ਧਾਰਮਿਕ ਸਜ਼ਾ ਪੂਰੀ ਕਰਨ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਕਾਲੀ ਆਗੂ, ਕੀਤਾ ਧੰਨਵਾਦ
Akali Dal: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜੋ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਇਆ ਗਿਆ ਸੀ ਪੂਰੀ ਕੌਮ ਨੇ ਉਸ ਫੈਸਲੇ ਨੂੰ ਸਵੀਕਾਰ ਕੀਤਾ ਹੈ।
Akali Dal: ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਫੈਸਲੇ 2 ਦਸੰਬਰ ਨੂੰ ਮਿਲੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਮਿਲੇ ਹਨ। ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਗੁਰ ਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਇਸ ਦੌਰਾਨ ਅਕਾਲੀ ਆਗੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਲੱਗੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜੋ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਇਆ ਗਿਆ ਸੀ, ਉਸ ਨੂੰ ਪੂਰੀ ਕੌਮ ਨੇ ਸਵੀਕਾਰ ਕੀਤਾ ਹੈ। ਜਥੇਦਾਰ ਸਾਹਿਬ ਵੱਲੋਂ ਫੈਸਲਾ ਦਿੱਤਾ ਸੀ ਉਸ ਦੀ ਅਸੀਂ ਉਸੇ ਤਰ੍ਹਾਂ ਹੀ ਪਾਲਨਾ ਕਰਦੇ ਹੋਏ, ਅਕਾਲੀ ਦਲ ਸੁਧਾਰ ਲਹਿਰ ਨੂੰ ਵੀ ਕੁਝ ਦਿਨ ਪਹਿਲਾਂ ਰੱਦ ਕਰ ਦਿੱਤਾ ਸੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਅਸੀਂ ਸਾਰੇ ਇਕੱਠੇ ਹੋਵਾਂਗੇ।
ਇਸ ਦੇ ਨਾਲ ਹੀ ਸਾਬਕਾ ਸੰਸਦ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਉਹਨਾਂ ਨੂੰ ਧਾਰਮਿਕ ਸਜ਼ਾ ਲੱਗੀ ਸੀ ਉਸ ਨੂੰ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਉਹ ਸਰਕਾਰ ਦੇ ਵਿੱਚ ਵੀ ਸਨ ਉਦੋਂ ਵੀ ਉਹਨਾਂ ਨੇ ਕਦੇ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫੀ ਦੇਣ ਵਾਲੀ ਗੱਲ ਨਹੀਂ ਕੀਤੀ ਸੀ, ਲੇਕਿਨ ਉਨ੍ਹਾਂ ਦੇ ਬਿਆਨ ਤੋੜ-ਮਰੋੜ ਕੇ ਲਗਾਏ ਗਏ ਸਨ। ਉਹ ਧੰਨਵਾਦ ਕਰਦੇ ਹਨ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਦੀ ਗੱਲ ਸੁਣੀ ਅਤੇ ਉਹਨਾਂ ਨੂੰ ਬੋਲਣ ਦਾ ਮੌਕਾ ਦਿੱਤਾ।
2 ਦਸੰਬਰ ਨੂੰ ਮਿਲੀ ਸੀ ਸਜ਼ਾ
ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਜਥੇਦਾਰ ਨੇ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾ ਇਕਬਾਲ ਵੀ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਤਨਖਾਹੀਆ ਐਲਾਨ ਕਰ ਦਿੱਤਾ ਗਿਆ ਸੀ।