ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਭੂਚਾਲ, ਅਕਾਲੀ ਦਲ (WPD) ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਨੇ ਦਿੱਤਾ ਅਸਤੀਫ਼ਾ

Updated On: 

27 Oct 2026 15:41 PM IST

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਵੀ ਜਾਰੀ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਮੁੱਖ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਨੇ ਅਸਤੀਫ਼ਾ ਦੇ ਦਿੱਤਾ ਹੈ।

ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਭੂਚਾਲ, ਅਕਾਲੀ ਦਲ (WPD) ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਵੀ ਜਾਰੀ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਮੁੱਖ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੋਸਲ ਮੀਡੀਆ ‘ਤੇ ਪੋਸਟ ਪਾ ਕੇ ਪਾਰਟੀ ਦੇ ਕੁਝ ਆਗੂਆਂ ‘ਤੇ ਦੋਸ਼ ਲਗਾਏ ਗਏ ਹਨ। ਸ਼ੋਸਲ ਮੀਡੀਆ ਵੀਡੀਓ ‘ਚ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਹਨ, ਪਰ ਕੁਝ ਲੋਕ ਗਲਤ ਕਰ ਰਹੇ ਹਨ।

ਇੱਥੇ ਵੇਖੋ ਉਨ੍ਹਾਂ ਨੇ ਸ਼ੇਅਰ ਕੀਤਾ ਪੋਸਟ

ਮੈਂ, ਦਾਸ ਤਜਿੰਦਰਵੀਰ ਸਿੰਘ ਢਿੱਲੋ, ਆਪਣੇ ਅਹੁਦੇ ਮੁੱਖ ਬੁਲਾਰਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਤੋਂ ਅਸਤੀਫ਼ਾ ਦਿੰਦਾ ਹਾਂ। ਬਹੁਤ ਦੁੱਖ ਨਾਲ ਇਹ ਕਹਿਣਾ ਪੈ ਰਿਹਾ ਹੈ ਕਿ ਜਿਸ ਸੋਚ ਨੂੰ ਲੈ ਕੇ ਦਾਸ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਦਿਨ-ਰਾਤ ਮਿਹਨਤ ਕੀਤੀ ਸੀ, ਅੱਜ ਉਹ ਪਾਰਟੀ ਆਪਣੇ ਅਸੂਲਾਂ ਅਤੇ ਸੋਚ ਤੋਂ ਪਾਸੇ ਹਟ ਕੇ ਚਾਰ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕੀ ਹੈ।

ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਇਨ੍ਹਾਂ ਚਾਰ ਲੋਕਾਂ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਭਾਈ ਦੀਪ ਸਿੱਧੂ ਦੀ ਸੋਚ ਨੂੰ ਪਾਰਟੀ ਵਿੱਚੋਂ ਖ਼ਤਮ ਕਰ ਦਿੱਤਾ ਹੈ। ਅੱਜ ਪੰਥ ਦੀ ਪਾਰਟੀ ਸਰਕਾਰੀ ਦਫ਼ਤਰਾਂ ਵਿੱਚੋਂ ਚੱਲਦੀ ਹੈ। ਜਿਨ੍ਹਾਂ ਵੀ ਲੋਕਾਂ ਨੇ ਪਾਰਟੀ ਨੂੰ ਖੜ੍ਹਾ ਕੀਤਾ ਹੈ, ਇਨ੍ਹਾਂ ਚਾਰ ਲੋਕਾਂ ਵੱਲੋਂ ਉਨ੍ਹਾਂ ਨੂੰ ਦਬਾਇਆ ਜਾਂਦਾ ਹੈ ਅਤੇ ਆਪਣੇ ਅਤੇ ਸਰਕਾਰ ਵੱਲੋਂ ਭੇਜੇ ਗਏ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਇਹ ਕੌਮ, ਪੰਥ ਅਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਦਾ ਸਾਥ ਦਿੰਦੇ ਹਨ।

Loading...
Unable to load recommendations.
Follow Us
Related Stories
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 20 ਕਿਲੋ ਤੋਂ ਵੱਧ ਹੈਰੋਇਨ ਤੇ 14 ਆਧੁਨਿਕ ਪਿਸਤੌਲ ਬਰਾਮਦ, ਕਈ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ, ਬਦਮਾਸ਼ ਨੇ ਸੁੱਟੀ ਧਮਕੀ ਭਰੀ ਚਿੱਠੀ; CCTV ‘ਚ ਕੈਦ ਹੋਈ ਘਟਨਾ
ਪਾਣੀਆਂ ਦੇ ਮੁੱਦੇ ਤੇ ਵਿਸ਼ੇਸ਼ ਚਰਚਾ, CM ਮਾਨ ਬੋਲੇ- ਇੱਕ-ਇੱਕ ਬੂੰਦ ਲਈ ਸੜਕਾਂ ਤੋਂ ਲੈ ਕੇ ਅਦਾਲਤਾਂ ਤੱਕ ਲੜਾਂਗੇ
ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਪ੍ਰਬੰਧਕਾਂ ਦਾ ਕੀਤਾ ਧੰਨਵਾਦ
ਪੰਜਾਬ ਦੀ ਧੀ ਜੈਸਮੀਨ ਕੌਰ ਨੇ ਵਧਾਇਆ ਮਾਣ, ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਭਿੜੇ AAP ਅਤੇ ਕਾਂਗਰਸ ਵਿਧਾਇਕ, ਪਰਗਟ ਸਿੰਘ ਨੇ ਮੰਗੀ ਮੁਆਫੀ, ਮੰਤਰੀ ਨੇ ਚੁੱਕਿਆਂ ਪਾਣੀਆਂ ਦਾ ਮੁੱਦਾ