SAD ਵਰਕਿੰਗ ਕਮੇਟੀ ਦੀ ਹੋਈ ਬੈਠਕ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਅਜੇ ਕਈ ਵੀ ਫੈਸਲਾ ਨਹੀਂ ਲਿਆ

Updated On: 

18 Nov 2024 15:44 PM

ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦੀ ਕਾਰਜਕਾਰਨੀ ਦੀ ਬੈਠਕ ਹੋਈ। ਜਿਸ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅਸਤੀਫ਼ੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।

SAD ਵਰਕਿੰਗ ਕਮੇਟੀ ਦੀ ਹੋਈ ਬੈਠਕ, ਸੁਖਬੀਰ ਬਾਦਲ ਦੇ ਅਸਤੀਫੇ ਤੇ ਅਜੇ ਕਈ ਵੀ ਫੈਸਲਾ ਨਹੀਂ ਲਿਆ

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਬੈਠਕ

Follow Us On

ਬੀਤੇ ਸ਼ਨੀਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਨਾ ਮਨਜ਼ੂਰ ਕਰਨ ਦੀ ਮੰਗ ਕੀਤਾ ਜਾ ਰਹੀ ਹੈ। ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦੀ ਕਾਰਜਕਾਰਨੀ ਦੀ ਬੈਠਕ ਹੋਈ। ਜਿਸ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅਸਤੀਫ਼ੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਜਲਦੀ ਹੀ ਅਸਤੀਫੇ ਬਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਵਰਕਰਾਂ ਨੇ ਕਮੇਟੀ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਪ੍ਰਵਾਨ ਨਾ ਕਰਨ ਦੀ ਅਪੀਲ ਕੀਤੀ ਹੈ। ਮੀਟਿੰਗ ਹਾਲ ਵਿੱਚ ਪਾਰਟੀ ਵਰਕਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਦੇਖੇ ਗਏ।

2008 ਤੋਂ ਅਕਾਲੀ ਦਲ ਦੇ ਪ੍ਰਧਾਨ ਸਨ ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਨੇ ਸੁਖਬੀਰ ਸਿੰਘ ਬਾਦਲ ਨੂੰ ਕਰੀਬ 3 ਮਹੀਨੇ ਪਹਿਲਾਂਤਨਖਾਈਆ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ। ਸੁਖਬੀਰ ਸਿੰਘ ਬਾਦਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਨ। ਸੁਖੀਬਰ ਬਬਾਦਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ। ਸੁਖਬੀਰ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ।

ਸੁਖਬੀਰ ਬਾਦਲ ਦਾ ਅਸਤੀਫਾ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪਾਰਟੀ ਦੇ ਕਈ ਬਾਗੀ ਆਗੂਆਂ ਵੱਲੋਂ ਜ਼ੋਰਦਾਰ ਮੰਗ ਦੇ ਦੌਰਾਨ ਆਇਆ ਹੈ। ਉਹ ਸਾਰੇ ਚਾਹੁੰਦੇ ਸਨ ਕਿ ਉਹ ਪੰਜਾਬ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਵਿੱਚ ਪਾਰਟੀ ਦੇ ਲਗਾਤਾਰ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਹੁਦਾ ਛੱਡ ਦੇਣ।

Exit mobile version