ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਅਲਰਟ, ਦਿੱਲੀ ਏਅਰਪੋਰ ਦੀ ਵੀ ਵਧਾਈ ਸੁਰੱਖਿਆ

Updated On: 

07 Nov 2023 14:05 PM

ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ਅਤੇ ਭਾਰਤ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਭਾਰ ਜਿੱਥੇ ਅਲਰਟ ਕੀਤਾ ਗਿਆ ਹੈ ਉੱਥੇ ਅੰਮ੍ਰਿਤਸਰ ਅਤੇ ਦਿੱਲੀ ਏਅਰਪੋਰ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ਚ ਅਲਰਟ, ਦਿੱਲੀ ਏਅਰਪੋਰ ਦੀ ਵੀ ਵਧਾਈ ਸੁਰੱਖਿਆ
Follow Us On

ਪੰਜਾਬ ਨਿਊਜ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਧਮਕੀ ਭਰੀ ਵੀਡੀਓ ਤੋਂ ਬਾਅਦ ਅਤੇ ਦੀਵਾਲੀ ਦੇ ਮੱਦੇਨਜ਼ਰ ਪੰਜਾਬ ‘ਚ ਪੁਲਿਸ ਅਲਰਟ ‘ਤੇ ਹੈ। ਇਸ ਤੋਂ ਇਲਾਵਾ ਪੰਜਾਬ ਦੇ ਏਅਰਪੋਰਟਾਂ ਤੋਂ ਇਲ਼ਾਵਾ ਦਿੱਲੀ ਏਅਰਪੋਰਟ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਵਾਨਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਅਮਨ-ਕਾਨੂੰਨ ਅਤੇ ਜਨਤਕ ਸੁਰੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਲਵਾਰਿਸ ਵਸਤੂ ਮਿਲੇ ਤਾਂ ਪੁਲਿਸ ਨੂੰ ਦੱਸੋ

ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਲਾਵਾਰਿਸ ਵਸਤੂਆਂ ਨੂੰ ਨਾ ਛੂਹਣ ਅਤੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ (Punjab Police) ਤੋਂ ਇਲਾਵਾ ਇੱਕ ਕੰਪਨੀ ਆਰਏਐਫ ਵੀ ਤਾਇਨਾਤ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਹਵਾਈ ਅੱਡੇ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਸਾਰੇ ਥਾਣਾ ਇੰਚਾਰਜਾਂ ਨੂੰ ਇਲਾਕਾ ਨਾ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਸੂਬੇ ਦੇ ਸਾਰੇ ਹਵਾਈ ਅੱਡਿਆਂ ‘ਤੇ ਦੋਹਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫੈਸਲੇ ਕਾਰਨ ਯਾਤਰੀਆਂ ਦਾ ਸਮਾਂ ਬੇਸ਼ੱਕ ਬਰਬਾਦ ਹੁੰਦਾ ਹੈ ਪਰ ਸਰਕਾਰ ਨੇ ਇਸਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

ਪਠਾਨਕੋਟ ‘ਚ ਅਲਰਟ, ਡਬਲ ਪੁਲਿਸ ਫੋਰਸ ਤਾਇਨਾਤ

ਪਠਾਨਕੋਟ ਵਿੱਚ ਵੀ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਸ਼ਹਿਰ ਵਿੱਚ ਦੁੱਗਣੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦੇ ਜਵਾਨ ਵੀ ਚੌਕਸ ਹਨ। ਪਾਕਿਸਤਾਨੀ ਸਮੱਗਲਰਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਹਰ ਮੋੜ ‘ਤੇ ਫੋਰਸਾਂ ਤਾਇਨਾਤ ਹਨ। ਅਜਿਹੇ ‘ਚ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਤਿਉਹਾਰੀ ਸੀਜ਼ਨ ਦੀ ਆੜ ‘ਚ ਪਾਕਿਸਤਾਨੀ ਤਸਕਰ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਪੂਰਾ ਜ਼ਿਲ੍ਹਾ ਹਾਈ ਅਲਰਟ ‘ਤੇ ਹੈ।

ਐਗਜ਼ਿਟ ਪੁਆਇੰਟਾਂ ‘ਤੇ ਵਾਹਨਾਂ ਦੀ ਚੈਕਿੰਗ

ਪੁਲਿਸ ਬਲ ਦਿਨ-ਰਾਤ ਜ਼ਿਲ੍ਹੇ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਵਾਹਨਾਂ ਦੀ ਚੈਕਿੰਗ ਕਰ ਰਿਹਾ ਹੈ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਸਟੇਸ਼ਨਾਂ ਤੇ ਜੀਆਰਪੀ-ਆਰਪੀਐਫ ਸਮੇਤ ਪੁਲੀਸ ਵੱਲੋਂ ਰੇਲ ਗੱਡੀਆਂ ਅਤੇ ਪਲੇਟਫਾਰਮਾਂ ਤੇ ਆਉਣ ਵਾਲੇ ਹਰੇਕ ਯਾਤਰੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਮੋਬਾਈਲ ਐਪ ਰਾਹੀਂ ਸ਼ੱਕੀ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।