ਸੁਖਬੀਰ ਬਾਦਲ ‘ਤੇ ਹਮਲਾ, ਮਜੀਠੀਆ ਤੇ ਅਕਾਲੀ ਆਗੂਆਂ ਨੇ ਕੀ ਕਿਹਾ?

Updated On: 

04 Dec 2024 14:11 PM

Attack on Sukhbir Singh Badal: ਅਕਾਲੀ ਆਗੂਆਂ ਵੱਲੋਂ ਪੰਜਾਬ ਕਾਨੂੰਨ ਵਿਵਸਥਾ ਅਤੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਪਾਰਟੀ ਵੱਲੋਂ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਪੰਜਾਬ ਜਿਸ ਦੌਰ ਤੋਂ ਬਾਹਰ ਨਿਕਲਿਆ ਸੀ ਉਸੇ ਦੌਰ ਵਲ ਜਾ ਰਿਹਾ ਹੈ। ਉਨ੍ਹਾਂ ਨੇ ਸਕਿਉਰੀਟੀ ਮੁਲਾਜ਼ਮਾਂ ਦਾ ਧਨੰਵਾਦ ਕੀਤਾ।

ਸੁਖਬੀਰ ਬਾਦਲ ਤੇ ਹਮਲਾ, ਮਜੀਠੀਆ ਤੇ ਅਕਾਲੀ ਆਗੂਆਂ ਨੇ ਕੀ ਕਿਹਾ?
Follow Us On

ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਤਨਖਾਹੀਆ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਆਪਣੀ ਸਜ਼ਾ ਤਹਿਤ ਪਹਿਰੇਦਾਰ ਦੀ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਖਾਲਿਤਾਨ ਲੀਬਰੇਸ਼ਨ ਫੋਰਸ ਨਾਲ ਜੁੜੇ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਦੀ ਸੁਰੱਖਿਆ ਵਿੱਚ ਤੈਨਾਤ ਏਐਸਆਈ ਜਸਬੀਰ ਸਿੰਘ ਨੇ ਹਮਲਾਵਰ ਦੀ ਬਾਂਹ ਖੜੀ ਕਰ ਦਿੱਤੀ। ਜਿਸ ਕਾਰਨ ਗੋਲੀ ਕੰਧ ਵਿੱਚ ਜਾ ਲੱਗੀ। ਸੁਰੱਖਿਆ ਮੁਲਾਜ਼ਮ ਜਸਬੀਰ ਸਿੰਘ ਅਤੇ ਪਰਮਿੰਦਰ ਸਿੰਘ ਨੇ ਹਮਲਾਵਰ ਨੂੰ ਕਾਬੂ ਕਰ ਲਿਆ।

ਕੀ ਬੋਲੇ ਅਕਾਲੀ ਆਗੂ ਬਿਕਰਮ ਮਜੀਠੀਆ?

ਅਕਾਲੀ ਆਗੂਆਂ ਵੱਲੋਂ ਪੰਜਾਬ ਕਾਨੂੰਨ ਵਿਵਸਥਾ ਅਤੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ 9 MM ਦੀ ਪਿਸਤੌਲ ਨਾਲ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਪਾਵੇਂ ਤਨਖਾਹੀਆ ਨੂੰ ਜਿਸ ਤਰ੍ਹਾਂ ਵੀ ਦੇਖਣ ਪਰ ਉਹ ਸੇਵਾ ਨਿਭਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਮਲਾਵਰ ਦਾ ਭਰਾ ਨਰੇਂਦਰ ਚੋੜਾ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਜੇਕਰ ਹਰਿੰਮਦਰ ਸਾਹਿਬ ‘ਤੇ ਹਮਲਾ ਹੋਣ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਾਕਾਮੀ ਹੈ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਸਰੁੱਖਿਆ ਮੁਲਾਜ਼ਮ ਜਸਬੀਰ ਸਿੰਘ ਦਾ ਧਨੰਵਾਦ ਕੀਤਾ।

ਅਕਾਲੀ ਦਲ ਵੱਲੋਂ ਘਟਨਾ ਨਿਖੇਧੀ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਪਾਰਟੀ ਵੱਲੋਂ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਪੰਜਾਬ ਜਿਸ ਦੌਰ ਤੋਂ ਬਾਹਰ ਨਿਕਲਿਆ ਸੀ ਉਸੇ ਦੌਰ ਵਲ ਜਾ ਰਿਹਾ ਹੈ। ਉਨ੍ਹਾਂ ਨੇ ਸਕਿਉਰੀਟੀ ਮੁਲਾਜ਼ਮਾਂ ਦਾ ਧਨੰਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਮਲਾਵਰ ਦਾ ਭਰਾ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਸੂਬਾ ਸਰਕਾਰ ਅਤੇ ਪੁਲਿਸ ‘ਤੇ ਵੀ ਸਵਾਲ ਖੜ੍ਹੇ ਕੀਤੇ।

ਅਕਾਲੀ ਦਲ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ- ਬੰਟੀ ਰੋਮਾਣਾ

ਅਕਾਲੀ ਆਗੂ ਬੰਟੀ ਰੋਮਾਣਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਮਹਿਰ ਕਾਰਨ ਸੁਖਬੀਰ ਸਿੰਘ ਬਾਦਲ ਦੀ ਜਾਨ ਬੱਚ ਗਈ। ਉਨ੍ਹਾਂ ਨੇ ਸਰਕਾਰਾਂ ਅਤੇ ਏਜੰਸੀਆਂ ਤੋਂ ਸਵਾਲ ਪੁੱਛਿਆ ਕਿ ਹਮਲਾਵਰ ਬੀਤੇ ਕੱਲ੍ਹ ਵੀ ਇਥੇ ਘੁਮ ਰਿਹਾ ਸੀ। ਉਸ ਨੂੰ ਪੁਲਿਸ ਵੱਲੋਂ ਡਿਟੇਨ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਏਜੰਸੀਆਂ ਦੀ ਮਿਲੀ ਭੁਗਤ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਹਰ ਵਰਕਰ ਪਹਿਰਾ ਦੇਵਾ ਕਿਉਂਕਿ ਸਾਨੂੰ ਕਿਸੇ ‘ਤੇ ਵੀ ਭਰੋਸਾ ਨਹੀਂ ਹੈ। ਇਸ ਤਰ੍ਹਾਂ ਦੇ ਹਮਲੇ ਅਕਾਲੀ ਦਲ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version