ਖੰਡਾ ਸਾਹਿਬ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਅਖਿਲੇਸ਼ ਯਾਦਵ, ਆਰਪੀ ਸਿੰਘ ਬੋਲੇ- ਸਿਆਸੀ ਪ੍ਰਚਾਰ ਲਈ ਨਾ ਕਰੋ ਧਾਰਮਿਕ ਚਿੰਨ੍ਹਾਂ ਦੀ ਵਰਤੋਂ

Updated On: 

13 Sep 2026 10:18 AM IST

ਆਰਪੀ ਸਿੰਘ ਨੇ ਕਿਹਾ ਕਿ ਖੰਡਾ ਸਾਹਿਬ ਸਿੱਖ ਧਰਮ, ਸਿੱਖ ਪਛਾਣ ਤੇ ਸਿੱਖਾਂ ਦੀ ਗੌਰਵਮਈ ਵਿਰਾਸਤ ਦਾ ਪਵਿੱਤਰ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਦਾ ਅਪਮਾਨ ਜਾਂ ਵਿਕਰਤ ਰੂਪ ਪੇਸ਼ ਕਰਨਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਤੇ ਇਸ ਨੂੰ ਮਹਿਜ਼ ਆਮ ਸਿਆਸੀ ਪ੍ਰਗਟਾਵੇ ਵਜੋਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਖੰਡਾ ਸਾਹਿਬ ਨੂੰ ਲੈ ਕੇ ਵਿਵਾਦਾਂ ਚ ਘਿਰੇ ਅਖਿਲੇਸ਼ ਯਾਦਵ, ਆਰਪੀ ਸਿੰਘ ਬੋਲੇ- ਸਿਆਸੀ ਪ੍ਰਚਾਰ ਲਈ ਨਾ ਕਰੋ ਧਾਰਮਿਕ ਚਿੰਨ੍ਹਾਂ ਦੀ ਵਰਤੋਂ

(Pic: Social Media)

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਪ੍ਰੋਗਰਾਮ ‘ਚ ਇੱਕ ਪ੍ਰਤਿਮਾ ‘ਚ ਪਵਿੱਤਰ ਖੰਡਾ ਸਾਹਿਬ ਦੀ ਵਰਤੋਂ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਇਸ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਸਿਆਸੀ ਪ੍ਰਚਾਰ ਲਈ ਕਰਨਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।

ਦਰਅਸਲ, ਇੱਕ ਪ੍ਰੋਗਰਾਮ ਦੀ ਵੀਡੀਓ ‘ਚ ਅਖਿਲੇਸ਼ ਯਾਦਵ ਖੜ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮਰਹੂਮ ਮੁਲਾਇਮ ਸਿੰਘ ਯਾਦਵ ਦੇ ਬੁੱਤ ਤੋਂ ਕੱਪੜਾ ਹਟਾਇਆ ਜਾਂਦਾ ਹੈ। ਇਸ ਦੌਰਾਨ ਮੁਲਾਇਮ ਸਿੰਘ ਯਾਦਵ ਦੇ ਬੁੱਤ ਦੇ ਹੱਥਾਂ ‘ਚ ਵੱਖ-ਵੱਖ ਧਰਮਾਂ ਦੇ ਧਾਰਮਿਕ ਚਿੰਨ੍ਹ ਨਜ਼ਰ ਆ ਰਹੇ ਹਨ, ਜਿਸ ਨੂੰ ਲੈ ਕੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ।

ਆਰਪੀ ਸਿੰਘ ਨੇ ਕਿਹਾ ਕਿ ਖੰਡਾ ਸਾਹਿਬ ਸਿੱਖ ਧਰਮ, ਸਿੱਖ ਪਛਾਣ ਤੇ ਸਿੱਖਾਂ ਦੀ ਗੌਰਵਮਈ ਵਿਰਾਸਤ ਦਾ ਪਵਿੱਤਰ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਦਾ ਅਪਮਾਨ ਜਾਂ ਵਿਕਰਤ ਰੂਪ ਪੇਸ਼ ਕਰਨਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਤੇ ਇਸ ਨੂੰ ਮਹਿਜ਼ ਆਮ ਸਿਆਸੀ ਪ੍ਰਗਟਾਵੇ ਵਜੋਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਆਰਪੀ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਹੁਣ ਸਵਾਲ ਸਿਰਫ਼ ਅਖਿਲੇਸ਼ ਯਾਦਵ ਤੱਕ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਖਿਲੇਸ਼ ਯਾਦਵ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ, ਜਦਕਿ ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਕਾਂਗਰਸ ਦੀ ਸਹਿਯੋਗੀ ਹੈ।

ਭਾਜਪਾ ਆਗੂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਦੇ ਸਨਮਾਨ ਦੇ ਮਾਮਲੇ ‘ਚ ਦੋਹਰੇ ਮਾਪਦੰਡ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸਿਆਸੀ ਸਹੂਲਤ ਦੇ ਹਿਸਾਬ ਨਾਲ ਇੱਕ ਮਾਪਦੰਡ ਤੇ ਗਠਜੋੜ ਦੇ ਸਹਿਯੋਗੀ ਲਈ ਦੂਜਾ ਮਾਪਦੰਡ ਨਹੀਂ ਹੋਣਾ ਚਾਹੀਦਾ। ਹਰ ਧਰਮ ਤੇ ਹਰ ਪਵਿੱਤਰ ਪ੍ਰਤੀਕ ਦਾ ਬਰਾਬਰ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

ਆਰਪੀ ਸਿੰਘ ਨੇ ਕਿਹਾ ਕਿ ਖੰਡਾ ਸਾਹਿਬ ਸਿੱਖ ਧਰਮ ਦਾ ਪਵਿੱਤਰ ਪ੍ਰਤੀਕ ਹੈ, ਨਾ ਕਿ ਸਿਆਸੀ ਪ੍ਰਚਾਰ ਦਾ ਸਾਧਨ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਚੁੱਪੀ ਤੋੜਨ ਦੀ ਅਪੀਲ ਕੀਤੀ।

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਉੱਤਰ ਪ੍ਰਦੇਸ਼ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀ ਤੇਜ਼ ਹੋ ਰਹੀ ਹੈ। ਸਮਾਜਵਾਦੀ ਪਾਰਟੀ ਤੇ ਕਾਂਗਰਸ ਨੇ 2027 ਦੀਆਂ ਚੋਣਾਂ ਮਿਲ ਕੇ ਲੜਨ ਦੀ ਗੱਲ ਵੀ ਕਹੀ ਹੈ।

Loading...
Unable to load recommendations.
Follow Us