali Dal will support BSP for Jalandhar West By Poll Elections know in Punjabi Punjabi news - TV9 Punjabi

ਸ਼੍ਰੋਮਣੀ ਅਕਾਲੀ ਦਲ ਦੇਵੇਗਾ ਬਸਪਾ ਨੂੰ ਸਮਰਥਨ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ

Updated On: 

27 Jun 2024 20:16 PM

ਅਕਾਲੀ ਦਲ ਵੱਲੋਂ ਜਲੰਧਰ ਵੈਸਟ ਜ਼ਿਮਨ ਚੋਣ ਮੈਦਾਨ ਵਿੱਚ ਉੱਤਰੇ ਬਸਪਾ ਦੇ ਉਮੀਦਵਾਰ ਬਿੰਦਰ ਕੁਮਾਰ ਦੀ ਹਿਮਾਈਤ ਕੀਤੀ ਜਾਵੇਗੀ। ਇੱਥੇ ਦੱਸਣ ਯੋਗ ਹੈ ਕਿ ਅਕਾਲੀ ਦਲ ਨੇ ਬੀਤੇ ਕੱਲ੍ਹ ਸੁਰਜੀਤ ਕੌਰ ਤੋਂ ਆਪਣਾ ਸਰਮਰਥਨ ਵਾਪਸ ਲੈ ਲਿਆ ਸੀ। ਇਸ ਫੈਸਲੇ ਤੋਂ ਬਾਅਦ ਵੀ ਬਾਗੀ ਗੁਟ ਦੇ ਆਗੂਆਂ ਤੇ ਅਕਾਲੀ ਦੇ ਆਗੂਆਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਵਿਚਾਲੇ ਅਕਾਲੀ ਦਲ ਵੱਲੋਂ ਬਸਪਾ ਦੇ ਉਮਦੀਵਾਰ ਦੀ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇਵੇਗਾ ਬਸਪਾ ਨੂੰ ਸਮਰਥਨ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਮੀਟਿੰਗ ਦੀ ਪੁਰਾਣੀ ਤਸਵੀਰ

Follow Us On

ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਡਾ ਜਲੰਧਰ ਜ਼ਿਮਨੀ ਚੋਣਾਂ ਲਈ ਕੋਈ ਅਧਿਕਾਰਤ ਉਮੀਦਵਾਰ ਨਹੀਂ ਜਿਸ ਲਈ ਅਸੀਂ ਜਲਧੰਰ ਵਿੱਚ ਬਸਪਾ ਨੂੰ ਸਮਰਥਨ ਦੇ ਰਹੇ ਹਾਂ। ਦੱਸ ਦਈਏ ਕਿ 2022 ਵਿਧਾਨ ਸਭਾ ਚੋਣਾਂ ਦੌਰਾਨ ਵੀ ਅਕਾਲੀ ਦਲ ਤੇ ਬਸਪਾ ਵਿਚਾਲੇ ਗੱਠਜੋੜ ਸੀ।

