ਜਲੰਧਰ ਸੱਭਿਆਚਾਕਰ ਪ੍ਰੋਗਰਾਮ ‘ਤੇ ਬਿਕਰਮ ਮਜੀਠੀਆਂ ਦਾ ਟਵੀਟ, ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਕਰੀਬ 81 ਲੱਖ ਰੁਪਏ ਬਰਬਾਦ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਨਿਹੰਗ ਸਿੰਘ ਅਤੇ ਪੁਲਿਸ ਦਰਮਿਆਨ ਹੋਈ ਗੋਲੀਬਾਰੀ ਤੋਂ ਬਾਅਦ ਹੋਈ ਕਾਰਵਾਈ 'ਤੇ ਵੀ ਸਵਾਲ ਚੁੱਕੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਖ-ਵੱਖ ਮੁੱਦਿਆ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਜਲੰਧਰ ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਮਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਡੀਏ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਲੈ ਕੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ‘ਚ ਸੱਭਿਆਚਾਕਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਲਿਖਿਆ ਹੈ, ”ਪੰਜਾਬ ਸਰਕਾਰ ਕੋਲ ਆਮ ਮੁਲਾਜ਼ਮਾਂ ਨੂੰ ਡੀਏ ਦੇਣ ਲਈ ਪੈਸੇ ਨਹੀਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜਲੰਧਰ ‘ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਕਰੀਬ 81 ਲੱਖ ਰੁਪਏ ਬਰਬਾਦ ਕਰ ਰਹੇ ਹਨ। ਅੱਜ ਸ਼ਾਮ ਉਹ ਇੱਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।” ਉਨ੍ਹਾਂ ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਬੰਧਕ ਹਨ।’
ਬਿਕਰਮ ਮਜੀਠੀਆ ਨੇ ਟਵੀਟ ਚ ਅੱਗੇ ਲਿਖਿਆ ਹੈ, ”ਤੁਹਾਡੇ ਬੌਸ ਅਰਵਿੰਦ ਕੇਜਰੀਵਾਲ ਦੇ ਸੈਰ-ਸਪਾਟੇ, ਇਸ਼ਤਿਹਾਰਾਂ, ਸੱਭਿਆਚਾਰਕ ਪ੍ਰੋਗਰਾਮਾਂ, ਰੈਲੀਆਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ। ਪਰ ਮੁਲਾਜ਼ਮਾਂ ਅਤੇ ਹੋਰ ਪੰਜਾਬੀਆਂ ਲਈ ਕੁਝ ਨਹੀਂ ਹੈ, ਜੋ 2022 ਦੀਆਂ ਚੋਣਾਂ ਵਿੱਚ ਵਾਅਦੇ ਕੀਤੇ ਸਨ। ਕੁਝ ਤਾਂ ਸ਼ਰਮ ਕੋਰ।”
ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਨਿਹੰਗ ਸਿੰਘ ਅਤੇ ਪੁਲਿਸ ਦਰਮਿਆਨ ਗੋਲੀਬਾਰੀ ਹੋਈ ਸੀ। ਇਸ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ‘ਚ 3 ਵਿਅਕਤੀਆਂ ਨੂੰ ਪੁਲਿਸ ਨੇ ਗ਼ਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਹ ਇੱਥੇ ਮੌਜ਼ੂਦ ਨਹੀਂ ਸਨ।No money to pay DA to employees but CM @BhagwantMann will be wasting Rs. 81 lakh on Cultural Programme in Jalandhar where he will be Chief Guest today evening. What a management CM Saab….no dearth of money for your boss @ArvindKejriwal ‘s tours and travels, advertisement, pic.twitter.com/MyBeQcsWik — Bikram Singh Majithia (@bsmajithia) November 30, 2023