ਹੁਣ ਅਕਾਲੀ ਦਲ ਵੱਲੋਂ ਜਲੰਧਰ ਵੈਸਟ ਜ਼ਿਮਨ ਚੋਣ ਮੈਦਾਨ ਵਿੱਚ ਉੱਤਰੇ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਦੀ ਹਿਮਾਈਤ ਕੀਤੀ ਜਾਵੇਗੀ। ਇੱਥੇ ਦੱਸਣ ਯੋਗ ਹੈ ਕਿ ਅਕਾਲੀ ਦਲ ਨੇ ਬੀਤੇ ਕੱਲ੍ਹ ਸੁਰਜੀਤ ਕੌਰ ਤੋਂ ਆਪਣਾ ਸਰਮਰਥਨ ਵਾਪਸ ਲੈ ਲਿਆ ਸੀ। ਇਸ ਫੈਸਲੇ ਤੋਂ ਬਾਅਦ ਵੀ ਬਾਗੀ ਗੁਟ ਦੇ ਆਗੂਆਂ ਤੇ ਅਕਾਲੀ ਦੇ ਆਗੂਆਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਵਿਚਾਲੇ ਅਕਾਲੀ ਦਲ ਵੱਲੋਂ ਬਸਪਾ ਦੇ ਉਮਦੀਵਾਰ ਦੀ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਅਕਾਲੀ ਦਲ ਵਿੱਚ ਪ੍ਰਧਾਨ ਨੂੰ ਬਦਲਣ ਲਈ ਬਾਗੀ ਗੁਟ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੇ ਕਿਹਾ ਕਿ ਜੇਕਰ ਇਨ੍ਹਾਂ ਨੇ ਕੋਈ ਗੱਲ੍ਹ ਰੱਖਣੀ ਹੈ ਤਾਂ ਉਹ ਪਾਰਟੀ ਪਲੇਟਫਾਰਮ ‘ਤੇ ਆ ਕੇ ਰੱਖਣ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਕਿਨ੍ਹੀਆਂ ਬੈਠਕਾਂ ਹੋਈਆਂ ਹਨ ਪਰ ਇਹ ਕਿਸੇ ਵੀ ਬੈਠਕ ਵਿੱਚ ਨਹੀਂ ਆਏ। ਬਾਹਰ ਪ੍ਰੈਸ ਕਾਨਫਰੰਸ ਰੱਖ ਕੇ ਗਲਤ ਤੱਥ ਰੱਖੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਬਾਗੀ ਧੜੇ ਦੇ ਲੋਕ ਬੋਲ ਰਹੇ ਹਨ ਕਿ ਸਾਡੀ ਪ੍ਰਧਾਨ ਬਣਨ ਦਾ ਕੋਈ ਵੀ ਇਰਾਦਾ ਨਹੀਂ ਹੈ ਤਾਂ ਫਿਰ ਉਹ ਇਨ੍ਹੀਆਂ ਕੋਸ਼ਿਸ਼ਾਂ ਕਿਊਂ ਕਰ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਦਰਅਸਲ ਸੱਚਾਈ ਇਹ ਹੈ ਕਿ ਪ੍ਰਧਾਨ ਉਹ ਸਭ ਬਨਣਾ ਚਾਹੁੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਟਿਕਟ ਲੈਣ ਵੇਲੇ ਕੋਈ ਵੀ ਪ੍ਰਧਾਨਗੀ ‘ਤੇ ਸਵਾਲ ਨਹੀਂ ਚੁੱਕਦੇ ਸਨ। ਪਰ ਹੁਣ ਜਦੋਂ ਚੋਣਾਂ ਹਾਰ ਗਏ ਹਨ ਤਾਂ ਪ੍ਰਧਾਨਗੀ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ: ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ

ਮੁੱਖ ਮੰਤਰੀ ਮਾਨ ਵੱਲੋਂ ਅਕਾਲੀ ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਕਾਲੀ ਦਲ ਬਾਦਲ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਕਿਸੇ ਹੋਰ ਦੇ ਹੱਕ ਵਿੱਚ ਹਨ ਅਤੇ ਤੱਕੜੀ ਕਿਸੇ ਹੋਰ ਉਮੀਦਵਾਰ ਕੋਲ ਹੈ ਅਕਾਲੀ ਦਲ ਦੀ ਹਾਲਤ ਦੇਖੋ। ਉਨ੍ਹਾਂ ਨੇ ਸੋਸ਼ਲ ਮੀਡੀਅ ਤੇ ਪੋਸਟ ਕਰ ਲਿਖਿਆ ਹੈ ਕਿ ਇਨ੍ਹਾਂ ਨੇ ਲੋਕਾਂ ਨੂੰ ਭੇਡ- ਬੱਕਰੀਆਂ ਸਮਝ ਰੱਖਿਐ ਹੈ।

Exit mobile version